Friday, November 7Malwa News
Shadow

Hot News

ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Hot News
ਲੁਧਿਆਣਾ, 11 ਜੁਲਾਈ (000) - ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ, ਆਈ.ਏ.ਐਸ. ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ ਵਜੋਂ ਉਪ ਮੰਡਲ ਇੰਜੀਨੀਅਰ, ਗਲਾਡਾ ਕਰਨ ਅਗਰਵਾਲ ਨੇ ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਦੋ ਅਣਅਧਿਕਾਰਤ ਕਲੋਨੀ...
ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ

ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ

Hot News
ਬਠਿੰਡਾ, 11 ਜੁਲਾਈ : ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਪੰਜਾਬ ਦੇ ਸਾਰੇ ਵੇਰਕਾ ਪਲਾਂਟਾਂ ਅੰਦਰ ਪੌਕੇ ਲਗਾਏ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਕਮਲ ਗਰਗ (ਆਈ.ਏ.ਐਸ) ਨੇ  ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਪਹਿਲੇ ਪੜਾਅ ’ਚ ਛਾਂਦਾਰ ਤੇ ਫ਼ਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਦੀਪਕ ਪਾਰੀਕ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਐਮ.ਡੀ. ਸ਼੍ਰੀ ਕਮਲ ਗਰਗ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ, ਉਥੇ ਹੀ ਉਨ੍ਹਾਂ ਦੀ ਸਾਂਭ-...
ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜਲਾਲਾਬਾਦ ਵਿਖੇ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜਲਾਲਾਬਾਦ ਵਿਖੇ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ

Hot News
ਜਲਾਲਾਬਾਦ 11 ਜੁਲਾਈਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਭਾਸ਼ਾ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ,ਫ਼ਾਜ਼ਿਲਕਾ ਵੱਲੋਂ  ਸਕੂਲ ਆਫ਼ ਐਮੀਨੈੱਸ ਜਲਾਲਾਬਾਦ ਵਿਖੇ ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਵੀ ਦਰਬਾਰ  ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਨਾਮੀ ਕਵੀਆਂ ਨੇ ਭਾਗ ਲਿਆ।ਇਹ ਸਮਾਰੋਹ ਦੇ ਪ੍ਰਧਾਨਗੀ ਮੰਡਲ ਵਿੱਚ ਉੱਘੇ ਸਾਹਿਤਕਾਰ ਸ. ਬਲਬੀਰ ਸਿੰਘ ਰਹੇਜਾ , ਸ਼੍ਰੀ ਆਤਮਾ ਰਾਮ ਰੰਜਨ ਅਤੇ ਸ. ਹਰਦੀਪ ਢਿੱਲੋਂ  ਸ਼ਾਮਿਲ ਹੋਏ, ਜਦੋਂ ਕਿ ਬਤੌਰ ਵਿਸ਼ੇਸ਼ ਮਹਿਮਾਨ ਸ਼੍ਰੀ ਦੇਵ ਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਅਤੇ ਸ਼੍ਰੀ ਪੰਕਜ ਅੰਗੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਸਨ । ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਆਏ ਹੋਏ ਕਵੀਆਂ ਅਤੇ ਮਹਿਮਾਨਾਂ ਦਾ ਸੁਆਗਤ ਕੀਤਾ । ਸ. ਪਰਮਿੰਦਰ ਸਿੰਘ ਰੰਧਾਵਾ ਨੇ ਭਾਸ਼ਾ ਧੁਨੀ ਨਾਲ ਸਮਾਗਮ ਦਾ ਆਗ਼ਾ...
ਨਵੇ ਬਾਗ ਲਗਾਉਣ ਵਾਲੇ ਅਤੇ ਲਗੇ ਹੋਏ ਬਾਗਾਂ ਦੇ ਕਿਸਾਨਾਂ ਲਈ ਬਾਗਬਾਨੀ ਵਿਭਾਗ ਵੱਲੋਂ ਜਰੂਰੀ ਸਲਾਹ

ਨਵੇ ਬਾਗ ਲਗਾਉਣ ਵਾਲੇ ਅਤੇ ਲਗੇ ਹੋਏ ਬਾਗਾਂ ਦੇ ਕਿਸਾਨਾਂ ਲਈ ਬਾਗਬਾਨੀ ਵਿਭਾਗ ਵੱਲੋਂ ਜਰੂਰੀ ਸਲਾਹ

