Thursday, March 12Malwa News
Shadow

Hot News

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 92 ਕਰੋੜ ਰੁਪਏ ਜਾਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 92 ਕਰੋੜ ਰੁਪਏ ਜਾਰੀ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਦੇ ਸਿਲਸਲੇ ਵਿਚ ਹੀ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਾਲ 2017–18 ਤੋਂ ਲੈ ਕੇ 2019–20 ਤੱਕ ਦੀ ਬਕਾਇਆ ਅਦਾ ਕਰਨ ਲਈ ਸਾਲ 2023–24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਹੁਣ ਫੇਰ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੇਣ ਲਈ 92 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵਿਸੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਬੱਚੇ ਵੀ ਕਿਸੇ ਪੱਖੋਂ ਪਿੱਛੇ ਨਾ ਰਹਿਣ। ਸਰਕਾਰ ਦਾ ਟੀਚਾ ਹੈ ਕਿ ਪੰਜਾਬ ਵਿਚ ਕੋਈ ਬੱਚਾ ਆਰਥਿਕ ਕਾਰਨਾ ਕਰਕੇ ਪੜ੍ਹਾਈ ਨਾ ਛੱਡੇ।...
ਨੇਤਰਹੀਣਾ ਲਈ ਹੋਵੇਗਾ ਮੁਫਤ ਬੱਸ ਸਫਰ : ਡਾ. ਬਲਜੀਤ ਕੌਰ

ਨੇਤਰਹੀਣਾ ਲਈ ਹੋਵੇਗਾ ਮੁਫਤ ਬੱਸ ਸਫਰ : ਡਾ. ਬਲਜੀਤ ਕੌਰ

Hot News
ਫਰੀਦਕੋਟ, 3 ਦਸੰਬਰ : ਪੰਜਾਬ ਸਰਕਾਰ ਵਲੋਂ ਅੰਗਹੀਣਾ ਅਤੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਵਰਗਾਂ ਲਈ ਰੋਜ਼ਗਾਰ ਦੇ ਮੌਕੇ ਵੀ ਮੁਹਈਆ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬਾਕੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਅੱਜ ਫਰੀਦਕੋਟ ਵਿਖੇ ਕੌਮਾਂਤਰੀ ਦਿਵਿਆਂਗ ਦਿਵਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨੈਤਰਹੀਣਾ ਲਈ ਅਤੇ ਉਨ੍ਹਾਂ ਦੇ ਸਹਾਇਕਾਂ ਲਈ ਮੁਫਤ ਯਾਤਰਾ ਲਈ ਵੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੁਨੀਆਂ 'ਤੇ ਕੋਈ ਵੀ ਇਨਸਾਨ ਸੰਪੂਰਨ ਨਹੀਂ ਹੁੰਦਾ ਅਤੇ ਹਰ ਇਨਸਾਨ ਵਿਚ ਕੋਈ ਨਾ ਕੋਈ ਨੁਕਸ ਹੁੰਦਾ ਹੈ। ਇਸ ਲਈ ਸਾਨੂੰ ਦਿਵਿਆਂਗ ਵਿਅਕਤੀਆਂ ਨੂੰ ਵੀ ਆਪਣੇ ਬਰਾਬਰ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਦਿਵਿਆਂਗ ਵਿਅਕਤੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਰੀਰਕ ਕਮਜ਼ੋਰੀ ਉਨੇਂ ਮਾਅਨੇ ਨਹੀਂ ਰੱਖਦੀ, ਜਦੋਂ ਮਨੁੱਖ ਦਾ ਮਨ ਕਮਜ਼ੋਰ ਨਾ ਹੋਵੇ। ਇਸ ਲਈ ਉਨ੍ਹਾਂ ਨੇ ਕਿਹਾ...
ਪੰਜਾਬ ਦੇ ਹਰ ਇਲਾਕੇ ‘ਚ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ

ਪੰਜਾਬ ਦੇ ਹਰ ਇਲਾਕੇ ‘ਚ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ

Hot News
ਫਗਵਾੜਾ, 3 ਦਸੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਹਰ ਇਲਾਕੇ ਵਿਚ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕਮੀ ਹੈ, ਉਨ੍ਹਾਂ ਇਲਾਕਿਆਂ ਵਿਚ ਪਹਿਲ ਦੇ ਆਧਾਰ 'ਤੇ ਵਾਪਟਰ ਸਪਲਾਈ ਯਕੀਨੀ ਬਣਾਈ ਜਾਵੇਗੀ।ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੇ ਖਰਚ ਨਾਲ ਬਨਣ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਪਿਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੀਆਂ ਹੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਜ਼ਮੀਨੀ ਪੱਧਰ ਦੀਆਂ ਰਿਪੋਰਟਾਂ ਦੇਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਜਿਨ੍ਹਾਂ ਵੀ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਦੀ ਘਾਟ ਨਜ਼ਰ ਆਈ, ਉਨ੍ਹਾਂ ਇਲਾਕਿਆਂ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਿਅਕਤੀ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ। ਇਸ ਮੌਕੇ ਜ...
ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

