Thursday, November 26Malwa News
Shadow

Hot News

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

Hot News
*ਚੰਡੀਗੜ੍ਹ, 27 ਅਕਤੂਬਰ:* ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸੇ ਦਿਨ 'ਫਸਟ ਲੈਵਲ ਚੈਕਿੰਗ' (ਐਫਐਲਸੀ) ਵਰਕਸ਼ਾਪ ਵੀ ਕਰਵਾਈ ਗਈ, ਜਿਸ ਦਾ ਉਦੇਸ਼ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀਜ਼ ਦੀ 'ਫਸਟ ਲੈਵਲ ਚੈਕਿੰਗ' ਨਾਲ ਸਬੰਧਤ ਤਕਨੀਕੀ ਅਤੇ ਪ੍ਰਸ਼ਾਸਕੀ ਅਮਲਾਂ ਬਾਰੇ ਸਿਖਲਾਈ ਵੀ ਦਿੱਤੀ ਗਈ । ਸੀਈਓ, ਪੰਜਾਬ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਐਫ.ਐਲ.ਸੀ. ਦੀ ਮੁਕੰਮਲ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਦੀ ਸਖ਼ਤ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।   ਇਸ ਦੌਰਾਨ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਮਾਹਰ ਇੰਜੀਨੀਅਰਾਂ ਵਲੋਂ ਅਮਲੀ ਸਿਖਲਾਈ ਵੀ ਦਿੱਤੀ ਗਈ, ਜਿਸ ਤ...
ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ, 26 ਅਕਤੂਬਰ/- 77 ਓਲੰਪੀਅਨ ਪੈਦਾ ਕਰਨ ਤੋਂ ਲੈ ਕੇ ਦੇਸ਼ ਦੀਆਂ ਓਲੰਪਿਕ ਮੈਡਲ ਜੇਤੂ ਟੀਮਾਂ ਨੂੰ ਖਿਡਾਰੀ ਦੇਣ ਤੱਕ, ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਨੂੰ ਹੁਣ ਉਦੋਂ ਨਵਾਂ ਮੰਚ ਮਿਲੇਗਾ ਜਦੋਂ ਸੂਬਾ ਇੱਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬੀਆਂ ਨੂੰ ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੇ ਮੈਚਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ, ਜਿੱਥੇ ਦਰਸ਼ਕਾਂ ਲਈ ਐਂਟਰੀ ਮੁਫ਼ਤ ਹੋਵੇਗੀ, ਅਤੇ  ਭਾਗ ਲੈਣ ਵਾਲੀਆਂ ਸਾਰੀਆਂ 6 ਟੀਮਾਂ ਦਾ ਨਿੱਘਾ ਸਵਾਗਤ ਕਰਨ ਦੀ ਅਪੀਲ ਕੀਤੀ। ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ 'ਤੇ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਉਜਾਗਰ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ₹1,700 ਕਰੋੜ ਤੋਂ ਵੱਧ ਦੇ ਖੇਡ ਬਜਟ, ਲਗਭਗ 3,100 ਖੇਡ ਮੈਦਾਨਾਂ ਦੇ ਵਿਕਾਸ ਅਤੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਦੇ ਸਮੇਂ ਸਿਰ ਭੁਗਤਾਨ ਸਮੇਤ ਹੋਰ ਸਹਾਇਤਾ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਹੇਠਲੇ ਪ...
ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

Hot News
ਚੰਡੀਗੜ੍ਹ, 26 ਅਕਤੂਬਰ:ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 279ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 543 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ  ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 279ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ 2 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,898 ਹੋ ਗਈ ਹੈ। ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦ...
ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ

Hot News
ਚੰਡੀਗੜ੍ਹ/ਲੁਧਿਆਣਾ, 26 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਰਜਿਸਟਰਡ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਪੂਰੇ ਸਮਾਗਮ ਦੌਰਾਨ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਪੰਜਾਬ ਸਰਕਾਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਵੀ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤ...
ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 26 ਅਕਤੂਬਰ: ਸਮਾਜਿਕ ਬਰਾਬਰੀ, ਆਪਸੀ ਸਤਿਕਾਰ ਅਤੇ ਜਾਤ-ਪਾਤ ਆਧਾਰਿਤ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਉਪਰਾਲਾ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਤਹਿਤ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨਾ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸੰਵਿਧਾਨ ਵਿੱਚ ਦਰਜ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਮਲੀ ਰੂਪ ਦੇਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਅੰਤਰਜਾਤੀ ਵਿਆਹੇ ਜੋੜੇ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ...
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ ‘ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ ‘ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਧੂਰੀ, 25 ਅਕਤੂਬਰ-   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧੂਰੀ ਦੀ ਗਾਂਧੀ ਬਸਤੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਮਹਾਰਿਸ਼ੀ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਸੱਚ, ਧਰਮ, ਬਰਾਬਰੀ ਅਤੇ ਨਿਆ ਦੇ ਮਾਰਗ 'ਤੇ ਚੱਲਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਰਾਮਾਇਣ ਦੀਆਂ ਸਦੀਵੀ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ, ਸੰਤਾਂ ਅਤੇ ਪੀਰਾਂ-ਫ਼ਕੀਰਾਂ ਦੀ ਪਵਿੱਤਰ ਧਰਤੀ ਪੰਜਾਬ ਇਨਸਾਨੀਅਤ, ਅਣਖ ਅਤੇ ਭਾਈਚਾਰਕ ਸਾਂਝ ਦੇ ਮੁੱਲਾਂ 'ਤੇ ਪਹਿਰਾ ਦਿੰਦੀ ਰਹੇਗੀ, ਜਿੱਥੇ ਨਫ਼ਰਤ ਦੇ ਬੀਜ ਕਦੇ ਵੀ ਨਹੀਂ ਉੱਗ ਸਕਦੇ। ਸਿੱਖਿਆ ਨੂੰ ਜੀਵਨ ਬਦਲਣ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ 'ਨੀਟ' ਦੀ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਇਹ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਗੁਣਵੱਤਾਪੂਰਨ ਸਿੱਖਿਆ ਕਿ...
ਸ਼੍ਰੀ ਸ਼ਿਵ ਮੰਦਿਰ ਮੇਨ ਮਾਰਕੀਟ ਵਿਖੇ ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਸਮੁੱਚੇ ਪਰਿਵਾਰ ਵੱਲੋਂ ਕਰਵਾਇਆ ਭੰਡਾਰਾ

ਸ਼੍ਰੀ ਸ਼ਿਵ ਮੰਦਿਰ ਮੇਨ ਮਾਰਕੀਟ ਵਿਖੇ ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਸਮੁੱਚੇ ਪਰਿਵਾਰ ਵੱਲੋਂ ਕਰਵਾਇਆ ਭੰਡਾਰਾ

Hot News
ਨੰਗਲ 25 ਅਕਤੂਬਰ: ਬੀਤੀ ਰਾਤ ਸ਼੍ਰੀ ਸ਼ਿਵ ਮੰਦਿਰ, ਮੇਨ ਮਾਰਕੀਟ ਨੰਗਲ ਵਿਖੇ ਸਮੁੱਚੇ ਪਰਿਵਾਰ ਵੱਲੋਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਭੰਡਾਰਾ ਕਰਵਾਇਆ ਗਿਆ। ਇਸ ਮੌਕੇ ਭਗਵਾਨ ਸ਼ਿਵ ਜੀ ਦੇ ਚਰਨਾਂ ਵਿੱਚ ਸਮੁੱਚੇ ਇਲਾਕੇ ਦੀ ਚੜ੍ਹਦੀਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਧਾਰਮਿਕ ਮਾਹੌਲ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੇਵਾ ਭਾਵਨਾ ਨਾਲ ਭੰਡਾਰੇ ਵਿੱਚ ਹਿੱਸਾ ਲਿਆ। ਮੰਦਿਰ ਵਿਖੇ ਸ਼ਰਧਾ ਅਤੇ ਭਗਤੀ ਦਾ ਮਾਹੌਲ ਬਣਿਆ ਰਿਹਾ।     ਇਸ ਮੌਕੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਭਗਵਾਨ ਸ਼ਿਵ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਮੁੱਚੇ ਇਲਾਕੇ ਦੀ ਤਰੱਕੀ, ਲੋਕਾਂ ਦੀ ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਧਾਰਮਿਕ ਸਮਾਗਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੇ ਭਗਤੀ ਅਤੇ ਸੇਵਾ ਦੇ ਮਹੱਤਵ ਨੂੰ ਉਜਾਗਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।      ਇਸ ਮੌਕੇ ਭਜਨ-ਕੀਰਤਨ ਅਤੇ ਧਾਰਮਿਕ ਸਿਮਰਨ ਨਾਲ ਮੰਦਿਰ ਦਾ ਮਾਹੌਲ ਭ...
ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

Hot News, Punjab Politics
ਬਲਤੇਜ ਪੰਨੂ ਦਾ ਬਲਵਿੰਦਰ ਭੂੰਦੜ 'ਤੇ ਪਲਟਵਾਰ: ਤੁਹਾਡੇ ਆਪਣੇ ਲੋਕ ਹੀ ਹੁਣ ਤੁਹਾਡੇ ਸੰਪਰਕ ਵਿੱਚ ਨਹੀਂ ਹਨ 3 ਨਵੇਂ ਅਕਾਲੀ ਦਲ ਇਸ ਕਰਕੇ ਸਾਹਮਣੇ ਆਏ ਹਨ ਕਿਉਂਕਿ ਤੁਹਾਡੇ ਆਪਣੇ ਆਗੂ ਹੁਣ ਤੁਹਾਡੇ ਨਾਲ ਨਹੀਂ ਹਨ: ਬਲਤੇਜ ਪੰਨੂ ਬਲਵਿੰਦਰ ਸਿੰਘ ਭੂੰਦੜ ਦੇ ਦੂਜੀਆਂ ਪਾਰਟੀਆਂ ਦੇ ਆਗੂਆਂ ਦੇ ਸੰਪਰਕ ਵਿੱਚ ਹੋਣ ਦੇ ਦਾਅਵੇ ਅਕਾਲੀ ਦਲ ਦੀ ਸਿਆਸੀ ਨਿਰਾਸ਼ਾ ਦਾ ਸਬੂਤ: ਬਲਤੇਜ ਪੰਨੂ ਚੰਡੀਗੜ੍ਹ 25 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੱਲੋਂ ਦਿੱਤੇ ਬਿਆਨ "ਦੂਜੀਆਂ ਪਾਰਟੀਆਂ ਦੇ ਆਗੂ ਸਾਡੇ ਸੰਪਰਕ ਵਿੱਚ ਹਨ" 'ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪਣੀ ਖੋ ਚੁੱਕੀ ਸਿਆਸੀ ਹੋਂਦ ਬਚਾਉਣ ਲਈ ਛਟਪਟਾ ਰਹੇ ਅਕਾਲੀ ਆਗੂ ਹੁਣ ਕੋਰੇ ਝੂਠ ਅਤੇ ਹਾਸੋਹੀਣੇ ਦਾਅਵਿਆਂ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਕੇ ਹਾਸ਼ੀਏ 'ਤੇ ਧੱਕ ਦਿੱਤਾ ਹੈ, ਉਸ ਦੇ ਆਗੂਆਂ ਵੱਲੋਂ ਅਜਿਹੇ ਫੋਕੇ ਬਿਆਨ ਦੇਣਾ ਉਨ੍ਹਾਂ ਦੀ ਨਿਰਾਸ਼ਾ ਅਤੇ ਬੌਖਲਾਹਟ ਨੂੰ ...
ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ

ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ

Hot News
ਲਹਿਰਾਗਾਗਾ, 25 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਅਤੇ ਜ਼ਖ਼ਮੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਘਰ ਘਰ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ। ਇਸ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਰੀਬ 12 ਵਿਅਕਤੀ ਜ਼ਖ਼ਮੀ ਹੋਏ ਸਨ। ਕੈਬਨਿਟ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਇਸ ਸਦਮੇ ਵਿੱਚੋਂ ਉਭਾਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਹਾਦਸਾ ਬੇਹੱਦ ਮੰਦਭਾਗਾ ਅਤੇ ਦਿਲ ਦਹਿਲਾ ਦੇਣ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਦਿਲਪ੍ਰੀਤ ਬੈਨੀਪਾਲ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਦਿਲਪ੍ਰੀਤ ਬੈਨੀਪਾਲ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

Hot News
ਖੰਨਾ, 25 ਅਕਤੂਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਖੰਨਾ ਵਿੱਚ ਦਿਲਪ੍ਰੀਤ ਬੈਨੀਪਾਲ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਏ ਇਸ ਸਿਆਸੀ ਘਟਨਾਕ੍ਰਮ ਨੂੰ ਖੰਨਾ ਖੇਤਰ ਵਿੱਚ ਪਾਰਟੀ ਸੰਗਠਨ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਅਤੇ ਲੋਕ-ਹਿੱਤ ਨਾਲ ਜੁੜੇ ਕੰਮਾਂ ਵਿੱਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨਾਲ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਕਾਰਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਰਾਜਨੀਤੀ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੀ ਸ਼ਮੂਲੀਅਤ ਨਾਲ ਜਿੱਥੇ ਸੰਗਠਨ ਨੂੰ ਜ਼ਮ...