Hot News
ਫਾਜ਼ਿਲਕਾ 10 ਜੁਲਾਈਸਹਾਇਕ ਡਾਇਰੈਕਟਰ ਬਾਗਬਾਨੀ ਅਬੋਹਰ ਸ਼੍ਰੀ ਜਤਿੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਜੁਲਾਈ—ਅਗਸਤ ਮਹੀਨਾ ਨਵੇਂ ਬਾਗ ਲਗਾਉਣ ਲਈ ਢੁਕਵਾਂ ਹੈ, ਸੋ ਨਵੇਂ ਬਾਗ ਲਗਾਉਣ ਲਈ ਜਰੂਰੀ ਵਿਊਂਤਬੰਦੀ ਕਰ ਲਈ ਜਾਵੇ।ਉਨ੍ਹਾਂ ਕਿਹਾ ਕਿ ਕਿ ਜਿਵੇਂ ਹੁਣ ਤੇ ਆਉਣ ਵਾਲਾ ਸਮਾਂ ਬਰਸਾਤਾਂ ਦਾ ਮੌਸਮ ਹੈ, ਸੋ ਨਵੇਂ ਲੱਗੇ ਬਾਗਾਂ ਵਿੱਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਿਆ ਜਾਵੇ ਅਤੇ ਨਿੰਬੂ ਜਾਤੀ ਦੇ ਬਾਗਾਂ ਵਿੱਚ ਜੜ੍ਹਾਂ ਦੇ ਗਾਲੇ ਦੀ ਰੋਕਥਾਮ ਲਈ ਰਿਡੋਮਿਲ ਗੋਲਡ ਐਮ.ਜੈਡ ਜਾਂ ਕਰਜਟ ਐਮ.8 ਦਵਾਈ ਨੂੰ 25 ਗ੍ਰਾਮ/10 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟੇ ਦੇ ਹਿਸਾਬ ਨਾਲ ਜਮੀਨ ਵਿੱਚ ਗੜੁੱਚ ਕਰੋ ਤਾਂ ਜੇਕਰ ਬਾਗਾਂ ਵਿੱਚ ਪਾਣੀ ਖੜਦਾ ਹੈ ਤਾਂ ਬੂਟੇ ਪਾਣੀ ਨੂੰ ਸਹਾਰ ਸਕਣ।ਉਨ੍ਹਾਂ ਕਿਹਾ ਕਿ ਫਲਦਾਰ ਬੂਟਿਆਂ ਦੇ ਮੁੱਢਾਂ ਨੂੰ ਤਿੱਖੀ ਧੁੱਪ ਤੋਂ ਬਚਾਉਣ ਲਈ ਕਲੀ ਦੇ ਘੋਲ ਦਾ ਲੇਪ ਕੀਤਾ ਜਾ ਸਕਦਾ ਹੈ। ਨਿੰਬੂ ਜਾਤੀ ਦੇ ਬਾਗਾਂ ਵਿੱਚ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਜਿੰਕ ਸਲਫੇਟ (21 ਫੀਸਦੀ)  4.7 ਗ੍ਰਾਮ ਅਤੇ ਮੈਗਨੀਜ਼ ਸਲਫੇਟ 3.3 ਗ੍ਰਾਮ ਪ੍ਰ...
ਸ੍ਰੀ ਮੁਕਤਸਰ ਸਾਹਿਬ ਜਿਲ਼੍ਹੇ ਵਿਚ ਨਾਟਕਾਂ ਰਾਹੀਂ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਈ ਜਾਵੇਗੀ

ਸ੍ਰੀ ਮੁਕਤਸਰ ਸਾਹਿਬ ਜਿਲ਼੍ਹੇ ਵਿਚ ਨਾਟਕਾਂ ਰਾਹੀਂ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਈ ਜਾਵੇਗੀ

Hot News
ਸ੍ਰੀ ਮੁਕਤਸਰ ਸਾਹਿਬ 10 ਜੁਲਾਈ                               ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਇੱਕ ਵੱਡਾ ਅਭਿਆਨ ਆਰੰਭਿਆ ਗਿਆ ਹੈ ਅਤੇ ਇਸ ਅਭਿਆਨ ਦੇ ਸੂਤਰਧਾਰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਹੋਣਗੇ ਜੋ ਨਾਟਕਾਂ ਦੇ ਰਾਹੀਂ ਆਪਣੇ ਸਾਹਿ- ਪਾਠੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਕੋਹੜ ਤੋਂ ਜਾਗਰੂਕ ਕਰਨ ਲਈ ਅਲਖ ਜਗਾਉਣਗੇ।                               ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਮਲੋਟ ਦੇ ਐਸਡੀਐਮ ਡਾ ਸੰਜੀਵ ਕੁਮਾਰ ਨੂੰ ਨੋਡਲ ਅਫਸਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਹਾਇਕ ਨੋਡਲ ਅਫਸਰ ਨਾਮਜਦ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਨਾਟਕ ਦੀ ਸਕ੍ਰਿਪਟ ਸਾਰੇ ਸਕੂਲਾਂ ਅਤੇ ਕਾਲਜਾਂ ਨੂ...
ਬਾਲ ਭਿੱਖਿਆ ਰੋਕਣ ਟੀਮ ਵਲੋਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਰੋਕਣ ਟੀਮ ਵਲੋਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

