Thursday, March 12Malwa News
Shadow

Hot News

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

Hot News
ਚੰਡੀਗੜ੍ਹ, 14 ਨਵੰਬਰ : ਸੁਪਰੀਮ ਕੋਰਟ ਦੀ ਮਨਜ਼ੂਰੀ ਉਪਰੰਤ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਐਨ.ਏ.ਐਲ.ਐਸ.ਏ.) ਨੇ ਦੇਸ਼ ਭਰ ਵਿੱਚ ਹਰ ਵਰਗ ਤੱਕ ਕਾਨੂੰਨੀ ਸਹਾਇਤਾ ਨੂੰ ਮੁਫ਼ਤ ਅਤੇ ਪਹੁੰਚਯੋਗ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਦੋ ਨਿਯੁਕਤੀਆਂ ਕੀਤੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਮਾਣਯੋਗ ਜਸਟਿਸ ਭੂਸ਼ਣ ਰਾਮਕ੍ਰਿਸ਼ਨਾ ਗਵਈ, ਜੋ ਪਹਿਲਾਂ ਸੁਪਰੀਮ ਕੋਰਟ ਲੀਗਲ ਸਰਵਿਸਿਜ਼ ਕਮੇਟੀ (ਐਸ.ਸੀ.ਐਲ.ਐਸ.ਸੀ.) ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਚੁੱਕੇ ਹਨ, ਆਪਣੇ ਖੇਤਰ ਵਿੱਚ ਵਿਸ਼ੇਸ਼ ਮੁਹਾਰਤ ਰੱਖਦੇ ਹਨ। ਉਹਨਾਂ ਦੀ ਯੋਗ ਅਗਵਾਈ ਹੇਠ, ਐਨ.ਏ.ਐਲ.ਐਸ.ਏ. ਦਾ ਉਦੇਸ਼ ਧਾਰਾ 39-ਏ ਦੇ ਸੰਵਿਧਾਨਕ ਆਦੇਸ਼ ਤਹਿਤ ਸਮੁੱਚੇ ਦੇਸ਼ ਵਿੱਚ ਸਮਾਜ ਦੇ ਹਾਸ਼ੀਏ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਨਿਆਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਸੁਪਰੀਮ ਕੋਰਟ ਆਫ਼ ਇੰਡੀਆ ਦੇ ਜੱਜ ਮਾਨਯੋਗ ਸ੍ਰੀ ਜਸਟਿਸ ਸੂਰਿਆ ਕਾਂਤ ਨੂੰ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਜਸਟਿਸ ਸੰਜੀਵ ਖੰਨਾ ਦੁਆਰਾ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮ...
ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 14 ਨਵੰਬਰ: ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਇਸ ਲਈ ਸ਼ਹੀਦਾਂ ਨੂੰ ਸੌੜੀ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਬਿਆਨ ਰਾਹੀਂ ਕੀਤਾ। ਕੈਬਨਿਟ ਮੰਤਰੀ ਲਾਹੌਰ ਹਾਈ ਕੋਰਟ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਮਾਮਲੇ 'ਤੇ ਪ੍ਰਤੀਕਿਰਿਆ ਦੇ ਰਹੇ ਸਨ। ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਅਸਿਸਟੈਂਟ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਲਾਹੌਰ ਦੇ ਸ਼ਾਦਮਾਨ ਚੌਕ (ਜੋ ਕਦੇ ਸੈਂਟਰਲ ਜੇਲ, ਲਾਹੌਰ ਦਾ ਹਿੱਸਾ ਹੁੰਦਾ ਸੀ) ਦਾ ਨਾਂ ਬਦਲਣ ਸਬੰਧੀ ਕੇਸ ਬਾਰੇ ਹਾਈ ਕੋਰਟ ਵਿੱਚ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਨੁਮਾਇੰਦਗੀ ਕਰਦਿਆਂ ਇਹ ਘਿਨਾਉਣੀ ਟਿੱਪਣੀ ਕੀਤੀ ਸੀ। ਇਹ ਉਹੀ ਸਥਾਨ ਹੈ ਜਿੱਥੇ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Hot News
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋ...
ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ।  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮਿਉਂਸਪਲ ਭਵਨ ਵਿਖੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਿਰੋਜ਼ਪੁਰ, ਮੋਗਾ, ਕਪੂਰਥਲਾ, ਨਵਾਂ ਸ਼ਹਿਰ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲਾਂ/ਨਗਰ ਪੰਚਾਇਤਾਂ ਮੱਖੂ, ਮੱਲਾਵਾਲਾ ਖਾਸ, ਬਾਘਾ ਪੁਰਾਣਾ, ਧਰਮਕੋਟ, ਫਤਿਹਗੜ੍ਹ ਪੰਜਤੂਰ, ਨਡਾਲਾ, ਢਿੱਲਵਾ, ਬੇਗੋਵਾਲ ,ਭੁਲੱਥ, ਬਲਾਚੋਰ ਦੇ  ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਾ. ਰਵਜੋ...
ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ  ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਕੀਤੀ ਉੱਚ ਪੱਧਰੀ ਮੀਟਿੰਗ ਮੌਕੇ ਕੀਤਾ। ਮਿਉਂਸੀਪਲ ਭਵਨ ਵਿਖੇ ਹੋਈ ਇਸ ਮੀਟਿੰਗ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਹਲਕਾ ਵਿਧਾਇਕ ਲੁਧਿਆਣਾ (ਪੱਛਮੀ) ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਰੀਵੀਊ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਮੀਟਿੰਗ ਵਿੱਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁੱਢਾ ਦਰਿਆ  ਨੂੰ ਸਾਫ ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਖ-ਵੱਖ ਪਹਿਲੂਆਂ ਤੇ ਵਿਸਤ੍ਰਿਤ ਚਰਚਾ ਕੀਤੀ ਗਈ ਕੈਬਨਿਟ ਮੰਤਰੀ ਡਾ ਰਵਜੋਤ ਸ...
ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

