ਪੰਜਾਬ ਦੇ ਫੂਡ ਪ੍ਰੋਸੈਸਿੰਗ ਖੇਤਰ ਵਿਚਲੇ ਚੰਗੇ ਭਵਿੱਖ ਦੀਆਂ ਸੰਭਾਵਨਾਵਾਂ
ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ।
ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ।
ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...