Hot News
ਚੰਡੀਗੜ੍ਹ, 3 ਦਸੰਬਰ: ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਜਿਨ੍ਹਾਂ ਮੀਡੀਆਂ ਹਾਊਸਾਂ ਵਲੋਂ ਚੰਗੀ ਕਾਰਗੁਜਾਰੀ ਦਿਖਾਈ ਗਈ ਹੈ, ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਵਿਚ ਪ੍ਰਸੰਸਾ ਪੱਤਰ ਅਤੇ ਮੋਮੈਂਟੋ ਦਿੱਤੇ ਜਾਣਗੇ। ਇਹ ਐਵਾਰਡ 25 ਜਨਵਰੀ 2025 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵੰਡੇ ਜਾਣਗੇ। ਇਨ੍ਹਾਂ ਐਵਾਰਡਾਂ ਲਈ ਵੱਖ ਵੱਖ ਸ਼੍ਰੇਣੀਆਂ ਬਣਾਈਆਂ ਗਈਆਂ ਹਨ ਜਿਵੇਂ ਕਿ ਪਿੰਟ ਮੀਡੀਆ, ਟੈਲੀਵਿਜ਼ਨ ਅਤੇ ਰੇਡੀਓ, ਆਨਲਾਈਨ ਜਾਂ ਸੋਸ਼ਲ ਮੀਡੀਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਅਰਜੀਆਂ 10 ਦਸੰਬਰ ਤੱਕ ਮੰਗੀਆਂ ਗਈਆਂ ਹਨ।...
ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

Hot News
ਚੰਡੀਗੜ੍ਹ, 2 ਦਸੰਬਰ : ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਵਿਚ ਰੇਸ਼ਮ ਦੇ ਕਿੱਤੇ ਨਾਲ ਸਬੰਧਿਤ ਰੇਸ਼ਮ ਕੀਟ ਪਾਲਕਾਂ ਅਤੇ ਕਾਰੀਗਰਾਂ ਦੀ ਭਲਾਈ ਲਈ 4 ਤੋਂ 9 ਦਸੰਬਰ ਤੱਕ ਚੰਡੀਗੜ੍ਹ ਵਿਖੇ ਸਿਲਕ ਐਕਸਪੋ 2024 ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਰੇਸ਼ਮ ਦੇ ਕਾਰੀਗਰਾਂ ਤੋਂ ਇਲਾਵਾ ਸੈਲਫ ਹੇਲਪ ਗਰੁੱਪਾਂ ਅਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਤਰਾਂ ਦੇ ਸਟਾਲ ਲਗਾਏ ਜਾਣਗੇ। ਇਸ ਸਮਾਗਮ ਵਿਚ ਭਾਰਤ ਦੇ ਸਾਰੇ ਰਾਜਾਂ ਤੋਂ ਰੇਸ਼ਮ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਅਦਾਰੇ ਸ਼ਾਮਲ ਹੋਣਗੇ। ਇਸ ਐਕਸਪੋ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਲਗਾਇਆ ਜਾਵੇਗਾ।...
ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਐਸ ਬੀ ਐਸ ਨਗਰ, 2 ਦਸੰਬਰ : ਇਸ ਜਿਲੇ ਦੇ ਮਾਲ ਹਲਕਾ ਸਲੋਹ ਦੇ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਪਟਵਾਰੀ ਖਿਲਾਫ ਜਿਲਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਾਸੀ ਕੇਸਰ ਸਿੰਘ ਵਲੋਂ ਸ਼ਿਕਾਇਤ ਦਿੱਤੀ ਗਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸਦੇ ਪਰਿਵਾਰ ਦੀ ਜ਼ਮੀਨ ਦਾ ਤਬਾਦਲਾ ਕਰਵਾਇਆ ਜਾਣਾ ਹੈ। ਇਸ ਤਬਾਦਲੇ ਲਈ ਪਟਵਾਰੀ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਪਟਵਾਰੀ ਨੇ ਉਸਦੇ ਪਰਿਵਾਰ ਪਾਸੋਂ 10 ਹਜਾਰ ਰੁਪਏ ਪਹਿਲਾਂ ਲਏ ਜਾ ਚੁੱਕੇ ਹਨ ਅਤੇ 10 ਹਜਾਰ ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਆਪਣਾ ਜਾਲ ਵਿਛਾਇਆ ਅਤੇ ਸ਼ਿਕਾਇਤ ਕਰਤਾ ਨੂੰ ਬਾਕੀ 10 ਹਜਾਰ ਰੁਪਏ ਪਟਵਾਰੀ ਨੂੰ ਦੇਣ ਲਈ ਕਿਹਾ। ਜਦੋਂ ਕੇਸਰ ਸਿੰਘ ਪਟਵਾਰੀ ਨੂੰ 10 ਹਜਾਰ ਰੁਪਏ ਦੇ ਰਿਹਾ ਸੀ ਤਾਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਦੀ ਟੀਮ ਨੇ ਮੌਕੇ 'ਤੇ ਹੀ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਪਰਚਾ ਦਰਜ ਕ...
ਬਿਜਲੀ ਦੇ ਬਕਾਏ ਲਈ ਰਿਸ਼ਵਤ ਲੈਂਦਾ ਜੇ ਈ ਕਾਬੂ

