Thursday, March 12Malwa News
Shadow

Hot News

ਸੁਨਾਮ ਹਲਕੇ ‘ਚ ਤਿੰਨ ਨਵੀਆਂ ਜਲ ਸਪਲਾਈ ਸਕੀਮਾਂ ਸ਼ੁਰੂ

ਸੁਨਾਮ ਹਲਕੇ ‘ਚ ਤਿੰਨ ਨਵੀਆਂ ਜਲ ਸਪਲਾਈ ਸਕੀਮਾਂ ਸ਼ੁਰੂ

Hot News
ਸੁਨਾਮ, 6 ਦਸੰਬਰ : ਅੱਜ ਸੁਨਾਮ ਹਲਕੇ ਦੇ ਤਿੰਨ ਪਿੰਡਾਂ ਵਿਚ ਨਵੇਂ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਸਾਫ ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪੰਜਾਬ ਦੇ 144 ਪਿੰਡਾਂ ਵਿਚ ਨਵੀਆਂ ਜਲ ਸਪਲਾਈ ਸਕੀਮਾਂ ਲਈ ਸਰਕਾਰ ਵਲੋਂ 160 ਕਰੋੜ ਰੁਪਏ ਦੀ ਯੋਜਨਾ ਨੂੰ ਜਲਦੀ ਹੀ ਮਨਜੂਰੀ ਮਿਲ ਜਾਵੇਗੀ।ਅੱਜ ਕੈਬਨਿਟ ਮੰਤਰੀ ਪਿੰਡ ਢੱਡਰੀਆਂ, ਤੋਲੇਵਾਲਾ ਅਤੇ ਬਿਸ਼ਨਪੁਰਾ ਅਕਾਲਗੜ੍ਹ ਵਿਖੇ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ ਜਿਸ 'ਤੇ ਸਰਕਾਰ ਵਲੋਂ 4.21 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸ੍ਰੀ ਮੁੰਡੀਆਂ ਨੇ ਦੱਸਿਆ ਕਿ ਸੁਨਾਮ ਹਲਕੇ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਦੇ ਸਿਰ 'ਤੇ ਹੁਣ ਪਾਰਟੀ ਦੇ ਸੂਬਾ ਪ੍ਰਧਾਨ ਦੀ ਬਹੁਤ ਵੱਡੀ ਜੁੰਮੇਵਾਰੀ ਹੈ। ਇਸ ਲਈ ਸ੍ਰੀ ਅਮਨ ਆਰੋੜਾ ਵਲੋਂ ਪਾਰਟੀ ਦੀ ਜੁੰਮੇਵਾਰੀ ਦੇ ਨਾਲ ਨਾਲ ਹੀ ਆਪਣੇ ਹਲਕੇ ਦੇ ਵਿਕਾਸ ਲਈ ਵੀ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ।...
ਸਿੱਖਿਆ ਮੰਤਰੀ ਨੇ ਰੱਖਿਆ ਸਕੂਲ ਆਫ ਐਮੀਨੈਂਸ ਦਾ ਨੀਂਹ ਪੱਥਰ

ਸਿੱਖਿਆ ਮੰਤਰੀ ਨੇ ਰੱਖਿਆ ਸਕੂਲ ਆਫ ਐਮੀਨੈਂਸ ਦਾ ਨੀਂਹ ਪੱਥਰ

Hot News
ਲੁਧਿਆਣਾ, 6 ਦਸੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਵਿਖੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ ਜਿਸ 'ਤੇ 17 ਕਰੋੜ ਰੁਪਏ ਦਾ ਖਰਚ ਆਵੇਗਾ। ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਅਧੁਨਿਕ ਸਿੱਖਿਆ ਸਹੂਲਤਾਂ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਕਾਨਵੈਂਟ ਸਕੂਲਾਂ ਤੋਂ ਵੀ ਉੱਚੀ ਵਿਦਿਆ ਮੁਹਈਆ ਕਰਵਾਈ ਜਾ ਸਕੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਗਲੇ ਮਹੀਨਿਆਂ ਦੌਰਾਨ ਹੋਰ ਪੰਜ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦਾ ਢਾਂਚਾ ਹੀ ਇੰਨਾ ਅਧੁਨਿਕ ਬਣਾ ਦਿੱਤਾ ਜਾਵੇਗਾ, ਕਿ ਲੋਕਾਂ ਨੂੰ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਨਹੀਂ ਭੇਜਣੇ ਪੈਣਗੇ।ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜਰ ਸਨ।...
77 ਸਾਲਾਂ ਪਿਛੋਂ ਪਹਿਲਾ ਡਿਗਰੀ ਕਾਲਜ ਖੁੱਲ੍ਹਿਆ

