ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ
ਅੰਮ੍ਰਿਤਸਰ 3 ਜੁਲਾਈ 2024-- ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ ।
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਡਰੇਨ ਦੀ ਸਫਾਈ ਦਾ ਕੰਮ 15 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਤੱਕ ਕਾਫੀ ਸਫਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਕਰਨ ਉਪਰੰਤ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ, ਜਿਸ...








