ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 2023-24 ਵਿਚ 930848 ਕੁਇੰਟਲ ਗੰਨਾ ਪਹੁਚਿਆ ਸ਼ੁਗਰ ਮਿਲ
ਫਾਜਿ਼ਲਕਾ, 26 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਪਿਛਲੇ ਵਿਤੀ ਸਾਲਾਂ ਦੀ ਬਕਾਇਆ ਅਦਾਇਗੀ ਨੂੰ ਆਉਣ ਸਾਰ ਹੀ ਜਾਰੀ ਕਰਨ ਅਤੇ ਵਿਤੀ ਸਾਲ 2023-24 ਸਮੇਂ ਸਿਰ ਅਦਾਇਗੀ ਕਰਕੇ ਫਸਲੀ ਵਿਭਿਨਤਾ ਲਿਆਉਂਦੇ ਹੋਏ ਗੰਨੇ ਦੀ ਫਸਲ ਦੀ ਕਾਸ਼ਤ ਕਰਨ ਵੱਲ ਮੋੜ ਦਿੱਤਾ ਹੈ। ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 2023-24 ਵਿਚ 930848 ਕੁਇੰਟਲ ਗੰਨਾ ਸ਼ੁਗਰ ਮਿਲ ਵਿਚ ਪਿੜਾਈ ਲਈ ਪਹੁੰਚਿਆ ਸੀ ਜੋ ਕਿ ਪਿਛਲੇ ਸਾਲ ਨਾਲੋ ਦੁੱਗਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ।ਹਲਕਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਾਲ 2023-24 ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੇ ਗੰਨੇ ਦੀ ਬਣਦੀ ਅਦਾਇਗੀ 36 ਕਰੋੜ ਵਿਚੋਂ 29 ਕਰੋੜ ਦੀ ਅਦਾਇਗੀ ਨਾਲੋ-ਨਾਲ ਕੀਤੀ ਜਾ ਚੁੱਕੀ ਹੈ ਤੇ ਬਕਾਇਆ ਰਹਿੰਦੀ ਅਦਾਇਗੀ ਵੀ ਜਲਦ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਗੰਨਾ ਕਾਸ਼ਤਕਾਰਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਗਈ ਹੈ ਉਥੇ ਮਿਲ ਦੇ ਕਰਮਚਾ...