77 ਸਾਲਾਂ ਪਿਛੋਂ ਪਹਿਲਾ ਡਿਗਰੀ ਕਾਲਜ ਖੁੱਲ੍ਹਿਆ

Hot News
ਬੱਲੂਆਣਾ, 5 ਦਸੰਬਰ : ਜਿਲਾ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿਛਲੇ 77 ਸਾਲਾਂ ਵਿਚ ਇਸ ਇਲਾਕੇ ਨੂੰ ਪਹਿਲਾ ਡਿਗਰੀ ਕਾਲਜ ਮਿਲਿਆ ਹੈ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਿਹਾਤੀ ਹਲਕੇ ਵਿਚ ਪਿਛਲੇ 77 ਸਾਲ ਅਕਾਲੀ ਅਤੇ ਕਾਂਗਰਸੀ ਵੋਟਾਂ ਲੈ ਕੇ ਸੱਤਾ ਦਾ ਨਿੱਘ ਮਾਣਦੇ ਰਹੇ ਹਨ, ਪਰ ਕਿਸੇ ਨੇ ਵੀ ਇਸ ਇਲਾਕੇ ਦੇ ਲੋਕਾਂ ਦੀ ਬਾਤ ਨਹੀਂ ਪੁੱਛੀ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੇ ਬੱਚਿਆਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਦੀ ਲੋੜ ਹੈ। ਪਰ ਪਿਛਲੀਆਂ ਸਰਕਾਰਾਂ ਨੇ ਹਮੇਸ਼ਾਂ ਇਸ ਇਲਾਕੇ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਅਤੇ ਇਥੋਂ ਦੇ ਆਮ ਲੋਕਾਂ ਦੀ ਸੁਣੀ ਗਈ ਹੈ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਇਸ ਇਲਾਕੇ ਵਿਚ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਹੋਰ ਵੀ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਨਾਲ ਇਸ ਦਿਹਾਤੀ ਇਲਾਕੇ ਦੀ ਜੂਨ ਵੀ ਸੁਧਰ ਜਾਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਆਮ ਲੋਕਾਂ ...
ਮੁੱਖ ਮੰਤਰੀ ਦਾ ਅਬੋਹਰ ਵਾਸੀਆਂ ਨੂੰ ਵੱਡਾ ਤੋਹਫਾ : ਸੀਵਰੇਜ਼ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਦਾ ਅਬੋਹਰ ਵਾਸੀਆਂ ਨੂੰ ਵੱਡਾ ਤੋਹਫਾ : ਸੀਵਰੇਜ਼ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

