ਭਗਵੰਤ ਮਾਨ ਵਲੋਂ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ...