Saturday, March 14Malwa News
Shadow

Hot News

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਮਹਿਲਾ ਹੈਲਪਲਾਈਨ

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਮਹਿਲਾ ਹੈਲਪਲਾਈਨ

Hot News
ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹ...
ਤਿੰਨ ਨਗਰ ਕੌਂਸਲਾਂ ਦੀ ਚੋਣ ਲਈ ਪਈਆਂ ਵੋਟਾਂ

ਤਿੰਨ ਨਗਰ ਕੌਂਸਲਾਂ ਦੀ ਚੋਣ ਲਈ ਪਈਆਂ ਵੋਟਾਂ

Hot News
ਚੰਡੀਗੜ੍ਹ 02 ਮਾਰਚ : ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਤਿੰਨ ਨਗਰ ਕੌਂਸਲਾਂ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਆਮ ਚੋਣਾਂ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈਆਂ ਹਨ।ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਰਿਪੋਰਟ ਮੁਤਾਬਕ, ਨਗਰ ਕੌਂਸਲ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਵਿੱਚ ਕ੍ਰਮਵਾਰ 54.06 ਫ਼ੀਸਦ, 73.50 ਫ਼ੀਸਦ ਅਤੇ 61.31 ਫ਼ੀਸਦ ਵੋਟਿੰਗ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 ਲਈ 04.03.2025 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਦੁਬਾਰਾ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਡੀ.ਈ.ਓ, ਤਰਨ ਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।...
ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫੇ ਦਾ ਐਲਾਨ

ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫੇ ਦਾ ਐਲਾਨ

Hot News
ਚੰਡੀਗੜ੍ਹ, 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦਾ ਲਾਭ ਉਠਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵਜੀਫਾ ਸਕੀਮ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵਜੀਫਾ ਸਕੀਮ ਨੂੰ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਲਾਜ਼ਮੀ ਸੀ, ਜਿਸਨੂੰ ਕਿ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪਹਿਲ ਕਦਮੀ ਤੋਂ ਬਾਅਦ ਹਟਾ ਦਿੱਤਾ ਗਿਆ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਲਈ ਵਜੀਫਾ ਸਕੀਮ ਦਾ ਲਾਭ ਕਿਰਤੀ ਵੱਲੋਂ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਲਿਆ ਜਾ ਸਕਦਾ ਹੈ। ...
ਵਿਕਾਸ ਪ੍ਰੋਜੈਕਟਾਂ ‘ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਵਿਕਾਸ ਪ੍ਰੋਜੈਕਟਾਂ ‘ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Hot News
ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਲੋਕ ਨਿਰਮਾਣ ਮੰਤਰੀ ਵੱਲੋਂ ਲਈ ਗਈ ਕੀਤੀ ਗਈ ਇਸ ਸਮੀਖਿਆ ਮੀਟਿੰਗ ਵਿੱਚ ਸਾਰੇ ਚੀਫ਼ ਇੰਜੀਨੀਅਰਾਂ ਅਤੇ ਜਾਇੰਟ ਸਕੱਤਰ ਪੀ.ਡਬਲਿਊ.ਡੀ ਅਮਰਬੀਰ ਸਿੱਧੂ ਹਾਜ਼ਰੀ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਗੁਣਵੱਤਾ ਦੇ ਪਹਿਲੂਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਨਾਂ ਕਿਸੇ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਗੁਣਵੱਤਾ ਜਾਂਚ ਕਰਨ। ਉਨ੍ਹਾਂ ਨੇ ਟੈਂਡਰਿੰਗ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਦੀ ਮਹੱਤਤਾ 'ਤੇ ਵਾਰ-ਵਾਰ ਜ਼ੋਰ ਦਿੰਦਿਆਂ ਇਸ ਸਬੰਧੀ ਪਾਰਦਰਸ਼ਤਾ ਐਕਟ ਅਨੁਸਾਰ ਨਿਰਧਾਰਤ ਪ੍ਰਕਿਰਿਆ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹ...
ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਚੱਲਿਆ ਬੁਲਡੋਜ਼ਰ

ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਚੱਲਿਆ ਬੁਲਡੋਜ਼ਰ

Hot News
ਜਲੰਧਰ, 2 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਸਥਾਨਕ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਬ ਡਵੀਜ਼ਨ ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ ਦੀ ਪੰਚਾਇਤੀ ਜ਼ਮੀਨ ’ਤੇ ਹੋਈਆਂ ਅਣਅਧਿਕਾਰਤ ਉਸਾਰੀਆਂ ਨੂੰ ਅੱਜ ਢਾਹਿਆ ਗਿਆ। ਇਹ ਗੈਰ ਕਾਨੂੰਨੀ ਉਸਾਰੀਆਂ ਦੋ ਵਿਅਕਤੀ ਜਿਨ੍ਹਾਂ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ, ਵਲੋਂ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਢਾਹਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਫਿਲੌਰ ਜਿਸ ਨੂੰ ਇਹਨਾਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਰਵਾਈ ਕਰਦਿਆਂ ਢਾਹਿਆ ਗਿਆ ਹੈ। ਇਹ ਕਾਰਵਾਈ ਸਿੱਧੇ ਤੌਰ ’ਤੇ ਜਸਵੀਰ ਸਿਘ ਉਰਫ਼ ਸ਼ੀਰਾ ਪੁੱ...
ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਗ੍ਰਿਫ਼ਤਾਰ

ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਗ੍ਰਿਫ਼ਤਾਰ

Hot News
ਫਿਰੋਜ਼ਪੁਰ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲਿਸ ਟੀਮ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰਾਂ - ਇੱਕ 9 ਐਮਐਮ ਗਲੌਕ ਪਿਸਤੌਲ, ਇੱਕ .30 ਐਮਐਮ ਬੇਰੇਟਾ ਪਿਸਤੌਲ ਅਤੇ ਇੱਕ ਪੰਪ ਐਕਸ਼ਨ ਗੰਨ - ਸਮੇਤ ਤਿੰਨ ਮੈਗਜ਼ੀਨਾਂ ਅਤੇ 141 ਵੱਖ-ਵੱਖ ਕਾਰਤੂਸਾਂ ਦੇ ਨਾਲ ਨਾਲ 45 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸਦੀ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਕਿਸੇ ਅਣਪਛਾਤੀ ਵਿਦੇਸ਼ੀ ਸੰਸਥਾ, ਜਿਸ ਦਾ ਉਦੇਸ਼ ਸੂਬੇ ਵਿ...
ਅਜੋਕੇ ਦੌਰ ‘ਚ ਸਾਈਬਰ ਸੁਰੱਖਿਆ ਦੀ ਮਹੱਤਤਾ

ਅਜੋਕੇ ਦੌਰ ‘ਚ ਸਾਈਬਰ ਸੁਰੱਖਿਆ ਦੀ ਮਹੱਤਤਾ

Hot News
ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ। ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਕਨਾਲੋਜੀ ਰਾਹੀਂ ਹੋਣ ਵਾਲੇ ਅਪਰਾਧਾਂ ਅਤੇ ਫੋਰੈਂਸਿਕ ਜਾਂਚ ਬਾਰੇ ਇਸ ਵਰਕਸ਼ਾਪ ਦੀ ਮੇਜ਼ਬਾਨੀ ਲਈ ਟਰੂਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਦੀ ਸ਼ਲਾਘਾ ਕੀਤੀ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨਾਜ਼ੁਕ ਬੁਨਿਆਦੀ ਢਾਂਚੇ, ਜਿਸ ਵਿੱਚ ਪਾਵਰ ਗਰਿੱਡ, ਵਾਟਰ ਸਿਸਟਮ ਅਤੇ ਟਰਾਂਸਪੋਰਟੇਸ਼ਨ ਨੈੱਟਵਰਕ ਸ਼ਾਮਲ ਹਨ, ਲਈ ਸਾਈਬਰ ਖਤਰਿਆਂ ਕਾਰਨ ਚਣੌਤੀਆਂ ਪੈਦਾ ਹੋਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮਜ਼ਬੂਤ ਸਾਈਬਰ ਸੁਰੱਖਿਆ ਢਾਂਚੇ ਨੂੰ ਲਾਗੂ ਅਤੇ ਸਮਰੱਥਾ ਨਿਰਮਾਣ ਵਿੱਚ ਨਿਵੇਸ਼ ਕਰਨ ਦੇ ਨਾਲ-ਨਾਲ ਜਨਤਕ-ਨਿੱਜੀ ਭਾਈਵਾਲੀ ਨੂੰ ਉਤਸ਼ਾਹਿਤ ਕਰਕੇ ਸਾਈਬਰ ਸੁਰੱਖਿਆ ਨੂੰ ਮਜ...
ਜੰਗਲਾਤ ਹੇਠ ਲਿਆਵਾਂਗੇ 2100 ਹੈਕਟੇਅਰ ਰਕਬਾ

ਜੰਗਲਾਤ ਹੇਠ ਲਿਆਵਾਂਗੇ 2100 ਹੈਕਟੇਅਰ ਰਕਬਾ

Hot News
ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ‘ਦ ਪੰਜਾਬ ਸਟੇਟ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਿਟੀ’ (ਪਨਕੈਂਪਾ) ਸਕੀਮ ਤਹਿਤ, ਸਾਲ 2025-26 ਲਈ ਸਾਲਾਨਾ ਸੰਚਾਲਨ ਯੋਜਨਾ (ਏ.ਪੀ.ਓ.) ਨੂੰ ਰਾਜ ਅਥਾਰਟੀ ਦੀ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਅੰਤਿਮ ਪ੍ਰਵਾਨਗੀ ਲਈ ਰਾਸ਼ਟਰੀ ਅਥਾਰਟੀ, ਨਵੀਂ ਦਿੱਲੀ ਨੂੰ ਸੌਂਪ ਦਿੱਤਾ ਗਿਆ ਹੈ। ਸਾਲ 2025-26 ਦੌਰਾਨ 2100 ਹੈਕਟੇਅਰ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਦਾ ਪ੍ਰਸਤਾਵ ਹੈ। ਸਾਲ 2024-25 ਦੌਰਾਨ, 1932 ਹੈਕਟੇਅਰ ਖੇਤਰ ਵਿੱਚ ਬੂਟੇ ਲਗਾਏ ਗਏ ਸਨ।ਗੌਰਤਲਬ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਐਕਟ, 2...
50 ਹਜਾਰ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ

50 ਹਜਾਰ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 2 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇੱਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਮਹਿਲ ਕਲਾਂ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੋਇਆ ਸੀ ਜਿਸ ਵਿੱਚ ਉਸਦੇ ਭਰਾ ਨੂੰ ਬਾਅਦ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਏਐਸਆਈ ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵ...
ਹਥਿਆਰਾਂ ਸਮੇਤ ਕਾਬੂ ਜੱਗੂ ਭਗਵਾਨਪੁਰੀਆ ਦਾ ਸਾਥੀ ਗੈਂਗਸਟਰ

ਹਥਿਆਰਾਂ ਸਮੇਤ ਕਾਬੂ ਜੱਗੂ ਭਗਵਾਨਪੁਰੀਆ ਦਾ ਸਾਥੀ ਗੈਂਗਸਟਰ

Hot News
ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ਅਤੇ ਉਸਦਾ ਸਾਥੀ ਜੱਗੂ ਭਗਵਾਨ...