Thursday, November 26Malwa News
Shadow

Hot News

‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮਹਿਸਮਪੁਰ ਖੁਰਦ ਦੇ 291 ਜਾਇਦਾਦ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮਹਿਸਮਪੁਰ ਖੁਰਦ ਦੇ 291 ਜਾਇਦਾਦ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

Hot News
ਅੰਮ੍ਰਿਤਸਰ, 29 ਅਕਤੂਬਰ: ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਸਮਪੁਰ ਖੁਰਦ ਵਿਖੇ 291 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਉਨ੍ਹਾਂ ਦੀ ਜਾਇਦਾਦ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮਾਲਕੀ ਸਬੰਧੀ ਦਸਤਾਵੇਜ਼ਾਂ ਦੀ ਘਾਟ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਦੀ ਪਛਾਣ ਸਪੱਸ਼ਟ ਕਰਨ ਅਤੇ ਮਾਲਕੀ ਰਿਕਾਰਡ ਨੂੰ ਵਿਵਸਥਿਤ ਕਰਨ ਵਿੱਚ ਸਹਾਇਕ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਮਾਲਕੀ ਕਾਰਡ ਵਿੱਚ ਜਾਇਦਾਦ ਦੀ ਸਹੀ ਪਛਾਣ ਅਤੇ ਇਸ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਦਰਜ ਕੀਤੀ ਗਈ ਹੈ। ਇਸ ਵਿੱਚ ਜਾਇਦਾਦ ਦੇ ਦੇਸ਼ਾਂਤਰ ਅਤੇ ਵਿਥਕਾਰ, ਛੱਤਿਆ ਹੋਇਆ ਖੇਤ...
‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗ, ਵਾਰਡ ਨੰਬਰ 17 ਤੇ 31 ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗ, ਵਾਰਡ ਨੰਬਰ 17 ਤੇ 31 ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

Hot News
ਬਟਾਲਾ, 29 ਅਕਤੂਬਰ - ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਮੁਹਿੰਮ ਵਿੱਢੀ ਗਈ ਹੈ ਅਤੇ ਪਿੰਡਾਂ ਵਿੱਚ ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਵਿੱਚ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਬਟਾਲਾ ਵਿਖੇ ਵਾਰਡ ਨੰਬਰ 17 ਅਤੇ 31 ਵਿਖੇ ਮੀਟਿੰਗ ਕੀਤੀ ਗਈ ਅਤੇ ਨਸ਼ਿਆਂ ਨੂੰ ਖਤਮ ਕਰਨ ਦੇ ਸਬੰਧ ਵਿੱਚ ਲੋਕਾਂ ਨੂੰ ਮਿਲਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਪਰਦੀਪ ਕੁਮਾਰ, ਕੌਂਸਲਰ ਦਵਿੰਦਰ ਸਿੰਘ ਮੱਟੂ, ਵਾਰਡ 31 ਦੇ ਇੰਚਾਰਜ ਰਾਜੀਵ ਵਿੱਗ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਵਾਈਸ ਕੁਆਰਡੀਨੇਟਰ ਸੰਧੂ ਭੱਟੀ ਅਤੇ ਵਾਰਡ ਵਾਸੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਨਸ਼ਿਆਂ ਖਿਲਾਫ਼ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਸਬੰਧੀ, ਕਿਵੇਂ ਆਪਣੇ ਆਲੇ-ਦੁਆਲੇ ਨਸ਼ਾ ਕਰਨ ਵਾਲੇ ਅਤੇ ਵੇਚਣ ਵਾਲਿਆਂ ਨੂੰ...
ਪਿੰਡ ਮਾਝੀ ਵਿਖੇ 53.56 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਪਾਈਪਲਾਈਨ ਵਿਛਾਉਣ ਦੇ ਕੰਮ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰਵਾਈ ਸ਼ੁਰੂਆਤ

ਪਿੰਡ ਮਾਝੀ ਵਿਖੇ 53.56 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਪਾਈਪਲਾਈਨ ਵਿਛਾਉਣ ਦੇ ਕੰਮ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰਵਾਈ ਸ਼ੁਰੂਆਤ

