ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ
ਅੰਮ੍ਰਿਤਸਰ, 13 ਜੁਲਾਈ 2024:ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ 'ਚ ਅੰਮ੍ਰਿਤਸਰ ਦਾ ਨਾਂ ਉਚਾ ਕੀਤਾ ਹੈ। ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਮਰਜੀਤ ਕੌਰ (13 ਸਾਲ) ਪੁੱਤਰੀ ਹਰਪਿੰਦਰ ਸਿੰਘ ਵਾਸੀ ਪਿੰਡ ਬੁੱਢਾ ਖੂਹ (ਅੰਮ੍ਰਿਤਸਰ) ਨੂੰ ਜਦੋਂ ਉਸ ਦੇ ਮਾਪੇ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਇਕੋ-ਕਾਰਡੀਓਗ੍ਰਾਫ਼ੀ ਕਰਨ 'ਤੇ ਪਤਾ ਲੱਗਾ ਕਿ ਉਸ ਦੇ ਦਿਲ 'ਚ ਛੇਕ ਹੈ। ਕਾਰਡੀਅਕ ਸੀ. ਟੀ. ਸਕੈਨ ਕਰਨ 'ਤੇ ਇਸ ਦੀ ਪੁਸ਼ਟੀ ਹੋ ਗਈ ਕਿ ਉਕਤ ਬੱਚੀ ਜਮਾਂਦਰੂ ਤੌਰ 'ਤੇ 'ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ' ਬਿਮਾਰੀ ਨਾਲ ਪੀੜਤ ਸੀ। ਜਿਸ ਦੇ ਚੱਲਦਿਆਂ ਉਸ ਦੀ ਪਲਮਨਰੀ ਆਰਟੀ 'ਚੋਂ ਇਕ ਨਾੜੀ ਨਿਕਲ ਕੇ ਦਿਲ ਦੇ ਖੱਬੇ ਪਾਸੇ ਚਲੀ ਗਈ ਸੀ, ਜਿਸ ਨਾਲ ਉਸ ਦੇ ਦਿਲ 'ਚ ਗੰਦਾ ਖੂਨ ਆਕਸੀਜਨ ਯੁਕਤ ਚੰਗੇ ਖੂਨ 'ਚ ਮਿਕਸ ਹੋ ਰਿਹਾ ਸੀ। ਸਰ...