ਬਿਜਲੀ ਦੇ ਬਕਾਏ ਲਈ ਰਿਸ਼ਵਤ ਲੈਂਦਾ ਜੇ ਈ ਕਾਬੂ

Hot News
ਪਟਿਆਲਾ, 2 ਦਸੰਬਰ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਦਫਤਰ ਨਾਭਾ ਵਿਖੇ ਤਾਇਨਾਤ ਜੇ.ਈ. ਨਰਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਾ ਇਨਕਲੇਵ ਨਾਭਾ ਦੇ ਵਾਸੀ ਭੋਲਾ ਚੰਦ ਸਿੰਗਲਾ ਨੇ ਵਿਜੀਲੈਂਸ ਕੋਲ ਇਕ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸ ਦੇ ਘਰ ਲੱਗੇ ਬਿਜਲੀ ਦੇ ਮੀਟਰ ਦੇ ਲੋਡ ਦਾ ਜੁਰਮਾਨਾ ਪਾ ਦਿੱਤਾ ਗਿਆ ਸੀ। ਇਸ ਜੁਰਮਾਨੇ ਦੇ ਬਕਾਏ ਨੂੰ ਅਡਜਸਟ ਕਰਨ ਲਈ ਜੇ ਈ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਇਸ ਜੇ ਈ ਨੇ ਪਹਿਲਾਂ 10 ਹਜਾਰ ਰੁਪਏ ਰਿਸ਼ਵਤ ਲੈ ਲਿਆ ਹੈ ਅਤੇ ਹੋਰ ਮੰਗ ਕਰ ਰਿਹਾ ਹੈ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤ ਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉਸ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਹੈ। ਇਸ ਪਿਛੋਂ ਜੇ ਈ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਚ ਪਰਚਾ ਦਰਜ ਕਰ ਲਿਆ ਗਿਆ ਹੈ।...
ਔਰਤਾਂ ਹਰ ਖੇਤਰ ‘ਚ ਮੱਲਾਂ ਮਾਰ ਰਹੀਆਂ : ਡਾ. ਬਲਜੀਤ ਕੌ

ਔਰਤਾਂ ਹਰ ਖੇਤਰ ‘ਚ ਮੱਲਾਂ ਮਾਰ ਰਹੀਆਂ : ਡਾ. ਬਲਜੀਤ ਕੌ

Hot News
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ : ਪੰਜਾਬ ਵਿਚ ਔਰਤਾਂ ਦੀ ਭਲਾਈ ਲਈ ਲਗਾਏ ਜਾ ਰਹੇ ਕੈਂਪਾਂ ਦੀ ਸ਼ੁਰੂਆਤ ਅੱਜ ਮਲੋਟ ਨੇੜੇ ਦੇ ਪਿੰਡ ਦਾਨੇਵਾਲਾ ਤੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜਕੱਲ੍ਹ ਔਰਤਾਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ।ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਲਗਾਏ ਜਾਣ ਵਾਲੇ ਕੈਂਪਾਂ ਦਾ ਮੁੱਖ ਮਕਸਦ ਔਰਤਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਉਣਾ ਅਤੇ ਔਰਤਾਂ ਲਈ ਰੋਜਗਾਰ ਦਾ ਮੌਕੇ ਮੁਹਈਆ ਕਰਵਾਉਣਾ ਹੈ। ਅੱਜ ਦੇ ਪਹਿਲੇ ਕੈਂਪ ਵਿਚ 500 ਤੋਂ ਵੱਧ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ। ਇਸ ਕੈਂਪ ਦੌਰਾਨ 209 ਲੜਕੀਆਂ ਨੇ ਪਲੇਸਮੈਂਟ ਕੈਂਪ ਵਿਚ ਭਾਗ ਲਿਆ। ਸੱਤ ਕੰਪਨੀਆਂ ਵਲੋਂ ਮੌਕੇ 'ਤੇ ਹੀ 134 ਲੜਕੀਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਵਲੋਂ ਔਰਤਾਂ ਲਈ ਸਹੂਲਤਾਂ ਮੁਹਈਆ ਕਰਵਾਉਣ ਲਈ ਸਟਾਲਾਂ ਲਗਾਈਆਂ ਗਈਆਂ ਸਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਲਈ ਜਾਗਰੂਕ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ...
ਆਪ ਵਲੋਂ ਸ਼ਹੀਦੀ ਦਿਹਾੜੇ ਦੌਰਾਨ ਨਗਰ ਨਿਗਮ ਚੋਣਾ ਨਾ ਕਰਾਉਣ ਦੀ ਅਪੀਲ