Hot News
ਭਵਾਨੀਗੜ੍ਹ, 29 ਅਕਤੂਬਰ: ਖੇਤੀ ਲਈ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮਾਝੀ ਵਿਖੇ 53 ਲੱਖ 56 ਹਜ਼ਾਰ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ਤਹਿਤ 4980 ਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਨਾਲ 362 ਏਕੜ ਖੇਤੀਯੋਗ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ ਅਤੇ 56 ਕਿਸਾਨ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਿੰਜਾਈ ਪ੍ਰਬੰਧਾਂ ਨੂੰ ਵਧੇਰੇ ਕਾਰਗਰ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਲਾਈਨਾਂ ਰਾਹੀਂ ਪਾਣੀ ਖੇਤਾਂ ਤੱਕ ਪਹੁੰਚਾਉਣ ਨਾਲ ਰਸਤੇ ਵਿੱਚ ਹੋਣ ਵਾਲੇ ਪਾਣੀ ਦੇ ਨੁਕਸਾਨ ਨੂੰ ਘਟਾਉਣ ਅਤੇ ਉਪਲਬਧ ਪਾਣੀ ਦੀ ਬਿਹਤਰ ਵਰਤੋਂ ਕਰਨ ਵਿੱਚ ਮਦਦ ਮਿਲਦੀ ਹੈ। ਇਸ ਨਾਲ ਕਿਸਾਨਾਂ ਲਈ ਫ਼ਸਲਾਂ ਦੀ ਲੋੜ ਅਨੁਸਾਰ ਸਿੰਜਾਈ ਕਰਨੀ ਵੀ ਸੁਖਾਲੀ ਹੋਵੇਗੀ। ਪਾਣੀ ਦੀ ਵੰ...
ਪੁਰਖਿਆਂ ਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; ‘ਮੇਰਾ ਘਰ ਮੇਰੇ ਨਾਮ’ ਸਕੀਮ ਨਾਲ ਮਜ਼ਬੂਤ ਹੋਇਆ ਪਰਿਵਾਰਾਂ ਦਾ ਭਰੋਸਾ: ਬਰਿੰਦਰ ਕੁਮਾਰ ਗੋਇਲ

ਪੁਰਖਿਆਂ ਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; ‘ਮੇਰਾ ਘਰ ਮੇਰੇ ਨਾਮ’ ਸਕੀਮ ਨਾਲ ਮਜ਼ਬੂਤ ਹੋਇਆ ਪਰਿਵਾਰਾਂ ਦਾ ਭਰੋਸਾ: ਬਰਿੰਦਰ ਕੁਮਾਰ ਗੋਇਲ

Hot News
ਲਹਿਰਾਗਾਗਾ, 29 ਅਕਤੂਬਰ: ਜਿਨ੍ਹਾਂ ਘਰਾਂ ਵਿੱਚ ਪੀੜ੍ਹੀਆਂ ਨੇ ਜੀਵਨ ਬਿਤਾਇਆ ਹੋਵੇ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ ਹੱਥ ਵਿੱਚ ਆਉਣਾ ਪਰਿਵਾਰਾਂ ਲਈ ਸੁਰੱਖਿਆ, ਸਵੈਮਾਣ ਅਤੇ ਭਰੋਸੇ ਦਾ ਅਹਿਮ ਪਲ ਹੁੰਦਾ ਹੈ। ਪੰਜਾਬ ਸਰਕਾਰ ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਲੋਕਾਂ ਦੇ ਆਪਣੇ ਘਰ ਨਾਲ ਜੁੜੇ ਇਸ ਭਰੋਸੇ ਨੂੰ ਦਸਤਾਵੇਜ਼ੀ ਆਧਾਰ ਦੇ ਰਹੀ ਹੈ।  ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ 198 ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਮੌਕੇ ਕੀਤਾ। ਰਾਮਪੁਰਾ ਜਵਾਹਰਵਾਲਾ ਦੇ 198 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪਣ ਤੋਂ ਪਹਿਲਾਂ ਪਿੰਡ ਕੋਟੜਾ ਲੇਹਲ ਦੇ 327 ਅਤੇ ਆਲਮਪੁਰ ਦੇ 88 ਯੋਗ ਪਰਿਵਾਰਾਂ ਨੂੰ ਵੀ ਮਾਲਕੀ ਹੱਕਾਂ ਦੇ ਦਸਤਾਵੇਜ਼ ਦਿੱਤੇ ਗਏ। ਇਸ ਤਰ੍ਹਾਂ ਇਨ੍ਹਾਂ ਤਿੰਨਾਂ ਪਿੰਡਾਂ ਦੇ 613 ਪਰਿਵਾਰਾਂ ਨੂੰ ਸਕੀਮ ਦਾ ਲਾਭ ਮਿਲਿਆ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਲੰਮੇ...
ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