Hot News
ਚੰਡੀਗੜ੍ਹ, 13 ਨਵੰਬਰ: ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12.11.2024 ਰਾਹੀਂ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 14.11.2024 ਨੂੰ ਕੀਤੀ ਜਾਵੇਗੀ ਅਤੇ 18.11.2024 ਤੋਂ 25.11.2024  ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 03.12.2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 07.12.2024 ਤੱਕ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਮੌਜੂਦਾ ਵੋਟਰ ਸੂਚੀਆਂ 14.11.2024 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ...
ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ

ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ

Hot News
ਚੰਡੀਗੜ੍ਹ, 13 ਨਵੰਬਰ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ -1 ਵਿਖੇ ਤਾਇਨਾਤ ਸਕੱਤਰ/ਮੰਤਰੀ ਕਾਡਰ ਦੇ 3 ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸੋਧਿਆ ਤਨਖਾਹ) ਨਿਯਮ, 2021 ਵਿੱਚ ਦਰਸਾਈ ਗਈ ਅਨੁਸੂਚੀ ਦੇ ਲੈਵਲ 23 (83600-203100) ਅਧੀਨ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਪਦਉੱਨਤ ਕੀਤਾ ਗਿਆ ਹੈ। ਪਦਉੱਨਤ ਕੀਤੇ ਗਏ ਮੁਲਾਜ਼ਮਾਂ ਵਿੱਚ ਮਨਜੀਤ ਸਿੰਘ, ਪ੍ਰਵੀਨ ਲਤਾ ਅਤੇ ਹਰਬੰਸ ਸਿੰਘ ਸ਼ਾਮਲ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ ਹੈ।...
ਜੋਗਾ ਸਿੰਘ ਨੂੰ ਡੀ.ਐਸ.ਪੀ. ਡੇਰਾ ਬਾਬਾ ਨਾਨਕ ਵਜੋਂ ਕੀਤਾ ਤਾਇਨਾਤ

