ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ ਦੇਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਕਨਕਲੇਵ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ 2047 ਦੇ ਆਪਣੇ ਵਿਕਾਸ ਟੀਚਿਆਂ ਨੂੰ ਤਾਂ ਹੀ ਹਾਸਲ ਕਰ ਸਕਦਾ ਹੈ ਜੇਕਰ ਸਾਰੇ ਸੂਬੇ ਵਿਕਾਸ ਦੀ ਲੀਹ ‘ਤੇ ਇਕੱਠੇ ਹੋ ਕੇ ਅੱਗੇ ਵਧਣ।
ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ 2047 ਵਿੱਚ ਆਜ਼ਾਦੀ ਦੇ 100 ਵਰ੍ਹੇ ਮਨਾਏਗਾ ਅਤੇ ਭਾਰਤ ਸਰਕਾਰ ਨੂੰ ਅਜਿਹੇ ਹੱਲ ਕੱਢਣੇ ਚਾਹੀਦੇ ਹਨ ਜਿਸ ਨਾਲ ਕੋਈ ਵੀ ਸੂਬਾ ਇਸ ਸਫਰ ਵਿੱਚ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਮੌਜੂਦਾ ਜੀਐਸਟੀ ਪ੍ਰਣਾਲੀ ਦੇ ਕਾਰਨ ਰਾਜਾਂ ਨੂੰ ਦਰਪੇਸ਼ ਮਹੱਤਵਪੂਰਨ ਮਾਲੀਆ ਨੁਕਸਾਨਾਂ ‘ਤੋ ਰੋਸ਼ਨੀ ਪਾਉਂਦਿਆਂ ਜੀਐਸਟੀ, ਖੇਤੀਬਾੜੀ, ਵਾਤਾਵਰਣ ਅਤੇ...







