ਅਮਰੀਕਾ ਤੋਂ ਚੱਲਦੇ ਨਸ਼ੇ ਦੇ ਧੰਦੇ ‘ਚ 23 ਕਿੱਲੋ ਹੈਰੋਇਨ ਕਾਬੂ
ਅੰਮ੍ਰਿਤਸਰ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ।ਇਸ ਮਾਮਲੇ ਵਿੱਚ, ਖੇਪ ਪ੍ਰਾਪਤ ਕਰਨ ਵਾਲੇ, ਪਿੰਡ ਦੇਵੀ ਦਾਸਪੁਰਾ ਦੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਡੀਜੀਪੀ ਨੇ ਕਿਹਾ ਕਿ ਤਸਕਰੀ ਨੈੱਟਵਰਕ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ...







