Thursday, November 6Malwa News
Shadow

Hot News

ਤਸਕਰੀ ਰੈਕਟ ਦਾ ਕੀਤਾ ਪਰਦਾਫਾਸ਼, ਅਸਲਾ ਬਰਾਮਦ

ਤਸਕਰੀ ਰੈਕਟ ਦਾ ਕੀਤਾ ਪਰਦਾਫਾਸ਼, ਅਸਲਾ ਬਰਾਮਦ

Hot News
ਜਲੰਧਰ, 9 ਮਈ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ  ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ  ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ  ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ  ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ...
ਹੁਣ ਕੈਨੇਡਾ ਵਾਂਗ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਲਾਉਣੀਆਂ ਪੈਣਗੀਆਂ ਕਲਾਸਾਂ

ਹੁਣ ਕੈਨੇਡਾ ਵਾਂਗ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਲਾਉਣੀਆਂ ਪੈਣਗੀਆਂ ਕਲਾਸਾਂ

Hot News
ਚੰਡੀਗੜ੍ਹ : ਹੁਣ ਜੇਕਰ ਤੁਸੀਂ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਕੈਨੇਡਾ ਵਾਂਗੂ ਤੁਹਾਡਾ ਡਰਾਈਵਿੰਗ ਲਾਈਸੰਸ ਵੀ ਰੱਦ ਹੋ ਜਾਵੇਗਾ। ਡਰਾਈਵਿੰਗ ਲਾਈਸੰਸ ਰੱਦ ਹੋਣ ਪਿਛੋਂ ਤੁਹਾਨੂੰ ਕਲਾਸਾਂ ਲਗਾਉਣੀਆਂ ਪੈਣਗੀਆਂ ਅਤੇ ਨਵਾਂ ਡਰਾਈਵਿੰਗ ਲਾਈਸੰਸ ਬਣਾਉਣ ਲਈ ਡਰਾਈਵਿੰਗ ਟੈਸਟ ਦੇਣਾ ਪਵੇਗਾ। ਅਜੇ ਇਹ ਨਿਯਮ ਚੰਡੀਗੜ੍ਹ ਪ੍ਰਸਾਸ਼ਨ ਨੇ ਹੀ ਲਾਗੂ ਕੀਤੇ ਹਨ ਅਤੇ ਭਵਿੱਖ ਵਿਚ ਇਹ ਨਿਯਮ ਪੰਜਾਬ ਵਿਚ ਵੀ ਲਾਗੂ ਹੋ ਜਾਣਗੇ।ਇਸ ਤੋਂ ਪਹਿਲਾਂ ਇਹ ਨਿਯਮ ਕੈਨੇਡਾ ਵਰਗੇ ਮੁਲਕਾਂ ਵਿਚ ਲਾਗੂ ਕੀਤੇ ਗਏ ਹਨ। ਜਦੋਂ ਕੋਈ ਡਰਾਈਵਰ ਨਿਯਮਾਂ ਦੀ ਉਲੰਘਣਾ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਦਾ ਡਰਾਈਵਿੰਗ ਲਾਈਸੰਸ ਰੱਦ ਕਰ ਦਿੱਤਾ ਜਾਂਦਾ ਹੈ। ਉਸ ਨੂੰ ਦੁਬਾਰਾ ਡਰਾਈਵਿੰਗ ਲਾਈਸੰਸ ਬਣਵਾਉਣ ਲਈ ਕਲਾਸਾਂ ਲਗਾਉਣੀਆਂ ਪੈਂਦੀਆਂ ਹਨ ਅਤੇ ਦੁਬਾਰਾ ਡਰਾਈਵ ਟੈਸਟ ਦੇਣਾ ਪੈਂਦਾ ਹੈ। ਹੁਣ ਚੰਡੀਗੜ੍ਹ ਪ੍ਰਸਾਸ਼ਨ ਨੇ ਫੈਸਲਾ ਕੀਤਾ ਹੈ ਕਿ ਜਦੋਂ ਵੀ ਕੋਈ ਵਿਅਕਤੀ ਗੱਡੀ ਚਲਾਉਂਦਿਆਂ ਫੋਨ ਸੁਣਦਾ ਹੋਇਆ, ਓਵਰ ਸਪੀਡ ਗੱਡੀ ਚਲਾਉਂਦਾ ਹੋਇਆ, ਰੈਡ ਲਾਈਟ ਕਰੌਸ ਕਰਦਾ ਹੋਇਆ ਜਾਂ ਹੋਰ ਕੋਈ ਵੀ ਉਲੰਘਣਾ ਕਰਦਾ ਫੜ੍ਹਿਆ ਗਿਆ ਤਾਂ ਉਸਦਾ ਲਾਈ...
ਦੇਖੋ ਪੰਜਾਬ ਦੇ ਕਿੰਨੇ ਲੋਕ ਰੜਕ ਰਹੇ ਨੇ ਲੀਡਰਾਂ ਦੀ ਅੱਖ ਵਿਚ?

ਦੇਖੋ ਪੰਜਾਬ ਦੇ ਕਿੰਨੇ ਲੋਕ ਰੜਕ ਰਹੇ ਨੇ ਲੀਡਰਾਂ ਦੀ ਅੱਖ ਵਿਚ?

Hot News
ਚੰਡੀਗੜ੍ਹ, 7 ਮਈ: ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।  ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀ...
ਸਰਹੱਦ ਤੋਂ ਫੜ੍ਹੀ ਇਕ ਹੋਰ ਨਸ਼ੇ ਦੀ ਖੇਪ

ਸਰਹੱਦ ਤੋਂ ਫੜ੍ਹੀ ਇਕ ਹੋਰ ਨਸ਼ੇ ਦੀ ਖੇਪ

Hot News
ਅੰਮ੍ਰਿਤਸਰ, 3 ਮਈ:  ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ  ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ  ਤੋਂ ਪਤਾ ਲੱਗਾ  ਕਿ  ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।  ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ  ਦੀ ਅਗਵਾਈ ਵਿੱਚ ਸੀ.ਆਈ. ਅੰਮ...
ਕਾਂਗਰਸ ਛੱਡ ਕੇ ਝਾੜੂ ਫੜ੍ਹਨ ਵਾਲਿਆਂ ‘ਚ ਤੇਜ਼ੀ

ਕਾਂਗਰਸ ਛੱਡ ਕੇ ਝਾੜੂ ਫੜ੍ਹਨ ਵਾਲਿਆਂ ‘ਚ ਤੇਜ਼ੀ

Hot News
ਲੁਧਿਆਣਾ, 2 ਮਈ : ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ। ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ...
ਭਿੰਡਰਾਂਵਾਲੇ ਦੇ ਭਤੀਜੇ ਦਾ ਤਲਵਾਰ ਨਾਲ ਕਤਲ Murder of Bhinderawala Nephew

