Friday, November 7Malwa News
Shadow

Hot News

ਬਾਲ ਵਿਆਹ, ਬਾਲ ਮਜ਼ਦੂਰੀ ਜਾਂ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਦਿੱਤੀ ਜਾ ਸਕਦੀ ਹੈ ਸੂਚਨਾ

ਬਾਲ ਵਿਆਹ, ਬਾਲ ਮਜ਼ਦੂਰੀ ਜਾਂ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਦਿੱਤੀ ਜਾ ਸਕਦੀ ਹੈ ਸੂਚਨਾ

Hot News
ਮਾਨਸਾ, 17 ਜੁਲਾਈ: ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ’ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਨਤੀਸ਼ਾ ਅੱਤਰੀ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਤਰਫ਼ੋਂ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਦੂਲਗੜ੍ਹ ਦੀਆਂ ਵੱਖ ਵੱਖ ਜਨਤਕ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖਤ ਲਈ ਚੈਕਿੰਗ ਕੀਤੀ ਗਈ।ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਜਨਤਕ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚੇ, ਗੁੰਮ ਜਾਂ ਲਾਵਾਰਿਸ ਬੱਚੇ ਦੇ ਮਿਲਣ ’ਤੇ ਸੂਚਨਾ ਬਾਲ ਭਲਾਈ ਕਮੇਟੀ ਅਤੇ ਸੰਬਧਤ ਥਾਣੇ ਨ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ੳਕਤ ਦੋਸ਼ੀਆਂ ਦੇ ਕਬਜ਼ੇ  ਚੋਂ 7 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ , ਬਰਾਮਦ ਕੀਤੇ ਗਏ ਹਨ।   ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ( ਤਰਨਤਾਰਨ ) ਅਤੇ ਜਗਵੰਤ ਸਿੰਘ ਵਾਸੀ  ਮਹਿਦੀਪੁਰ  ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਕੋਲੋਂ 5 ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ । ਇਸਦੇ ਨਾਲ...
ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ। ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ। ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤਨਾ...
ਪੰਜਾਬ ਸਰਕਾਰ ਵੱਲੋਂ ਸਾਰੇ ਆਈ.ਟੀ ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਆਪਣਾ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਕੀਤਾ ਜਾਵੇਗਾ ਸਥਾਪਿਤ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸਾਰੇ ਆਈ.ਟੀ ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਆਪਣਾ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਕੀਤਾ ਜਾਵੇਗਾ ਸਥਾਪਿਤ: ਅਮਨ ਅਰੋੜਾ

Hot News
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਵਾਸੀਆਂ ਨੂੰ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਅਤੇ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦਾ ਨਿਰਮਾਣ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਦੇ ਸਾਰੇ ਆਈ.ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਵਾਸਤੇ ਛੇਤੀ ਹੀ ਆਪਣਾ "ਸਾਫ਼ਟਵੇਅਰ ਡਿਵੈਲਪਮੈਂਟ ਸੈੱਲ" ਸਥਾਪਤ ਕੀਤਾ ਜਾਵੇਗਾ। ਇਹ ਅਹਿਮ ਫ਼ੈਸਲਾ ਅੱਜ ਇੱਥੇ ਪੰਜਾਬ ਦੇ ਪ੍ਰਸ਼ਾਸਕਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ ਮੀਟਿੰਗ ਦੌਰਾਨ ਲਿਆ ਗਿਆ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਰਪਿਤ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਪੀ.ਐਸ.ਈ.ਜੀ.ਐਸ. ਅਧੀਨ ਸਥਾਪਿਤ ਕੀਤਾ ਜਾਵੇਗਾ, ਜੋ ਸਰਕਾਰੀ ਵਿਭਾਗਾਂ ਲਈ ਵੱਖ-ਵੱਖ ਸਾਫ਼ਟਵੇਅਰ ਐਪਲੀਕੇਸ਼ਨਾਂ ਤਿਆਰ ਕਰਕੇ ਇਨ੍ਹਾਂ ਨੂੰ ਕਾਰਜਸ਼ੀਲ ਕਰੇਗਾ, ਜਿਸ ਵਿੱਚ ਆਨਲਾਈਨ ਸੇਵਾਵਾਂ ਲਈ ਸਿਟੀਜ਼ਨ ਪੋਰਟਲ ਤੋਂ ਲੈ...
1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ 16 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਧਮਕੀ ਦਿੱਤੀ ਹੈ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂ...
ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Hot News
ਚੰਡੀਗੜ੍ਹ, 16 ਜੁਲਾਈ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Hot News
ਚੰਡੀਗੜ੍ਹ, 16 ਜੁਲਾਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ 'ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ 'ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ...
ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ– ਆਈ.ਜੀ.

ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ– ਆਈ.ਜੀ.