Hot News
ਚੰਡੀਗੜ੍ਹ/ਪਟਿਆਲਾ, 29 ਅਕਤੂਬਰ, 2026: ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਇਨ੍ਹਾਂ ਵਿਚਾਰਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਅਤੇ ਕਾਰਜਕਾਰੀ ਜ਼ਿੰਮੇਵਾਰੀ ਨਿਭਾਉਣ ਲਈ ਸਮਰਪਿਤ ਟੀਮ ਲੀਡਰ ਨਿਯੁਕਤ ਕੀਤੇ ਗਏ ਹਨ। ਮੁਕਾਬਲੇ ਦੌਰਾਨ ਪੀਐੱਸਪੀਸੀਐੱਲ ਵੱਲੋਂ ਕਰਮਚਾਰੀਆਂ ਦੇ ਨਵੀਨਤਮ ਵਿਚਾਰਾਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚਾਰਾਂ ਦਾ ਉਦੇਸ਼ ਸੰਗਠਨਾਤਮਕ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨਾ, ਕਾਰਜ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨਾ ਹੈ। ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਤੋਂ ਇਲਾਵਾ, ਸੱਤ ਹੋਰ ਭਾਗੀਦਾਰਾਂ ਨੂੰ ਵੀ ਆਪਣੇ-ਆਪਣੇ ਵਿਚਾਰਾ...
ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

Hot News
ਚੰਡੀਗੜ੍ਹ, 29 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 282ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।   ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 282ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,499 ਹੋ ਗਈ ਹੈ। ਇਸ ਤੋਂ ਇਲਾਵਾ 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ...
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ 28 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਾਇਰ ਕੀਤੀ 40,000 ਪੰਨਿਆਂ ਦੀ ਚਾਰਜਸ਼ੀਟ ਨੇ ਕੰਪਨੀਆਂ ਦੇ ਨੈੱਟਵਰਕ ਰਾਹੀਂ ਕੀਤੇ ₹736.96 ਕਰੋੜ ਦੇ ਨਸ਼ੇ ਦੇ ਪੈਸੇ ਦੇ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ। 2007-2017 ਦੇ ਅਕਾਲੀ-ਭਾਜਪਾ ਰਾਜ ਨੂੰ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਕਾਲਾ ਦੌਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਚਿੱਟੇ ਦੇ ਪਸਾਰ ਕਾਰਨ ਸੂਬੇ ਦੇ ਨੌਜਵਾਨਾਂ ਅਤੇ ਹਜ਼ਾਰਾਂ ਪਰਿਵਾਰਾਂ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ। ਸੀਨੀਅਰ ਆਪ ਆਗੂ ਨੇ ਚੇਤਾਵਨੀ ਦਿੱਤੀ ਕਿ ਭਾਜਪਾ ਆਗੂ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਹੱਥ ਮਿਲਾ ਕੇ ਨਸ਼ਾ ਨੈੱਟਵਰਕ ਨੂੰ ਪੰਜਾਬ ਵਿੱਚ ਵਧਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਗੁਜਰਾਤ ਦੀਆਂ ਬੰਦਰਗਾਹਾਂ 'ਤੇ ਬਰਾਮਦ ਕੀਤੀ ਗਈ ਹੈਰੋਇਨ ਦੀਆਂ ਖੇਪਾਂ ਅਤੇ ਉ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਨੰਗਲ ਵਾਸੀਆਂ ਨੇ ਦੇਖਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਨੰਗਲ ਵਾਸੀਆਂ ਨੇ ਦੇਖਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ

Hot News
ਨੰਗਲ 28 ਅਕਤੂਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਸ਼ੇਸ਼ ਯਤਨਾਂ ਸਦਕਾ ਨੰਗਲ ਵਾਸੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਨੇੜਿਓਂ ਦੇਖਣ ਦਾ ਸੁਨਹਿਰੀ ਮੌਕਾ ਮਿਲਿਆ। ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪਹੁੰਚ ਕੇ ਸੈਸ਼ਨ ਦੀ ਕਾਰਵਾਈ ਦੇਖਣ ਵਾਲੇ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਇਸ ਉਪਰਾਲੇ ਰਾਹੀਂ ਲੋਕਾਂ ਨੂੰ ਸੂਬੇ ਦੀ ਸਰਵਉੱਚ ਲੋਕਤੰਤਰੀ ਸੰਸਥਾ ਦੇ ਕੰਮਕਾਜ ਨੂੰ ਸਮਝਣ ਅਤੇ ਵਿਧਾਨ ਸਭਾ ਦੀ ਕਾਰਵਾਈ ਨੂੰ ਆਪਣੀਆਂ ਅੱਖਾਂ ਨਾਲ ਦੇਖਣ ਦਾ ਮੌਕਾ ਪ੍ਰਾਪਤ ਹੋਇਆ। ਨੰਗਲ ਵਾਸੀਆਂ ਨੇ ਇਸ ਪਹਿਲਕਦਮੀ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇੱਕ ਯਾਦਗਾਰੀ ਅਤੇ ਮਾਣਮੱਤਾ ਅਨੁਭਵ ਹੈ। ਇਸ ਮੌਕੇ ਵਿਧਾਨ ਸਭਾ ਦਾ ਸੈਸ਼ਨ ਦੇਖਣ ਪਹੁੰਚੇ ਲੋਕਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਆਮ ਤੌਰ ’ਤੇ ਆਮ ਨਾਗਰਿਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਬਾਰੇ ਜਾਣਕਾਰੀ ਟੈਲੀਵਿਜ਼ਨ, ਅਖ਼ਬਾਰਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਹੀ ਮਿਲਦੀ ਹੈ। ਪਰ ਇਸ ਵਾਰ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਮੌਜੂਦ ਰ...
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Hot News
ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 281ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 235 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,311 ਹੋ ਗਈ ਹੈ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼*

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼*

Hot News
ਚੰਡੀਗੜ੍ਹ, 28 ਅਕਤੂਬਰ: ਪੰਜਾਬ ਨੂੰ ਦੇਸ਼ ਦੇ ‘ਅੰਨ ਭੰਡਾਰ’ ਤੋਂ ਆਲਮੀ ‘ਫੂਡ ਪ੍ਰੋਸੈਸਿੰਗ ਹੱਬ’ ਵਿੱਚ ਬਦਲਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਜੈਵਿਕ ਖੇਤੀ, ਪੈਕ-ਹਾਊਸਾਂ, ਕੋਲਡ ਚੇਨਾਂ ਅਤੇ ਡੇਅਰੀ ਤਕਨਾਲੋਜੀ ਦੇ ਖੇਤਰ ਵਿੱਚ ਨਿਵੇਸ਼ ਲਈ ਯੂ.ਕੇ. ਦੇ ਨਿਵੇਸ਼ਕਾਂ ਨੂੰ ਨਿੱਘਾ ਸੱਦਾ ਦਿੱਤਾ। ਉਨ੍ਹਾਂ ਨੇ ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਵਰਗੇ ਸਥਾਨਕ ਬ੍ਰਾਂਡਾਂ ਨੂੰ ਬਰਤਾਨਵੀ ਬਾਜ਼ਾਰ ਤੱਕ ਲਿਜਾਣ ਦੀ ਵਕਾਲਤ ਕੀਤੀ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਮੌਜੂਦ ਸਨ, ਨੇ ਇੱਥੇ ਕਿਸਾਨ ਭਵਨ ਵਿਖੇ ਬ੍ਰਿਟਿਸ਼ ਵਫ਼ਦ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਵਫ਼ਦ ਵਿੱਚ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ, ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ। ਮੀਟਿ...