Hot News
ਅਬੋਹਰ, 5 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਬੋਹਰ ਵਾਸੀਆਂ ਲਈ ਵੱਡਾ ਤੋਹਫਾ ਭੇਟ ਕਰਦਿਆਂ ਅੱਜ 119.16 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਸੀਵਰੇਜ ਤੇ ਜਲ ਸਪਲਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤਾ।ਸੀਵਰੇਜ਼ ਪ੍ਰੋਜੈਕਟ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਇਸ ਇਲਾਕੇ ਦੇ ਲੋਕਾਂ ਦੀਆਂ ਸਹੂਲਤਾਂ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸੀਵਰੇਜ਼ ਪ੍ਰੋਜੈਕਟ ਨਾਲ ਸ਼ਹਿਰ ਦੇ ਡੇਢ ਲੱਖ ਤੋਂ ਵੀ ਵੱਧ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿਚ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਸੀ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀ ਸਮੱਸਿਆ ਦਾ ਹੱਲ ਕਰਨ ਲਈ 119.16 ਕਰੋੜ ਰੁਪਏ ਖਰਚ ਕਰਕੇ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਹੁਣ ਇਸ ਇਲਾਕੇ ਵਿਚ ਨਾ ਤਾਂ ਸੀਵਰੇਜ਼ ਦੀ ਕੋਈ ਸਮੱਸਿਆ ਆਵੇਗੀ ਅਤੇ ਨਾ ਹੀ ਪੀਣ ਵਾਲੇ ਪਾਣੀ ਦੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਵਾਸੀ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣਾ ਸਾਡੀ ਸਰਕਾਰ ਦਾ ਮੁਢਲਾ ਫਰ...
ਨਗਰ ਨਿਗਮ ਚੋਣਾ ਦੇ ਪ੍ਰਬੰਧਾਂ ਲਈ ਜਾਰੀ ਕੀਤੀਆਂ ਸਖਤ ਹਦਾਇਤਾਂ

ਨਗਰ ਨਿਗਮ ਚੋਣਾ ਦੇ ਪ੍ਰਬੰਧਾਂ ਲਈ ਜਾਰੀ ਕੀਤੀਆਂ ਸਖਤ ਹਦਾਇਤਾਂ

Hot News
ਚੰਡੀਗੜ੍ਹ, 5 ਦਸੰਬਰ : ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਨਿਗਮ ਚੋਣਾ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਅਤੇ ਸਟੇਟ ਚੋਣ ਕਮਿਸ਼ਨ ਦੇ ਸੈਕਟਰੀ ਜਗਜੀਤ ਸਿੰਘ ਸਮੇਤ ਵੱਖ ਵੱਖ ਅਧਕਾਰੀ ਸ਼ਾਮਲ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਟੇਟ ਚੋਣ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ, 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨਗਰ ਕੌਂਸਲਾਂ ਦੇ 43 ਵਾਰਡਾਂ ਅਤੇ ਨਗਰ ਨਿਗਮਾਂ ਦੇ 6 ਵਾਡਰਾਂ ਦੀ ਜ਼ਿਮਨੀ ਚੋਣ ਵੀ ਕਰਵਾਈ ਜਾਣੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਹ ਚੋਣਾ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ 'ਤੇ ਤੁਰੰਤ ਕਾਰਵਾਈ ਲਈ ਪੂਰਾ ਸਟਾਫ ਤਾਇਨਾਤ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨ...
ਮਾਲੀਏ ਦੇ ਸਰੋਤ ਵਧਾਉਣ ਲਈ ਉੱਚ ਪੱਧਰੀ ਮੀਟਿੰਗ

ਮਾਲੀਏ ਦੇ ਸਰੋਤ ਵਧਾਉਣ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 5 ਦਸੰਬਰ : ਪੰਜਾਬ ਵਿਚ ਨਵੇਂ ਆਰਥਿਕ ਵਸੀਲੇ ਪੈਦਾ ਕਰਨ ਅਤੇ ਵਿੱਤੀ ਸਥਿੱਤੀਆਂ ਮਜਬੂਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਕੀਤੀ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਸੀਨੀਅਰ ਆਈ ਏ ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਵਿੱਤ ਕਮਿਸ਼ਨਰ ਵਜੋਂ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗਾਂ ਵਿਚ ਮਾਲੀਆ ਵਧਾਉਣ ਲਈ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕਈ ਵਿਭਾਗ ਅਜੇ ਤੱਕ ਵੀ ਅਣਗੌਲੇ ਪਏ ਹਨ, ਜਿਨ੍ਹਾਂ ਵਿਚ ਬਹੁਤ ਸਾਰੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਮਾਲੀਏ ਦੇ ਸਰੋਤਾਂ ਵਿਚ ਵਾਧਾ ਕਰਨਾ ਬਹੁਤ ਜਰੂਰੀ ਹੈ।ਵਿੱਤ ਮੰਤਰੀ ਨੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾਂਦੇ ਫੰਡਾਂ ਦੀ ਵਰਤੋਂ ਵਿਚ ਵੀ ਪਾਰਦਰਸ਼ਤਾ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਹਰ ਵਿਕਾਸ ਕਾਰਜ ਲਈ ਜਾਰੀ ਕੀਤੇ ਗਏ ਫੰਡਾਂ ਲ...
ਪੰਜ ਕਿੱਲੋ ਹੈਰੋਇਨ ਸਮੇਤ ਪੰਜ ਸਮਗਲਰ ਕਾਬੂ

