ਪੰਜਾਬ ‘ਚ ਸਿੱਖਿਆ ਕ੍ਰਾਂਤੀ ਲਈ ਪਹੁੰਚਿਆ ਫਿਨਲੈਂਡ ਤੋਂ ਵਫਦ
ਚੰਡੀਗੜ੍ਹ, 22 ਜਨਵਰੀ : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦਾ ਪੜ੍ਹਾਉਣ ਦਾ ਢੰਗ ਹੁਣ ਬਦਲ ਜਾਵੇਗਾ। ਉਹ ਬੱਚਿਆਂ ਨੂੰ ਖੇਡ-ਖੇਡ ਵਿੱਚ ਸਿਖਾਉਣਗੇ। ਇਸ ਤੋਂ ਇਲਾਵਾ ਬੱਚਿਆਂ ਦੇ ਅੰਦਰੋਂ ਕਲਾਸਰੂਮ ਦਾ ਡਰ ਵੀ ਖਤਮ ਹੋਵੇਗਾ। ਇਹ ਸਿੱਖਿਆ ਵਿਭਾਗ ਦੇ ਯਤਨਾਂ ਨਾਲ ਸੰਭਵ ਹੋਣ ਜਾ ਰਿਹਾ ਹੈ।ਇਸ ਲਈ ਸਿੱਖਿਆ ਵਿਭਾਗ ਨੇ ਕੁਝ ਸਮਾਂ ਪਹਿਲਾਂ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਨਾਲ ਐੱਮ.ਓ.ਯੂ. ਸਾਈਨ ਕੀਤਾ ਸੀ। ਇਸੇ ਲੜੀ ਵਿੱਚ ਯੂਨੀਵਰਸਿਟੀ ਦਾ ਇੱਕ ਪ੍ਰਤੀਨਿਧੀ ਮੰਡਲ ਪੰਜਾਬ ਪਹੁੰਚਿਆ ਹੈ। ਜਿਨ੍ਹਾਂ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ 296 ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਸਿੱਖਿਆ ਤਕਨੀਕਾਂ ਨਾਲ ਤਿਆਰ ਕਰਨਾ ਹੈ। ਇਹ ਪਹਿਲ ਅਧਿਆਪਕਾਂ ਨੂੰ ਰਾਜ ਦੇ ਪ੍ਰਾਇਮਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਯੋਗ ਬਣਾਏਗੀ।ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਹ ਪ੍ਰੋਗਰਾਮ ...