ਜੋਗਾ ਸਿੰਘ ਨੂੰ ਡੀ.ਐਸ.ਪੀ. ਡੇਰਾ ਬਾਬਾ ਨਾਨਕ ਵਜੋਂ ਕੀਤਾ ਤਾਇਨਾਤ

Hot News
ਚੰਡੀਗੜ੍ਹ, 12 ਨਵੰਬਰ: ਭਾਰਤੀ ਚੋਣ ਕਮਿਸ਼ਨ ਨੇ ਡੀ.ਐਸ.ਪੀ., ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਪੈਨਲ ਵਿੱਚੋਂ ਸ੍ਰੀ ਜੋਗਾ ਸਿੰਘ, 345/ਬੀ.ਆਰ. (ਮੌਜੂਦਾ ਸਮੇਂ ਡੀ.ਐਸ.ਪੀ., ਹੈੱਡਕੁਆਰਟਰ ਕਪੂਰਥਲਾ) ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਵਰਨਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਦੇ ਆਧਾਰ ਤੇ ਚੋਣ ਕਮਿਸ਼ਨ ਨੇ ਡੀ ਐਸ ਪੀ ਦੀ ਬਦਲੀ ਕਰ ਦਿੱਤੀ ਸੀ। ਸ੍ਰੀ ਰੰਧਾਵਾ ਨੇ ਦੋਸ਼ ਲਾਇਆ ਸੀ ਕਿ ਡੀ ਐਸ ਪੀ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਕੀਤੀ ਜਾ ਰਹੀ ਹੈ। ਚੋਣ ਕਮਿਸ਼ਨ ਵੱਲੋਂ ਡੀ ਐਸ ਪੀ ਦੀ ਬਦਲੀ ਕਰ ਦਿੱਤੇ ਜਾਣ ਪਿੱਛੋਂ ਇਹ ਪੋਸਟ ਖਾਲੀ ਸੀ ਅਤੇ ਸਰਕਾਰ ਪਾਸੋਂ ਨਵੀਂ ਨਿਯੁਕਤੀ ਲਈ ਪੈਨਲ ਦੀ ਮੰਗ ਕੀਤੀ ਸੀ। ਇਸ ਪੈਨਲ ਵਿਚੋਂ ਚੋਣ ਕਮਿਸ਼ਨ ਨੇ ਜੋਗਾ ਸਿੰਘ ਨੂੰ ਡੀ ਐਸ ਪੀ ਲਗਾ ਦਿੱਤਾ ਗਿਆ ਹੈ।...
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

Hot News
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ  ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਮਿਉਂਸੀਪਲ ਭਵਨ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਲੁਧਿਆਣਾ,  ਵਧੀਕ ਡਿਪਟੀ ਕਮਿਸ਼ਨਰ, (ਸ਼ਹਿਰੀ ਵਿਕਾਸ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਫਤਹਿਗੜ੍ਹ ਸਾਹਿਬ, ਮਾਨਸਾ, ਬਠਿੰਡਾ, ਸੰਗਰੂਰ ਅਤੇ ਸਰਦੂਲਗੜ, ਭਿੱਖੀ, ਬਰੀਵਾਲਾ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਰੂਰ, ਚੀਮਾਂ, ਮੂਨਕ, ਦਿੜ੍ਹਬਾ, ਖਨੌਰੀ, ਮਲੋਦ, ਮੁਲਾਪੁਰ ਦਾਖਾਂ, ਸਾਹਨੇਵਾਲ, ਮਾਛੀਵਾੜਾ ਅਤੇ ਅਮਲੋਹ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

Hot News
ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਸੌਂਦ ਨੇ ਕਿਹਾ ਕਿ ਉਦਯੋਗਪਤੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਦਯੋਗ ਮੰਤਰੀ ਨੇ ਕਿਹਾ ਕਿ ਯਕਮੁਸ਼ਤ ਯੋਜਨਾ (ਓਟੀਐਸ) ਤੇ ਕੁਝ ਨੀਤੀਗਤ ਫੈਸਲੇ ਅਜਿਹੇ ਹਨ, ਜਿਨ੍ਹਾਂ ਬਾਰੇ ਮੁੱਖ ਮੰਤਰੀ ਨਾਲ ਸਲਾਹ-ਮਸ਼ਵਰਾ ਤੇ ਦਿਸ਼ਾ-ਨਿਰਦੇਸ਼ ਜ਼ਰੂਰੀ ਹਨ, ਇਸ ਲਈ ਅਜਿਹੀਆਂ ਕੁਝ ਮੰਗ...