ਪੰਜ ਕਿੱਲੋ ਹੈਰੋਇਨ ਸਮੇਤ ਪੰਜ ਸਮਗਲਰ ਕਾਬੂ

Hot News
ਅੰਮ੍ਰਿਤਸਰ, 5 ਦਸੰਬਰ : ਪੰਜਾਬ ਪੁਲੀਸ ਨੇ ਅੱਜ ਤਿੰਨ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਪੰਜ ਕਿੱਲੋ ਹੈਰੋਇਨ ਅਤੇ ਚਾਰ ਲੱਖ 45 ਰੁਪਏ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਭੇਜਿਆ ਗਿਆ ਹੈ। ਇਸ ਲਈ ਪੁਲੀਸ ਨੇ ਚੌਕਸੀ ਵਰਤਦਿਆਂ ਜਾਂਚ ਸ਼ੁਰੂ ਕੀਤੀ। ਇਕ ਪੁਲੀਸ ਨਾਕੇ ਦੌਰਾਨ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਹੀ ਜਦੋਂ ਇਕ ਮੋਟਰ ਸਾਈਕਲ 'ਤੇ ਸਵਾਰ ਹੁਸਨਪ੍ਰੀਤ ਸਿੰਘ ਹੈਰੋਇਨ ਲੈਣ ਲਈ ਵੀ ਉਥੇ ਹੀ ਪਹੁੰਚ ਗਿਆ ਤਾਂ ਪੁਲੀਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੇ ਇਹ ਹੈਰੋਇਨ ਹਰਪ੍ਰੀਤ ਤੱਕ ਪਹੁੰਚਾਉਣੀ ਸੀ। ਪੁਲੀਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਹੈ।...
ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਹਾਲਾਤਾਂ ਵਿਚ ਜਾਨ ਗੁਆਉਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 21.50 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਗਰਾਂਟ ਨੂੰ ਮਨਜੂਰੀ ਦੇ ਦਿੱਤੀ ਹੈ।ਆਪਣੀ ਰਿਹਾਇਸ਼ ਵਿਖੇ ਕੀਤੀ ਗਈ ਇਕ ਮੀਟਿੰਗ ਦੌਰਾਲ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਕੁਰਬਾਨੀਆਂ ਕਰਨ ਵਾਲੇ ਜਵਾਨਾਂ ਦੀ ਬਹਾਦਰੀ ਅੱਗੇ ਹਮੇਸ਼ਾਂ ਸਿਰ ਝੁਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬਹਾਦਰ ਨੌਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਸਰਕਾਰ ਦਾ ਮੁਢਲਾ ਫਰਜ ਹੈ। ਇਸ ਲਈ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹਰ ਨੌਜਵਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸ ਲਈ ਇਸ ਗ੍ਰਾਂਟ ਵਾਸਤੇ 21.50 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜੂਰੀ ਦੇ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਸਰਕਾਰ ਬਣਦਿਆਂ ਹੀ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਬਹਾਦਰੀ ਅੱਗੇ ਸਰਕਾਰ ਦੀ...
ਵਿਜੀਲੈਂਸ ਨੇ ਚੁੱਕ ਲਿਆ ਇਕ ਹੋਰ ਸਰਕਾਰੀ ਮੁਲਾਜ਼ਮ

