ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ
ਲੁਧਿਆਣਾ, 03 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ।ਇਸ ਸਬੰਧੀ ਰੋਜਗਾਰ ਅਤੇ ਹੁਨਰ ਵਿਕਾਸ ਅਫਸਰ ਜੀਵਨਦੀਪ ਸਿੰਘ ਪੀ.ਸੀ.ਐਸ.(ਏ) ਵੱਲੋਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਜੀ.ਕੇ.ਵਾਈ.) ਤਹਿਤ ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਦਯੋਗਪਤੀ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਉਪਰੰਤ ਆਪਣੀਆਂ ਉਦਯੋਗਿਕ ਇਕਾਈਆਂ ਵਿੱਚ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਨਗੇ।ਮੁੱਢਲੇ ਪੜਾਅ 'ਤੇ ਇੰਡਸਟਰੀ ਦੀ ਇੰਮਪੈਨਲਮੇਂਟ ਕੀਤੀ ਜਾਵੇਗੀ। ਕੈਪਟਿਵ ਰੁਜ਼ਗਾਰਦਾਤਾਵਾਂ ਦੀ ਚੋਣ ਲਈ ਦਸਤਾਵੇਜ਼ ਵੈਬਸਾਈਟ...








