Friday, March 13Malwa News
Shadow

Hot News

ਆਪ ਵਿਧਾਇਕ ਗੋਗੀ ਦੀ ਗੋਲੀ ਵੱਜਣ ਨਾਲ ਮੌਤ

ਆਪ ਵਿਧਾਇਕ ਗੋਗੀ ਦੀ ਗੋਲੀ ਵੱਜਣ ਨਾਲ ਮੌਤ

Breaking News, Hot News
ਲੁਧਿਆਣਾ, 11 ਜਨਵਰੀ : ਬੀਤੀ ਰਾਤ ਲੁਧਿਆਣਾ ਵੈਸਟ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਗੋਗੀ ਆਪਣੇ ਕਮਰੇ ਵਿਚ ਸਨ, ਜਦੋਂ ਘਰ ਵਿਚ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਪਰਿਵਾਰ ਦੇ ਬਾਕੀ ਮੈਂਬਰਾਂ ਨੇ ਗੋਗੀ ਦੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਗੋਗੀ ਖੂਨ ਨਾਲ ਲੱਥਪੱਥ ਪਿਆ ਸੀ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਗੰਨਮੈਨਾਂ ਨੇ ਗੁਰਪ੍ਰੀਤ ਗੋਗੀ ਨੂੰ ਤੁਰੰਤ ਡੀ.ਐਮ.ਸੀ. ਹਸਪਤਾਲ ਪਹੁੰਚਾਇਆ ਗਿਆ, ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਗੁਰਪ੍ਰੀਤ ਗੋਗੀ ਆਮ ਆਦਮੀ ਪਾਰਟੀ ਦਾ ਵਿਧਾਇਕ ਸੀ ਅਤੇ ਸ਼ਨੀਵਾਰ ਨੂੰ ਪੂਰਾ ਦਿਨ ਆਮ ਆਦਮੀ ਪਾਰਟੀ ਦੀਆਂ ਵੱਖ ਵੱਖ ਸਰਗਰਮੀਆਂ ਵਿਚ ਸ਼ਾਮਲ ਹੋਇਆ। ਇਸ ਦੌਰਾਨ ਉਸ ਨੇ ਆਪ ਦੇ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਵੀ ਕੀਤੀ। ਪਰ ਗੋਗੀ ਦੀ ਕੋਈ ਵੀ ਕਾਰਵਾਈ ਅਸੁਖਾਵੀਂ ਨਹੀਂ ਸੀ। ਪਰ ਰਾਤ ਵੇਲੇ ਜਦੋਂ ਅਚਾਨਕ ਗੋਲੀ ਦੀ ਆਵਾਜ਼ ਆਈ ਤੇ ਉਸ ਦੀ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਗੋਗੀ ਆਪਣਾ ਪਿਸਟਲ ਸਾਫ ਕਰ ਰਿਹਾ ਸੀ, ਜਦੋਂ ਅਚਾਨਕ ਗੋ...
ਪੰਜਾਬ ‘ਚ ਲਿੰਗ ਅਨੁਪਾਤ ਸੁਧਾਰਨ ਦੇ ਯਤਨ ਜਾਰੀ : ਸੌਂਦ

ਪੰਜਾਬ ‘ਚ ਲਿੰਗ ਅਨੁਪਾਤ ਸੁਧਾਰਨ ਦੇ ਯਤਨ ਜਾਰੀ : ਸੌਂਦ

Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਏ ਐਸ ਗਰਲਜ਼ ਕਾਲਜ ਵਿਖੇ ਕਰਵਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿਚ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਅਤੇ ਸਮਾਜ ਵਿਚ ਸਮਾਨਤਾ ਲਿਆਉਣ ਲਈ ਲੋਹੜੀ ਦਾ ਤਿਉਹਰ ਮਨਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅੱਜਕੱਲ੍ਹ ਦੁਨੀਆਂ ਵਿਚ ਕੋਈ ਵੀ ਅਜਿਹਾ ਖੇਤਰ ਨਹੀਂ ਜਿਥੇ ਲੜਕੀਆਂ ਨੇ ਵੱਡੀਆਂ ਪ੍ਰਾਪਤੀਆਂ ਨਾ ਕੀਤੀਆਂ ਹੋਣ।ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਧੀਆਂ ਦਾ ਸਤਿਕਾਰ ਵਧਾਉਣ ਲਈ ਅਤੇ ਰਾਜ ਦੀਆਂ ਮਹਿਲਾਵਾਂ ਦੀ ਭਲਾਈ ਲਈ ਕਈ ਨਵੀਆਂ ਯੋਜਵਾਨਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿਚ ਕਾਲਜ ਦੀਆਂ ਵਿਦਿਆਰਥਣਾ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਸਮਗਾਮ ਵਿਚ ਕੈਬਨਿਟ ਮੰਤਰੀ ਪਤਨੀ ਕਮਲਜੀਤ ਕੌਰ ਅਤੇ ਬੇਟੀ ਜਸਕੀਰਤ ਕੌਰ ਨੇ ਵੀ ਹਾਜਰੀ ਭਰੀ...
ਬਿਜਲੀ ਮੰਤਰੀ ਨੇ ਜਾਰੀ ਕੀਤਾ ਨਵਾਂ ਕੈਲੰਡਰ