Hot News
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ                                   ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੀ ਰਹਿਨੁਮਾਈ ਹੇਠ ਬਾਲ ਭਿਖਿਆ ਰੋਕੂ ਟਾਸਕ ਫੋਰਸ ਵੱਲੋਂ ਸ਼ਹਿਰ ਦੀਆ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ , ਚੈਕਿੰਗ ਦੌਰਾਨ 3 ਲੜਕੀਆਂ ਨੂੰ ਬਾਲ ਭਿਖਿਆਂ ਤੋਂ ਰੈਸਕਿਊ ਕੀਤਾ ਗਿਆ।ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ ਨੇ ਦਿੱਤੀ।                                      ਉਹਨਾਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆਂ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾ ਤੇ ਇਹ ਚੈਕਿੰਗ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ।                                      ਸਮੂਹ ਟੀਮ ਵੱਲੋ ਇਹਨਾਂ ਬੱਚਿਆ ਤਂੋ ਭੀਖ ਮੰਗਵਾਉਣ ਵਾਲਿਆਂ ਖਿਲਾਫ ਪੁਲਿਸ ਵਿਭਾਗ ਨੂੰ ਕਾਨੂਨੀ ਕਾਰਵਾਈ ਕਰਨ ਦੀ ਸਿਫ਼ਾਰਿਸ਼ ਕੀਤੀ ਗਈ।    ਉਹਨਾਂ ਦੱਸਿਆ ਕਿ ਇਹ ਰੈਗੁਲਰ ਤੌਰ ਤੇ ਜਾਰੀ ਰਹੇਗੀ । ਉਨ੍ਹਾਂ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆ ਨੂੰ ਚੇਤਾਵਨੀ ਜਾਰੀ ਕਰਦਿਆ ਕਿਹਾ ਕਿ ਉਹ ਮਾਸੂਮ ਬੱਚਿਆ ਤੋਂ ਅਜਿਹਾ ਨਾ ਕਰਵਾਉਣ ਨਹੀਂ ਤਾਂ ਭੀਖ ...
ਰੇਲਵੇ ਸਟੇਸ਼ਨ ਕੋਟਲੀ ਕਲਾਂ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ

ਰੇਲਵੇ ਸਟੇਸ਼ਨ ਕੋਟਲੀ ਕਲਾਂ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ

Hot News
ਮਾਨਸਾ, 10 ਜੁਲਾਈ:  ਰੇਲਵੇ ਸਟੇਸ਼ਨ ਕੋਟਲੀ ਕਲਾਂ ਤੋਂ ਇਕ ਵਿਅਕਤੀ ਜਿਸ ਦੀ ਉਮਰ ਕਰੀਬ 40 ਸਾਲ ਹੈ, ਜਿਸ ਦੀ ਮੌਤ ਕਿਸੇ ਚਲਦੀ ਗੱਡੀ ਵਿਚੋਂ ਡਿੱਗਣ ਕਰਕੇ ਜਾਂ ਰੇਲਵੇ ਐਕਸੀਡੈਂਟ ਹੋਣ ਕਰਕੇ ਹੋਈ ਜਾਪਦੀ ਹੈ। ਇਹ ਜਾਣਕਾਰੀ ਏ.ਐਸ.ਆਈ. ਨਿਰਮਲ ਸਿੰਘ ਚੌਕੀ ਇੰਚਾਰਜ ਜੀ.ਆਰ. ਪੀ ਮਾਨਸਾ ਨੇ ਦਿੱਤੀ।    ਚੌਂਕੀ ਇੰਚਾਰਜ ਦੇ ਦੱਸਣ ਮੁਤਾਬਿਕ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਰੱਖਿਆ ਗਿਆ ਹੈ ਜਿਸ ਦਾ ਹੁਲੀਆ ਸਾਂਵਲਾ ਰੰਗ, ਲੰਬੂਤਰਾ ਚਿਹਰਾ, ਦਾਹੜ੍ਹੀ ਮੁੱਛਾਂ ਕਲੀਨ ਸ਼ੇਵ, ਸਿਰ ਦੇ ਵਾਲ ਉਸਤਰਾ ਲਗਾ ਕੇ ਸਾਫ ਕੀਤੇ ਹੋਏ, ਪਤਲਾ ਤੇ ਫੁਰਤੀਲਾ ਸਰੀਰ, ਸ਼ਰਟ/ਬਨੈਣ ਨਿੱਕਰ ਪਹਿਨੀ ਹੋਈ। ਛਾਤੀ ’ਤੇ ਹਿੰਦੀ ਵਿਚ ‘ਮਾਂ-ਮਰਦ’ ਅਤੇ ਖੱਬੀ ਬਾਂਹ ਦੀ ਕਲਾਈ ’ਤੇ ਹਿੰਦੀ ਵਿਚ ‘ਭਰਤ ਭੰਡਾਰੀ, ਮੰਜੂ ਦੇਵੀ’ ਸੁਰਮੇ ਨਾਲ ਉਕਰੇ ਹੋਏ ਹਨ। ਕੱਦ 5 ਫੁੱਟ, 5/6 ਇੰਚ ਹੈ।  ਲਾਸ਼ ਦੀ ਸ਼ਨਾਖ਼ਤ ਲਈ ਲਈ ਚੌਂਕੀ ਇੰਚਾਰਜ ਨਿਰਮਲ ਸਿੰਘ ਨਾਲ ਮੋਬਾਈਲ ਨੰਬਰ 80378-58588 ਅਤੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨਾਲ 95015-77841 ’ਤੇ ਸੰਪਰਕ ਕੀਤਾ ਜਾ ਸਕਦਾ ਹੈ।...
ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ

ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ

Hot News
ਅੰਮ੍ਰਿਤਸਰ 10 ਜੁਲਾਈ 2024—                 ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ ਹੈ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਨੂੰ ਬਦਲ ਕੇ ਮਿਸ਼ਨ ਵਤਸੱਲਿਆ ਦਾ ਨਾਮ ਦੇ ਦਿੱਤਾ ਗਿਆ ਹੈ। ਉ...
ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ

Hot News
ਮਾਨਸਾ, 09 ਜੁਲਾਈ:ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਹਰਦੇਵ ਸਿੰਘ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆਂ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦ...
ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

Hot News
ਅੰਮ੍ਰਿਤਸਰ 9 ਜੁਲਾਈ 2024----ਚੈੱਕ ਗਣਰਾਜ ਦੇ ਰਾਜਦੂਤ ਅਤੇ ਉੱਚ ਸਿੱਖਿਆ ਪੰਜਾਬ ਦੇ ਡਾਇਰੈਕਟੋਰੇਟ ਨੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਚਾਰਾਂ ਸ਼ੁਰੂ ਕੀਤੀਆਂ ਹਨ। ਅੱਜ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਅਤੇ ਸ਼੍ਰੀਮਤੀ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਪਣੀ ਫੇਰੀ ਦੌਰਾਨ ਪੰਜਾਬ ਅਤੇ ਚੈੱਕ ਗਣਰਾਜ ਦੇ ਉੱਚ ਸਿੱਖਿਆ ਵਿਭਾਗ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਗੱਲਬਾਤ ਕੀਤੀ। ਦੋਵਾਂ ਨੇ ਚੈੱਕ ਯੂਨੀਵਰਸਿਟੀਆਂ ਨਾਲ ਸਹਿਯੋਗ, ਸਟੂਡੈਂਟ ਐਕਸਚੇਂਜ, ਸਕਿੱਲ ਡਿਵੈਲਪਮੈਂਟ ਅਤੇ ਹੋਰ ਸਹਿਯੋਗੀ ਵਿਸ਼ਿਆਂ ਬਾਰੇ ਚਰਚਾ ਕੀਤੀ। ਅੱਜ ਇਹ ਵਫ਼ਦ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪਹੁੰਚਿਆ ਜਿੱਥੇ ਸ੍ਰੀਮਤੀ ਅੰਮ੍ਰਿਤ ਸਿੰਘ ਦੀ ਅਗਵਾਈ ਵਿੱਚ ਉਚੇਰੀ ਸਿੱਖਿਆ ਡਾਇਰੈਕਟੋਰੇਟ ਦੀ ਟੀਮ ਅਤੇ ਖਾਲਸਾ ਕਾਲਜ  ਵੱਲੋਂ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ, ...