ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਚੰਡੀਗੜ੍ਹ/ਖੰਨਾ, 28 ਅਕਤੂਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਕੇ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
ਖੰਨਾ ਵਿਖੇ ਯੂਨੀਅਨ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਸ੍ਰੀ ਸੌਂਦ ਨੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੇ ਲੰਬਿਤ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ।
ਕੈਬਨਿਟ ਮੰਤਰੀ ਨੇ ਮਨਰੇਗਾ, ਹੁਣ 'ਵੀਬੀ ਜੀ ਰਾਮ ਜੀ' ਨੂੰ ਲਾਗੂ ਕਰਨ ਅਤੇ ਜ਼ਮੀਨੀ ਪੱਧਰ 'ਤੇ ਸਰਕਾਰੀ ਸਕੀਮਾਂ ਦੀ ਸੁਚੱਜੀ ਪਹੁੰਚ ਯਕੀਨੀ ਬਣਾਉਣ ਵਿੱਚ ਮਨਰੇਗਾ ਕਰਮਚਾਰੀਆਂ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਨੂੰ ਪ੍ਰਵਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਪਿੰਡਾਂ ਦੇ ਲੋਕਾਂ ਦੇ ਜੀਵਨ...