ਭਿੰਡਰਾਂਵਾਲੇ ਦੇ ਭਤੀਜੇ ਦਾ ਤਲਵਾਰ ਨਾਲ ਕਤਲ Murder of Bhinderawala Nephew

Hot News
ਬਟਾਲਾ : ਬੀਤੀ ਰਾਤ ਜਿਲਾ ਬਟਾਲਾ ਦੇ ਕਸਬਾ ਘੁਮਾਣ ਵਿਚ ਬਹੁਤ ਹੀ ਦਿਲਕੰਬਾਊ ਘਟਨਾ ਹੋਈ। ਜਦੋਂ ਇਕ ਨਸ਼ਈ ਨੌਜਵਾਨ ਨੇ ਰਾਤ ਵੇਲੇ ਭਾਈ ਬਲਵਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਤਲਵਾਰ ਨਾਲ ਭਾਈ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ। ਭਾਈ ਬਲਵਿੰਦਰ ਸਿੰਘ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ ਅਤੇ ਗੁਰਦੁਆਰਾ ਸਾਹਿਬ ਦਾ ਮੁੱਖ ਸੇਵਾਦਾਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਨੇ ਪਿੰਡ ਦੇ ਇਕ ਨਸ਼ਈ ਨੌਜਵਾਨ ਰਮਨਦੀਪ ਸਿੰਘ ਨੂੰ ਕਈ ਵਾਰ ਨਸ਼ਾ ਕਰਨ ਤੋਂ ਰੋਕਿਆ। ਆਖਰ ਉਸ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖਲੇ ਉੱਪਰ ਪਾਬੰਦੀ ਦੀ ਧਮਕੀ ਦੇ ਦਿੱਤੀ। ਇਸ ਧਮਕੀ ਤੋਂ ਨਿਰਾਜ਼ ਨਸ਼ੇ ਦੇ ਆਦੀ ਰਮਨਦੀਪ ਸਿੰਘ ਨੇ ਬੀਤੀ ਰਾਤ ਭਾਈ ਬਲਵਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਸ ਵੇਲੇ ਭਾਈ ਬਲਵਿੰਦਰ ਸਿੰਘ ਸੁੱਤੇ ਪਏ ਸਨ। ਤਲਵਾਰ ਦੇ ਵਾਰ ਨਾਲ ਭਾਈ ਬਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲੀਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਆਸ ਪਾਸ ਦੇ ਇਲਾਕੇ ਵਿਚ ਇਸ ਘਟਨਾਂ ਦਾ ਗਹਿਰਾ ਦੁੱਖ ਜਿਤਾਇਆ ਜਾ ਰਿਹਾ ਹੈ।...
ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ

ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ

Hot News
ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ...
ਬਾਦਲ ਭੋਗ ਰਹੇ ਨੇ ਕਰਮਾਂ ਦਾ ਫਲ : ਭਗਵੰਤ ਮਾਨ

ਬਾਦਲ ਭੋਗ ਰਹੇ ਨੇ ਕਰਮਾਂ ਦਾ ਫਲ : ਭਗਵੰਤ ਮਾਨ

Hot News
ਬਾਘਾ ਪੁਰਾਣਾ, 27 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ 'ਆਪ' ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦੀ ਨੁਮਾਇੰਦਾ ਚੁਣਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਮੈਂ ਅਤੇ ਕਰਮਜੀਤ ਦੋਵੇਂ ਹੀ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਾਂ। ਅਸੀਂ ਆਮ ਪਰਿਵਾਰ ਤੋਂ ਹਾਂ ਅਤੇ ਮਨੋਰੰਜਨ ਦੇ ਖੇਤਰ ਵਿਚ ਆਪਣੀ ਪਹਿਚਾਣ ਬਣਾਈ ਹੈ। ਹੁਣ ਮੇਰਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਰਮਜੀਤ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ। ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ 'ਤੇ ਤਿੱਖੇ ਹਮਲੇ ਕੀਤੇ।  ਉਨ੍ਹਾਂ ਕਿਹਾ ਕਿ ਉਹ ਧਰਮ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕਰਦੇ ਹਨ। ਉਹ ਹਮੇਸ਼ਾ ਇਸ ਨੂੰ ਢਾਲ ਵਜੋਂ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਹਰਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ ਪਰ ਲੋਕਾਂ ਦੇ ਪਿਆਰ ਅਤੇ ਸਮਰਥਨ ਨੇ ਹੀ ਇਹ ਸੰਭਵ ਕੀਤਾ ਹੈ। ਲੋਕਾਂ ਨੇ ਉਨਾਂ ਨੂੰ ਨਾ...
ਮਹਾਰਾਣੀ ਪ੍ਰਨੀਤ ਕੌਰ ਨੇ ਖੋਲ੍ਹ ਦਿੱਤੇ ਕੇਜਰੀਵਾਲ ਦੇ ਅੰਦਰਲੇ ਰਾਜ਼