ਆਪ ਵਲੋਂ ਸ਼ਹੀਦੀ ਦਿਹਾੜੇ ਦੌਰਾਨ ਨਗਰ ਨਿਗਮ ਚੋਣਾ ਨਾ ਕਰਾਉਣ ਦੀ ਅਪੀਲ

Hot News
ਚੰਡੀਗੜ੍ਹ, 2 ਦਸੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਪ੍ਰੀਸ਼ਦਾਂ ਅਤੇ ਨਗਰ ਨਿਗਮਾਂ ਦੀਆਂ ਚੋਣਾ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਕਰਵਾਈਆਂ ਜਾਣ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਚੋਣਾ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ ਮਾਮਲੇ ਨੂੰ ਧਿਆਨ ਵਿਚ ਰੱਖਿਆ ਜਾਵੇ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਵੀ ਇਹ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਲਈ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਸ਼ਹੀਦੀ ਦਿਹਾੜੇ ਦੌਰਾਨ ਦੀਆਂ ਤਰੀਕਾਂ ਦਾ ਐਲਾਨ ਨਾ ਕੀਤਾ ਜਾਵੇ। ਕਿਉਂਕਿ ਇਸ ਪੂਰੇ ਹਫਤੇ ਦੌਰਾਨ ਪੰਜਾਬ ਵਿਚ ਸ਼ੋਕ ਦਾ ਮਹੌਲ ਰਹਿੰਦਾ ਹੈ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਕੇ ਪੰਜਾਬ ਦੇ ਲੋਕ ਉਦਾਸ ਰਹਿੰਦੇ ਹਨ। ਇਸ ਲਈ ਇਸ ਹਫਤੇ ਦੌਰਾਨ ਨਾ ਤਾਂ ਕੋਈ ਤਿਉਹਾਰ ਹੀ ਮਨਾਇਆ ...
ਹਰ ਨੌਜਵਾਨ ਆਪਣੇ ਅੰਦਰ ਦੀ ਕਲਾ ਨੂੰ ਪਛਾਣੇ : ਭਗਵੰਤ ਮਾਨ

ਹਰ ਨੌਜਵਾਨ ਆਪਣੇ ਅੰਦਰ ਦੀ ਕਲਾ ਨੂੰ ਪਛਾਣੇ : ਭਗਵੰਤ ਮਾਨ

Breaking News, Hot News
ਲੁਧਿਆਣਾ, 1 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਵਿਚ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿਲ ਲਾ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਯੂਥ ਫੈਸਟੀਵਲ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸੋਚ ਪੈਦਾ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਵਿਚ ਵੱਖਰੀ ਕਲਾ ਹੁੰਦੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਅੰਦਰਲੀ ਕਲਾ ਨੂੰ ਪਛਾਨਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਮੇਸ਼ਾਂ ਚੰਗੇ ਨੰਬਰ ਹੀ ਜਿੰਦਗੀ ਦੀ ਕਾਮਯਾਬੀ ਲਈ ਕਾਫੀ ਨਹੀਂ ਹੁੰਦੇ। ਇਹ ਜ਼ਿੰਦਗੀ ਇਕ ਵਾਰ ਹੀ ਮਿਲਦੀ ਹੈ ਅਤੇ ਇਸ ਨੂੰ ਚੰਗੀ ਤਰਾਂ ਜਿਉਣ ਦਾ ਵੱਲ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਘੱਟ ਨੰਬਰ ਆਉਣ ਜਾਂ ਕਿਸੇ ਸਟੇਜ਼ 'ਤੇ ਹਾਰ ਦਾ ਮੂੰਹ ਦੇਖ ਕੇ ਨਿਰਾਸ਼ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ...