Saturday, March 28Malwa News
Shadow

Hot News

ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

Hot News
ਮਲੋਟ, 02 ਮਾਰਚ: ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ  ਕੌਰ  ਨੇ  ਬੀਤੇ ਦਿਨੀਂ ਸ਼ੁਰੂਆਤ  ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ  ਕਰੀਬ  ਬੌਕਸਿੰਗ  ਖਿਡਾਰਨਾਂ  ਨੇ ਭਾਗ  ਲਿਆ  ਕੈਬਨਿਟ  ਮੰਤਰੀ  ਨੇ  ਇਸ ਚੈਂਪੀਅਨਸ਼ਿਪ  ਦੀ  ਸ਼ੁਰੂਆਤ  ਕਰਾਉਂਦੇ  ਹੋਏ  ਮੀਡੀਆ  ਨਾਲ ਗੱਲਬਾਤ  ਕਰਦੇ  ਕਿਹਾ  ਕੇ ਪੰਜਾਬ ਸਰਕਾਰ  ਦਾ  ਮੁੱਖ  ਟੀਚਾ ਹੈ  ਕਿ  ਨੌਜਵਾਨਾਂ ਨੂੰ ਖੇਡਾਂ  ਪ੍ਰਤੀ ਉਤਸ਼ਾਹਿਤ  ਕੀਤਾ  ਜਾਵੇ  ਅਤੇ  ਪਹਿਲੀ ਵਾਰ  ਪੰਜਾਬ  ਲੈਵਲ  ਦੀ  ਲੜਕੀਆਂ  ਦੀ  ਬੌਕਸਿੰਗ  ਚੈਂਪੀਅਨਸ਼ਿਪ  ਕਰਵਾਈ  ਜਾ  ਰਹੀ ਹੈ।  ਉਨ੍ਹਾਂ ਕਿਹਾ ਕਿ ਆਉਣ  ਵਾਲੇ  ਸਮੇਂ  ਵਿਚ ਖੇਡਾਂ  ਨੂੰ  ਹੋਰ  ਪ੍ਰਫੁੱਲਿਤ&...
ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

Hot News
ਚੰਡੀਗੜ੍ਹ, 2 ਮਾਰਚ 2026- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾ...
ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ 

ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ 

Hot News
ਕੋਟਕਪੂਰਾ 2 ਮਾਰਚ  - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕੀਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਾਰਕ, ਉਪਨ ਜਿੰਮ, ਸੜਕਾਂ ਦੇ ਵਿਕਾਸ ਕਾਰਜ ਆਦਿ ਕੰਮ ਕੀਤੇ ਜਾਣਗੇ। ਸ.ਸੰਧਵਾਂ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ ਆਪ ਇਹਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ ਤਾਂ ਜੋ ਇਹਨਾਂ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੀਮਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਆਮ ਲੋਕਾਂ ਨੂੰ ਹੀ ਉੱਚਾ ਚੁੱਕਣ ਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਬਿਲ, ਬੁਨਿਆਦੀ ਢਾਂਚੇ,ਸਿਹਤ ਖੇਤਰ ਅਤੇ ਵਿਦਿਅਕ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਪੀ...
ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

Hot News
ਮਾਨਸਾ, 2 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ।ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਪੰਚਾਇਤ ਸਕੱਤਰ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ 'ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬ...
ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

Hot News
ਚੰਡੀਗੜ੍ਹ, 2 ਮਾਰਚ:ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24x7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ। ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, "ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।" ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਪੰ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

Hot News
ਸ੍ਰੀ ਮੁਕਤਸਰ ਸਾਹਿਬ, 02 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇੱਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਅਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚਾਰਜ ਵ...
ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