ਬਿਜਲੀ ਮੰਤਰੀ ਨੇ ਜਾਰੀ ਕੀਤਾ ਨਵਾਂ ਕੈਲੰਡਰ

Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਪੰਜਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਸਾਲ 2025 ਦੇ ਇਸ ਕੈਲੰਡਰ ਵਿਚ ਪੰਜਾਬ ਦੇ ਥਰਮਲ ਪਲਾਂਟਾਂ ਦੇ ਨਾਲ ਨਾਲ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਛਾਪੀ ਗਈ ਹੈ। ਇਸ ਤੋਂ ਇਲਾਵਾ ਕੈਲੰਡਰ ਵਿਚ ਪਾਵਰ ਟਰਾਂਸਮਿਸ਼ਨ ਲਈ ਬੁਨਿਆਦੀ ਢਾਂਚਾ ਮਜਬੂਤ ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਇਸ ਮੌਕੇ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਦੋਵਾਂ ਸੰਸਥਾਵਾਂ ਦੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ।...
ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੁਨੀਆਂ ਭਰ ਵਿਚੋਂ ਆਏ ਵੱਖ ਵੱਖ ਕੰਪਨੀਆਂ ਦੇ 40 ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੱਦਾ ਦਿੱਤਾ ਕਿ ਪੰਜਾਬ ਵਿਚ ਨਿਵੇਸ਼ ਕੰਪਨੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਵਪਾਰ ਤੇ ਕਾਰੋਬਾਰ ਦੀਆਂ ਬੇਹੱਦ ਸੰਭਾਵਨਾਵਾਂ ਹਨ।ਕੇਂਦਰ ਸਰਕਾਰ ਵਲੋਂ ਕਰਵਾਏ ਜਾ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਾਣਿਆ ਬਾਰੇ ਪੂਰੀ ਦੁਨੀਆਂ ਦੇ ਲੋਕਾਂ ਵਿਚ ਉਤਸੁਕਤਾ ਹੁੰਦੀ ਹੈ ਅਤੇ ਪੰਜਾਬ ਦੇ ਸ਼ਵਾਦਿਸਟ ਖਾਣਿਆਂ ਬਾਰੇ ਸਾਰੀ ਦੁਨੀਆਂ ਜਾਣਦੀ ਹੈ। ਪੰਜਾਬ ਸਰਕਾਰ ਦੇ ਯਤਨਾਂ ਨਾਲ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਦੀ ਪੂਰੀ ਦੁਨੀਆਂ ਵਿਚ ਪਹਿਚਾਣ ਬਣ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਵੇਂ ਦੁਨੀਆਂ ਵਿਚ ਤਕਨੀਕੀ ਵਿਕਾਸ ਹੋ ਰਿਹਾ ਹੈ, ਉਵੇਂ ਉਵੇਂ ਹੀ ਪੰਜਾਬ ਦੇ ਬਣੇ ਉਤਪਾਦਾਂ ਦੀ ਮੰਗ ਪੂਰੀ ਦੁਨੀਆਂ ਵਿਚ ਵਧ ਰਹੀ ਹੈ। ਪੰਜਾਬ ਦੇ ਖਾਣਿਆਂ ...
ਪੰਜਾਬ ‘ਚ ਨੌਕਰੀਆਂ ਦਾ ਸਿਲਸਲਾ ਪੀ ਪੀ ਐਸ ਸੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ ਨੌਕਰੀਆਂ ਦਾ ਸਿਲਸਲਾ ਪੀ ਪੀ ਐਸ ਸੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਪਬਲਿਕ ਸਰਵਿਸ ਵਲੋਂ ਲਈ ਜਾਣ ਵਾਲੀ ਸਾਂਝੀ ਪ੍ਰੀਖਿਆ ਲਈ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 31 ਜਨਵਰੀ ਤੱਕ ਅਰਜੀਆਂ ਲਈਆਂ ਜਾਣਗੀਆਂ। ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਵੈਬਸਾਈਟ 'ਤੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵਲੋਂ ਇਸ ਪ੍ਰੀਖਿਆ ਰਾਹੀਂ 322 ਆਸਾਮੀਆਂ ਭਰੀਆਂ ਜਾਣੀਆਂ ਹਨ। ਇਸ ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆਂ ਤਹਿਸੀਲਦਾਰ, ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਦੇ ਆਹੁਦਿਆਂ 'ਤੇ ਨਿਯੁਕਤ ਕੀਤਾ ਜਾਂਦਾ ਹੈ। https://youtu.be/0n4HIMR_DeM...
37 ਸਾਲ ਦਾ ਨੌਜਵਾਨ ਕੁੜੀਆਂ ਵਾਲੇ ਕੱਪੜੇ ਪਹਿਣ ਕੇ ਪਹਿਲਾਂ ਮੁੰਡਿਆਂ ਨਾਲ ਸਬੰਧ ਬਣਾਉਂਦਾ ਤੇ ਫਿਰ ਕਤਲ ਕਰ ਦਿੰਦਾ, ਅਸਲ ਕਹਾਣੀ ਕੀ ਹੈ? ਜਾਣੋ ਪੂਰੀ ਕਹਾਣੀ