Hot News
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ                              ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸ ਸਬੰਧ ਵਿੱਚ ਸ੍ਰੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ. ਆਈ.ਜੀ. ਫਰੀਦਕੋਟ, ਰੇਂਜ਼ ਫਰੀਦਕੋਟ ਦੀ ਪ੍ਰਧਾਨਗੀ ਹੇਠ ਨਸਿ਼ਆਂ ਦੀ ਰੋਕਥਾਮ ਸਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ, ਇਸ ਮੀਟਿੰਗ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ,ਸ੍ਰੀ ਭਾਗੀਰਥ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ.ਅਜੀਤ ਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਡਾ.ਨਵਜੋਤ ਕੌਰ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਆਹੁਦੇਦਾਰਾਂ ਨੇ ਭਾਗ ਲਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਸੰਧੂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਿਲ੍ਹੇ ਅੰਦਰ ਨ...
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ,  ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲ...
ਮਾਰੂ ਹਥਿਆਰ ਦਿਖਾ ਕੇ ਪੈਸੇ ਖੋਹਣ ਵਾਲੇ ਕੀਤੇ ਕਾਬੂ

ਮਾਰੂ ਹਥਿਆਰ ਦਿਖਾ ਕੇ ਪੈਸੇ ਖੋਹਣ ਵਾਲੇ ਕੀਤੇ ਕਾਬੂ

Breaking News, Hot News
ਬਠਿੰਡਾ, 15 ਜੁਲਾਈ : ਰਸ਼ਿਤ ਗਰਗ ਪੁੱਤਰ ਸੁਰਿੰਦਰ ਕੁਮਾਰ ਵਾਸੀ ਅਜ਼ਾਦ ਨਗਰ ਜੀ.ਟੀ ਰੋਡ ਬਠਿੰਡਾ ਨੇ ਥਾਣਾ ਕੋਤਵਾਲੀ ਬਠਿੰਡਾ ਦੀ ਪੁਲਿਸ ਪਾਸ ਆ ਕਿ ਬਿਆਨ ਦਿੱਤਾ ਕਿ ਉਹ ਕਿਲ੍ਹਾ ਰੋਡ ਛੋਟੇ ਪੀਰ ਖਾਨੇ ਵਾਲੀ ਗਲੀ ਵਿੱਚ ਅਗਰਵਾਲ ਮਨੀ ਐਕਸਚੇਜ ਦੇ ਨਾਮ ਪਰ ਦੁਕਾਨ ਕਰਦਾ ਹਾਂ ਵਕਤ ਕਰੀਬ 12 ਵਜੇ ਦਿਨ ਮੈਂ ਆਪਣੀ ਦੁਕਾਨ ਪਰ ਬੈਠਾ ਸੀ ਤਾਂ ਇੱਕ ਮੋਨਾ ਨੋਜਵਾਨ ਲੜਕਾ ਮੇਰੀ ਦੁਕਾਨ ਦੇ ਅੰਦਰ ਮੇਰੇ ਪਾਸ ਆਇਆ ਤੇ ਕਹਿਣ ਲੱਗਾ ਕਿ ਅਸੀਂ ਨੋਟ ਐਕਸਚੇਂਜ ਕਰਾਉਣੇ ਹਨ ਤੇ ਮੇਰੇ ਮੋਬਾਇਲ ਦੀ ਬੈਟਰੀ ਡਾਊਨ ਹੋ ਗਈ ਹੈ ਤੇ ਸੀ ਟਾਈਪ ਚਾਰਜਰ ਦੀ ਮੰਗ ਕੀਤੀ ਤੇ ਕਹਿਣ ਲੱਗਾ ਕਿ ਮੇਰੇ ਜਿਸ ਸਾਥੀ ਨੇ ਮਨੀ ਐਕਸਚੇਜ ਕਰਨੀ ਹੈ ਉਸ ਨੂੰ ਫੋਨ ਕਰਨਾ ਹੈ ਤਾਂ ਮੈ ਸੀ ਟਾਈਪ ਚਾਰਜਰ ਉਸਨੂੰ ਫੜਾਉਣ ਹੀ ਲੱਗਾ ਸੀ ਤਾਂ ਉਸ ਨੇ ਦੁਕਾਨ ਤੋਂ ਬਾਹਰ ਜਾ ਕੇ ਆਪਣੇ ਇੱਕ ਹੋਰ ਸਾਥੀ ਨੂੰ ਇਸ਼ਾਰਾ ਕਰਕੇ ਦੁਕਾਨ ਅੰਦਰ ਹੀ ਬੁਲਾ ਲਿਆ ਜਿਸ ਦੇ ਹੱਥ ਵਿੱਚ ਤਲਵਾਰ ਫੜੀ ਹੋਈ ਸੀ ਤਾਂ ਤਲਵਾਰ ਵਾਲੇ ਨੌਜਵਾਨੇ ਨੇ ਮੇਰੇ ’ਤੇ ਹਮਲਾ ਕਰ ਦਿੱਤਾ ਤਾ ਮੈਂ ਆਪਣਾ ਬਚਾਅ ਕਰ ਲਿਆ ਤਾਂ ਮੈ ਬਹੁਤ ਜਿਆਦਾ ਡਰ ਗਿਆ ਤਾਂ ਪਹਿਲਾਂ ਦੁਕਾਨ ਅੰਦਰ ਆਏ ਨੌ...