Hot News
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ ਪਹੁੰਚੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੇ ਵਿਰਾਸਤੀ ਰੰਗਾਂ ਵਿੱਚ ਰੰਗੀ ਇਸ ਪ੍ਰਸਤੁਤੀ ਨੂੰ ਖੁੱਲ੍ਹੇ ਦਿਲ ਨਾਲ ਸਰਾਹਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਸੁਚਾਰੂ ਪ੍ਰਬੰਧ, ਸੁਰੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਮੁਕਾਬਲੇ ਸੁਚੱਜੇ ਢੰਗ ਨਾਲ ਸੰਪੰਨ ਹੋਏ।     ਇਸ ਦੋ ਰੋਜ਼ਾ ਸਮਾਗਮ ਵਿੱਚ 60 ਸਾਲ ਤੱਕ ਦੀ ਉਮਰ ਦੇ ਖਿਡਾ...
ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

Hot News
ਚੰਡੀਗੜ੍ਹ, 1 ਮਾਰਚ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 40ਵੇਂ ਦਿਨ, ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,203 ਹੋ ਗਈ ਹੈ। ਇਸ ਤੋਂ ਇਲਾਵਾ 80 ਵਿਅਕਤੀਆਂ ਵ...
ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

Hot News
ਫਰੀਦਕੋਟ 1 ਮਾਰਚ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਇਰਾਨ-ਇਜ਼ਰਾਈਲ ਜੰਗ ਕਾਰਨ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਤੁਰੰਤ ਦਖਲਅੰਦਾਜ਼ੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਦੁਬਈ ਏਅਰਪੋਰਟ ਅਤੇ ਕਈ ਅਰਬ ਦੇਸ਼ਾਂ ਵਿੱਚ ਕਈ ਭਾਰਤੀ ਨਾਗਰਿਕ ਮੌਜੂਦਾ ਹਾਲਾਤਾਂ ਕਰਕੇ ਫਸੇ ਹੋਏ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਸਭ ਤੋਂ ਉੱਚੀ ਤਰਜੀਹ ਦਿੱਤੀ ਜਾਵੇ। ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਤੁਰੰਤ ਦਖਲ ਦੇਣ ਅਤੇ ਸੰਬੰਧਤ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਪ੍ਰਭਾਵਿਤ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਵਿੱਚ ਤੇਜ਼ ਰਫ਼ਤਾਰ ਕੂਟਨੀਤਿਕ ਅਤੇ ਪ੍ਰਸ਼ਾਸਨਿਕ ਕਦਮ ਬਹੁਤ ਜ਼ਰੂਰੀ ਹੁੰਦੇ ਹ...
ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

Hot News
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਰਾਸਤ-ਏ-ਖਾਲਸਾ ਵਿਖੇ 1 ਮਾਰਚ ਤੋਂ 3 ਮਾਰਚ 2026 ਤੱਕ ਤਿੰਨ ਦਿਨਾਂ ਕਰਾਫਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹਾ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਮਹਿਲਾਵਾਂ ਅਤੇ ਕਾਰੀਗਰਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਪ੍ਰਦਾਨ ਕਰਨਾ ਸੀ।       ਕਰਾਫਟ ਮੇਲੇ ਦੌਰਾਨ ਫੁਲਕਾਰੀ, ਨੀਟਿੰਗ ਪ੍ਰੋਡਕਟ, ਹਲਦੀ, ਅਚਾਰ, ਮੁਰੱਬੇ, ਚਟਣੀਆਂ, ਆਯੁਰਵੈਦਿਕ ਦਵਾਈਆਂ ਅਤੇ ਫੂਡ ਸਟਾਲਾਂ ਸਮੇਤ ਕੁੱਲ 30 ਸਟਾਲਾਂ ਲਗਾਈਆਂ ਗਈਆਂ। ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਉਤਪਾਦਾਂ ਰਾਹੀਂ ਆਪਣੀ ਕਲਾ ਅਤੇ ਹੁਨਰਮੰਦੀ ਦਾ ਪ੍ਰਦਰਸ਼ਨ ਕੀਤਾ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। &nbs...