ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ
ਚੰਡੀਗੜ੍ਹ, 21 ਜੁਲਾਈ:
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਨੂੰ ਅਲਾਟ ਕਰਨ ਤੋਂ ਪਹਿਲਾਂ ਬੁਲਾਈ ਮੀਟਿੰਗ ਵਿੱਚ ਟਰੇਨਿੰਗ ਪਾਰਟਨਰਜ਼ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਸੂਬੇ ਵਿੱਚ ਸੱਤਾ ਬਦਲਣ ਨਾਲ ਲੋਕਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ।ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ 30 ਬੋਲੀਕਾਰਾਂ ਨੇ ਬਿੱਡ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਹਿੱਸਾ ਲਿਆ, ਜਦੋਂਕਿ ਪਿਛਲੀਆਂ ਸਰਕਾਰਾਂ ਸਮੇਂ ਮਹਿਜ਼ 3-4 ਬੋਲੀਕਾਰ ਹੀ ਅਜਿਹੀਆਂ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਸਨ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪੰਜ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਜਲੰਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕਾਰਜਸ਼ੀਲ ਹਨ। ਜਲੰਧਰ, ਬਠਿੰਡਾ ਅਤੇ ਲੁਧਿਆਣਾ ਵਿੱਚ ਇਹ ਸੈਂਟਰ ਖਾਲੀ ਹੋ ਗਏ ਹਨ ਅਤੇ ਇਹਨਾਂ ਸੈਂਟਰਾਂ ਨੂੰ ਆਰ.ਐਫ.ਪੀ. ਪ੍ਰ...