ਵਿਜੀਲੈਂਸ ਨੇ ਚੁੱਕ ਲਿਆ ਇਕ ਹੋਰ ਸਰਕਾਰੀ ਮੁਲਾਜ਼ਮ

Hot News
ਮਾਨਸਾ, 4 ਦਸੰਬਰ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਖਿਲਾਫ ਆਰੰਭ ਕੀਤੀ ਹੋਈ ਮੁਹਿੰਮ ਤਹਿਤ ਮਾਨਸਾ ਵਿਖੇ ਇਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਦੇ ਖੋਖਰ ਰੋਡ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਮਸ਼ੀਨੀ ਰੇਹੜੀ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਹੈ। ਇਸ ਦੌਰਾਨ ਉਸ ਨੂੰ ਸੜਕ ਦੇ ਕਿਨਾਰੇ ਇਕ ਲੱਕੜ ਦਾ ਟੋਟਾ ਦਿਸਿਆ ਤਾਂ ਉਸ ਨੇ ਚੁੱਕ ਕੇ ਰੇਹੜੀ 'ਤੇ ਲੱਦ ਲਿਆ। ਜਦੋਂ ਉਹ ਰਸਤੇ ਵਿਚ ਜਾ ਰਿਹਾ ਸੀ ਤਾਂ ਵਣ ਗਾਰਡ ਮਨਪ੍ਰੀਤ ਸਿੰਘ ਨੇ ਉਸ ਨੂੰ ਰੋਕ ਲਿਆ ਅਤੇ ਉਸ ਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਜੁਰਮਾਨਾ ਲਾਉਣ ਦੀ ਧਮਕੀ ਦਿੱਤੀ। ਜਦੋਂ ਉਸ ਨੇ ਮਿਨਤ ਤਰਲਾ ਕੀਤਾ ਤਾਂ ਮਨਪ੍ਰੀਤ ਸਿੰਘ ਨੇ ਚਾਰ ਹਜਾਰ ਰੁਪਏ ਦੀ ਮੰਗ ਕੀਤੀ। ਉਸ ਨੇ 1400 ਰੁਪਏ ਤਾਂ ਦੇ ਦਿੱਤਾ ਅਤੇ ਬਾਕੀ ਪੈਸੇ ਬਾਅਦ ਵਿਚ ਦੇਣ ਦਾ ਵਾਅਦਾ ਕਰ ਲਿਆ। ਹੁਣ ਮਨਪ੍ਰੀਤ ਸਿੰਘ ਉਸ ਪਾਸੋਂ ਬਾਕੀ ਪੈਸੇ ਮੰਗ ਰਿਹਾ ਹੈ। ਵਿਜੀਲੈਂਸ ਦੀ ਟੀਮ ਨੇ ਆਪਣਾ ਜਾਲ ਵਿਛਾ ਕੇ...
ਐਨ ਆਰ ਆਈ ਪੰਜਾਬੀਆਂ ਲਈ ਹੋਵੇਗੀ ਹਰ ਮਹੀਨੇ ਆਨਲਾਈਨ ਮਿਲਣੀ

ਐਨ ਆਰ ਆਈ ਪੰਜਾਬੀਆਂ ਲਈ ਹੋਵੇਗੀ ਹਰ ਮਹੀਨੇ ਆਨਲਾਈਨ ਮਿਲਣੀ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਹੁਣ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਕੀਤੀ ਜਾਇਆ ਕਰੇਗੀ।ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਗਲੇ ਮਹੀਨੇ ਦੀ ਆਨ ਲਾਈਨ ਮੀਟਿੰਗ 6 ਜਨਵਰੀ 2025 ਨੂੰ ਹੋਵੇਗੀ। ਇਸ ਮਿਲਣੀ ਵਿਚ ਐਨ ਆਰ ਆਈ ਪੰਜਾਬੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਹੀ ਦੇ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਜਿਆਦਾ ਸ਼ਿਕਾਇਤਾਂ ਮਾਲ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਹੀ ਸਬੰਧਿਤ ਹੁੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਵੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਐਨ ਆਰ ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਇਸ ਸਬੰਧੀ ਪਹਿਲਾਂ ਹੀ ਜਿਲਾ ਪੱਧਰ 'ਤੇ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਜਿਲਾ ਪੱਧਰ 'ਤੇ ਮਸਲੇ ਹੱਲ ਕਰਨ ...