ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ
ਫਾਜਿਲਕਾ 26 ਜੂਨ
ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਪੁਰਜ਼ੋਰ ਯਤਨ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ ਨੀਰਜ਼ਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਅਬੋਹਰ ਨੇ ਕੀਤੀ।
ਡਾ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਅਤੇ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਹ ਮੁਹਿੰਮ ਅੱਗੇ ਜਾਰੀ ਰਹੇਗੀ।
ਇਸ ਮੌਕੇ ਡਾ ਨੀਰਜ਼ਾ ਗੁਪਤਾ ਅਤੇ ਡਾ ਮਹੇਸ਼ ਕੁਮਾਰ ਮਨੋਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਦੀ...