ਮਹਾਰਾਣੀ ਪ੍ਰਨੀਤ ਕੌਰ ਨੇ ਖੋਲ੍ਹ ਦਿੱਤੇ ਕੇਜਰੀਵਾਲ ਦੇ ਅੰਦਰਲੇ ਰਾਜ਼

Hot News
ਪਟਿਆਲਾ 27 ਅਪ੍ਰੈਲ : ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। ਇਹ ਗੱਲ ਭਾਜਪਾ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ ਲਈ ਸਖ਼ਤ ਫਟਕਾਰ ਲਗਾਈ ਸੀ। ਇਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਟ ਨੇ ਇੱਥੋਂ ਤੱਕ ਕਿਹਾ ਕਿ 'ਆਪ' ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਿਰਫ ਸੱਤਾ 'ਚ ਦਿਲਚਸਪੀ ਰੱਖਦੀ ਹੈ। ਦਿੱਲੀ ਵਿੱਚ ਸਿੱਖਿਆ ਦੇ ਪੱਧਰ ਨੂੰ ਵਧਾ-ਚੜ੍ਹਾ ਕੇ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਇਸ ਗੱਲ ਤੋਂ ਅਣਜਾਣ ਹਨ ਕਿ ਅੱਜ ਬੱਚਿਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ, ਜੇਕਰ ਕੇਜਰੀਵਾਲ ਨੂੰ ਬੱਚਿਆਂ ਦੀ ਪੜ੍...
ਆਮ ਆਦਮੀ ਪਾਰਟੀ ਦਾ ਬਾਦਲਾਂ ਨੂੰ ਖੁੱਲ੍ਹਾ ਚੈਲੇਂਜ

ਆਮ ਆਦਮੀ ਪਾਰਟੀ ਦਾ ਬਾਦਲਾਂ ਨੂੰ ਖੁੱਲ੍ਹਾ ਚੈਲੇਂਜ

Hot News
ਚੰਡੀਗੜ੍ਹ, 26 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ  ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲ ਰਿਹਾ ਹੈ। ਸੱਚ ਤਾਂ ਇਹ ਹੈ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਮੁੱਦਿਆਂ ਅਤੇ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ 'ਤੇ ਚੋਣ ਲੜ ਰਹੀ ਹੈ।ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਆਪ ਬੁਲਾਰਾ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਇਹ ਲੋਕ ਸਭਾ ਚੋਣ ਸਿੱਖਿਆ, ਦਵਾਈ, ਬਿਜਲੀ,ਪਾਣੀ,ਖੇਤੀ  ਅਤੇ ਪੰਜਾਬ ਦਾ ਰੁਜ਼ਗਾਰ ਦੇ ਮੁੱਦਿਆਂ 'ਤੇ ਲੜ ਰਹੀ ਹੈ। ਅਕਾਲੀ ਦਲ ਦੱਸੇ, ਕੀ ਇਹ ਪੰਜਾਬ ਦਾ ਮੁੱਦੇ ਨਹੀਂ?ਗਰਗ ਨੇ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਸਮਰਥਨ ਕੀਤਾ। ਇਹਨਾਂ ਨੇ ਹਮੇਸ਼ਾ ਕਿਸਾਨਾਂ ਨਾਲ ਧੋਖਾ ਕੀਤਾ ਹੈ। ਬਾਦਲ ਪਰਿਵਾਰ ਨਹਿਰ ਕੱਟ ਕੇ ਆਪਣੇ ਫਾਰਮ ਹਾਊਸ ਤੱਕ ਪਾਣੀ ਲੈ ਗਿਆ ਪਰ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੇਣ ਬਾਰੇ ਕਦੇ ਨਹੀਂ ਸੋਚਿਆ। ਉਥੇ ਹੀ ਮਾਨ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹ...