ਪੰਜਾਬ ਦਾ ਵੱਡਾ ਗੈਂਗਸਟਰ ਸਾਥੀਆਂ ਸਮੇਤ ਆ ਗਿਆ ਕਾਬੂ
ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ ਹੋ ਗਿਆ ਸੀ, ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਜੋ 28 ਫਰਵਰੀ 2024 ਨੂੰ ਤਰਨਤਾਰਨ ਸਥਿਤ ਮੀਤ ਗੰਨ ਹਾਊਸ ਤੋਂ ਚੋਰੀ ਹੋ ਗਈ ਸੀ, ਅਤੇ ਤਿੰਨ ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਕੀਤੇ ਗਏ ਬਾਕੀ 10 ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਵਾਸੀ ਪਿੰਡ ਪਿਧੀ, ਤਰਨਤਾਰਨ; ਗੁਲਾਬ ਸਿੰਘ ਉਰਫ਼ ਗੁਲਾਬ ਵਾਸੀ ਪਿੰਡ ਬਛੜੇ, ਤਰਨਤਾਰਨ; ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਵਾਸੀ ਮੁਹੱਲਾ ਜਸਵੰਤ ਸ...