37 ਸਾਲ ਦਾ ਨੌਜਵਾਨ ਕੁੜੀਆਂ ਵਾਲੇ ਕੱਪੜੇ ਪਹਿਣ ਕੇ ਪਹਿਲਾਂ ਮੁੰਡਿਆਂ ਨਾਲ ਸਬੰਧ ਬਣਾਉਂਦਾ ਤੇ ਫਿਰ ਕਤਲ ਕਰ ਦਿੰਦਾ, ਅਸਲ ਕਹਾਣੀ ਕੀ ਹੈ? ਜਾਣੋ ਪੂਰੀ ਕਹਾਣੀ

Hot News, Unexpected
ਚੰਡੀਗੜ੍ਹ, 10 ਜਨਵਰੀ : ਪਿਛਲੇ ਦਿਨਾਂ ਵਿਚ ਇਕ ਖਬਰ ਬਹੁਤ ਹੀ ਚਰਚਾ ਵਿਚ ਰਹੀ ਕਿ ਪੁਲੀਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਮਲਿੰਗੀ ਸਬੰਧ ਬਣਾਉਣ ਪਿਛੋਂ ਵਿਅਕਤੀ ਦਾ ਕਤਲ ਕਰ ਦਿੰਦਾ ਸੀ। ਉਸ ਉੱਪਰ 11 ਵਿਅਕਤੀਆਂ ਦੇ ਕਤਲਾਂ ਦਾ ਦੋਸ਼ ਹੈ। ਇਸ ਵਿਅਕਤੀ ਬਾਰੇ, ਉਸਦੇ ਪਰਿਵਾਰ ਬਾਰੇ ਅਤੇ ਉਸਦੇ ਸਮਲਿੰਗੀ ਬਨਣ ਬਾਰੇ ਮੀਡੀਆ ਟੀਮ ਨੇ ਪੂਰੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਤੁਹਾਡੇ ਸਾਹਮਣੇ ਪੇਸ਼ ਕਰ ਰਹੇ ਹਾਂ। 19 ਅਗਸਤ, 2024 ਨੂੰ ਪੰਜਾਬ ਦੇ ਰੂਪਨਗਰ ਵਿੱਚ ਇੱਕ ਲਾਸ਼ ਮਿਲੀ। ਮ੍ਰਿਤਕ ਦੀ ਉਮਰ 37 ਸਾਲ ਸੀ ਅਤੇ ਉਹ ਚਾਹ ਦੀ ਦੁਕਾਨ ਚਲਾਉਂਦਾ ਸੀ। ਉਸਦੇ ਸਰੀਰ 'ਤੇ ਕੱਪੜੇ ਨਹੀਂ ਸਨ। ਮੋਬਾਈਲ ਵੀ ਗਾਇਬ ਸੀ। ਪੁਲਿਸ ਨੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ, ਤਾਂ ਇੱਕ ਸੈਕਸ ਵਰਕਰ 'ਤੇ ਸ਼ੱਕ ਹੋਇਆ। ਪੁਲਿਸ ਨੇ ਉਸਦਾ ਸਕੈਚ ਬਣਵਾਇਆ ਅਤੇ ਭਾਲ ਸ਼ੁਰੂ ਕਰ ਦਿੱਤੀ।ਪੁਲਿਸ ਗਾਇਬ ਹੋਏ ਫ਼ੋਨ ਦੀ ਲੋਕੇਸ਼ਨ ਪਤਾ ਕਰਦੀ ਰਹੀ। ਕਰੀਬ ਚਾਰ ਮਹੀਨੇ ਬੀਤ ਗਏ, ਪਰ ਕਾਤਲ ਦਾ ਪਤਾ ਨਹੀਂ ਲੱਗਾ। ਆਖ਼ਰ 23 ਦਸੰਬਰ ਨੂੰ ਪੁਲਿਸ ਰਾਮਸਰੂਪ ਉਰਫ਼ ਸੋਢੀ ਤੱਕ ਪਹੁੰਚੀ। ਪਤਾ ਲੱਗ...
ਸਰਹੰਦ ਫੀਡਰ ਨਹਿਰ ਬੰਦ ਕਰਨ ਦਾ ਐਲਾਨ

ਸਰਹੰਦ ਫੀਡਰ ਨਹਿਰ ਬੰਦ ਕਰਨ ਦਾ ਐਲਾਨ

Hot News
ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜਰੂਰੀ ਕੰਮਾਂ ਲਈ ਸਰਹੰਦ ਫੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ 10 ਜਨਵਰੀ ਤੋਂ 10 ਫਰਵਰੀ ਤੱਕ ਇਹ ਨਹਿਰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਨਹਿਰ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ
ਆਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਕੇ ਕੀਤਾ ਘਪਲਾ

ਆਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਕੇ ਕੀਤਾ ਘਪਲਾ

Hot News
ਚੰਡੀਗੜ੍ਹ, 9 ਜਨਵਰੀ : ਪੰਜਾਬ ਪੁਲੀਸ ਨੇ ਆਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਸਾਈਬਰ ਕ੍ਰਾਈਮ ਡਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਲੋਂ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਹੋਰ ਖਾਤਿਆਂ ਵਿਚ ਟਰਾਂਸਫਰ ਕਰ ਲਈ ਜਾਂਦੀ ਸੀ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਲ ਹਨ। ਪੁਲੀਸ ਨੇ ਧੋਖਾਧੜੀ ਲਈ ਵਰਤੇ ਗਏ ਸਾਰੇ ਡਿਜੀਟਲ ਉਪਕਰਮ ਵੀ ਕਾਬੂ ਕਰ ਲਏ ਹਨ।...
20 ਹਜਾਰ ਰਿਸ਼ਵਤ ਲੈਣ ਵਾਲਾ ਪੰਚਾਇਤ ਸੈਕਟਰੀ ਗ੍ਰਿਫਤਾਰ

20 ਹਜਾਰ ਰਿਸ਼ਵਤ ਲੈਣ ਵਾਲਾ ਪੰਚਾਇਤ ਸੈਕਟਰੀ ਗ੍ਰਿਫਤਾਰ

Hot News
ਸੰਗਰੂਰ, 8 ਜਨਵਰੀ : ਪੁਰਾਣੀ ਪੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਲਈ 20 ਹਜਾਰ ਰੁਪਏ ਰਿਸ਼ਵਤ ਲੈਣ ਵਾਲੇ ਪੰਚਾਇਤ ਸੈਕਟਰੀ ਪ੍ਰਿਥਵੀ ਸਿੰਘ ਨੂੰ ਅੱਜ ਵਿਜੀਲੈਂਸ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ ਅਤੇ ਖੇਤਰੀ ਡਿਪਟੀ ਡਾਇਰੈਕਟਰ ਲੋਕ ਫੰਡ ਆਡਿਟ ਦਫਤਰ ਪਟਿਆਲਾ ਦੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਕੇਸ ਵਿਚ ਨਾਮਜ਼ਦ ਕਰ ਲਿਆ ਹੈ।ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਸੰਗਰੂਰ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਵਾਸੀ ਗੁਰਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਬੀ.ਡੀ.ਪੀ.ਓ. ਦਫਤਰ ਬਲਾਕ ਮੂਨਕ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਵਲੋਂ ਪੰਚਾਇਤੀ ਵਿਕਾਸ ਕਾਰਜਾਂ ਦੇ ਆਡਿਟ ਲਈ 20 ਹਜਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤ ਕਰਨ ਵਾਲੇ ਨੇ ਦੱਸਿਆ ਕਿ ਪੰਚਾਇਤ ਸੈਕਟਰੀ ਵਲੋਂ ਇਹ ਰਿਸ਼ਵਤ ਦੀ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਭੇਜੀ ਜਾਣੀ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਤੁਰੰਤ ਕਾਰਵਾਈ ਕਰਦਿਆਂ ਪੰਚਾਇਤ ਸੈਕਟਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪੰਚਾਇਤ ਸੈਕਟਰੀ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾ...
ਪੰਜਾਬ ਸਰਕਾਰ ਵਲੋਂ 14 ਨੂੰ ਮਾਘੀ ਦੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ 14 ਨੂੰ ਮਾਘੀ ਦੀ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵਲੋਂ ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਚ 14 ਜਨਵਰੀ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ ਦੇ ਦਫਤਰ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।