Sunday, December 21Malwa News
Shadow

Hot News

10 ਜੁਲਾਈ ਨੂੰ ਪੈਣਗੀਆਂ ਜਲੰਧਰ ਹਲਕੇ ਲਈ ਵੋਟਾਂ

10 ਜੁਲਾਈ ਨੂੰ ਪੈਣਗੀਆਂ ਜਲੰਧਰ ਹਲਕੇ ਲਈ ਵੋਟਾਂ

Hot News
ਚੰਡੀਗੜ੍ਹ, 10 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ(ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

Hot News
ਚੰਡੀਗੜ੍ਹ, 9 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ। ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ...
ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ

Hot News
ਚੰਡੀਗੜ੍ਹ, 7 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ 'ਆਪ' ਦੇ ਲੋਕ ਸਭਾ ਉਮੀਦਵਾਰਾਂ ਅਤੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ 'ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ 'ਚ ਹਲਕਿਆਂ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। 'ਆਪ' ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ, ਦੋਵਾਂ ਨੇ ਆਪੋ-ਆਪਣੇ ਖੇਤਰਾਂ ਦੇ ਵਿਧਾਇਕਾਂ ਅਤੇ 'ਆਪ' ਟੀਮਾਂ ਦਾ ਸਹਿਯੋਗ ਅਤੇ ਮਿਹਨਤ ਲਈ ਧੰਨਵਾਦ ਕੀਤਾ।  ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ, ਆਮ ਆਦਮੀ ਪਾਰਟੀ (ਆਪ) ਦਾ ਦੋਵਾਂ ਹਲਕਿਆਂ ਵਿੱਚ ਵੋਟ ਸ਼ੇਅਰ ਵਧਿਆ ਹੈ ਅਤੇ ਅੰਤ ਵਿੱਚ ਪਾਰਟੀ ਬਹੁਤ ਹੀ ਘੱਟ ਫ਼ਰਕ ਨਾਲ ਪਿੱਛੇ ਰਹੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗੇ ਕੰਮ ਜਾਰੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ 'ਤੇ ਹੋਰ ਮਿਹਨਤ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ‘ਆਪ’ ਆਗੂਆਂ ਨਾਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ...
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ 

Hot News
ਚੰਡੀਗੜ੍ਹ, 6 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ  ਦਰਜ ਕੀਤਾ ਗਿਆ ਸੀ। ...
ਚਲਾਣ ਪੇਸ਼ ਕਰਨ ਦੇ ਇਵਜ਼ ’ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਚਲਾਣ ਪੇਸ਼ ਕਰਨ ਦੇ ਇਵਜ਼ ’ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

Hot News
ਚੰਡੀਗੜ੍ਹ, 3 ਜੂਨ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।    ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।    ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ...
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

Hot News
ਸੰਗਰੂਰ, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਪੰਜਾਬ ਦੇਸ਼ ਦੀ ਰਾਜਨੀਤੀ ਦਾ ਕੇਂਦਰ ਹੈ। ਇਸ ਵਾਰ ਵੀ ਕੇਂਦਰ ਸਰਕਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਆਉਂਦੇ ਹਨ, ਕਿਉਂਕਿ ਪੰਜਾਬ ਦੇ ਵੋਟਰ ਜਾਗਰੂਕ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਸਭਾ ਲਈ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਚੁਣਨਗੇ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ ਉਨ੍ਹਾਂ ਨੂੰ ਹੱਲ ਕਰਨ ਦੇ ਸਮਰੱਥ ਹੋਣ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 25 ਦਿਨਾਂ ਵਿੱਚ 122 ਰੈਲੀਆਂ ਅਤੇ ਰੋਡ ਸ਼ੋਅ ਕੀਤੇ ਹਨ। ਮੈਂ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹਰ ਪਾਸੇ ਲੋਕਾਂ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ।  ਚੋਣ ਪ੍ਰਚਾਰ ਦੌਰਾਨ ਮੈਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ 'ਤੇ ਲੋ...
ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ : ਅਰਵਿੰਦ ਕੇਜਰੀਵਾਲ

ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ : ਅਰਵਿੰਦ ਕੇਜਰੀਵਾਲ

Hot News
ਪਟਿਆਲਾ, 30 ਮਈ : ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਜ਼ਰੂਰੀ ਹੈ। ਪਟਿਆਲਾ ਵਿੱਚ ‘ਆਪ’ ਦੇ ਸੀਨੀਅਰ ਆਗੂਆਂ ਨੇ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਹਜ਼ਾਰਾਂ ਦੀ ਭੀੜ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਈ ਸੂਬਿਆਂ ਦਾ ਦੌਰਾ ਕਰ ਚੁੱਕੇ ਹਨ। ਉਹ ਲੋਕਾਂ ਨੂੰ ਖ਼ੁਸ਼ੀ ਨਾਲ ਦੱਸ ਸਕਦੇ ਹਨ ਕਿ ਇਸ ਵਾਰ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ‘ਆਪ’ ਦੇ ਇਸ ਸਰਕਾਰ ਵਿੱਚ ਪੰਜਾਬ ਦੇ ਨੁਮਾਇੰਦੇ ਹੋਣਗੇ। ਕੇਜ...
ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, ‘ਆਪ’ 13-0 ਨਾਲ ਜਿੱਤ ਰਹੀ ਹੈ: ਭਗਵੰਤ ਮਾਨ

ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, ‘ਆਪ’ 13-0 ਨਾਲ ਜਿੱਤ ਰਹੀ ਹੈ: ਭਗਵੰਤ ਮਾਨ

Hot News
ਸ੍ਰੀ ਆਨੰਦਪੁਰ ਸਾਹਿਬ, 29 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਪ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਪਹਿਲਾਂ ਮੁੱਖ ਮੰਤਰੀ ਨੇ ਮੋਰਿੰਡਾ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ 'ਤੇ ਹਮਲਾ ਬੋਲਿਆ ਅਤੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕੀਤਾ। ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਨਾਲ ਨੰਗਲ, ਬੰਗਾ ਅਤੇ ਬਲਾਚੌਰ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਦੀ ਹਮਾਇਤ ਕਰਕੇ ਉਸ ਨੂੰ ਆਪਣੇ ਨੁਮਾਇੰਦੇ ਵਜੋਂ ਸੰਸਦ ਵਿੱਚ ਭੇਜਣ। ਨੰਗਲ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਸਰਵੇ ਆ ਰਹੇ ਹਨ, ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ, ਪੰਜਾਬ ਵਿੱਚ ਆਮ ਆਦਮੀ ਪਾਰਟੀ 13-0 ਨਾਲ ਜਿੱਤ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਲਵਿੰਦਰ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਮਲਵਿੰਦਰ ਕੰਗ ਨੂੰ ਪਾਰਲੀਮੈਂਟ ਵਿੱਚ ਭੇਜ...
ਭਗਵੰਤ ਮਾਨ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ, ਹੁਣ ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ – ਡਾ. ਰਾਜਕੁਮਾਰ ਚੱਬੇਵਾਲ

ਭਗਵੰਤ ਮਾਨ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ, ਹੁਣ ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ – ਡਾ. ਰਾਜਕੁਮਾਰ ਚੱਬੇਵਾਲ

Hot News
ਹੁਸ਼ਿਆਰਪੁਰ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ‘ਆਪ’ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਚੱਬੇਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਾਨੂੰ ਪ੍ਰਚਾਰ ਵਿੱਚ ਕੁਝ ਕਹਿਣ ਦੀ ਲੋੜ ਹੀ ਨਹੀਂ ਪੈਂਦੀ। ਲੋਕ ਖ਼ੁਦ ਹੀ ਸਾਡੇ ਕੰਮਾਂ ਨੂੰ ਗਿਣਾਉਣ ਲੱਗ ਪੈਂਦੇ ਹਨ। ਸਾਡਾ ਜ਼ੀਰੋ ਬਿਜਲੀ ਦਾ ਬਿੱਲ ਲੋਕਾਂ ਵਿੱਚ ਬੋਲਦਾ ਹੈ। ਆਮ ਆਦਮੀ ਕਲੀਨਿਕ ਬੋਲਦਾ ਹੈ। ਨਹਿਰੀ ਪਾਣੀ ਬੋਲਦਾ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸਾਨੂੰ 13-0 ਨਾਲ ਜਿਤਾਓ, ਫਿਰ ਮੈਂ ਦੁੱਗਣੇ ਜੋਸ਼ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਡੀ ਮਜਬੂਰੀ ਨੂੰ ਮਰਜ਼ੀ ਵਿਚ ਬਦਲਣਾ ਚਾਹੁੰਦਾ ਹਾਂ। ਅੱਜ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਤੁਹਾਡੀ ਮਜਬੂਰੀ ਹੈ, ਕਿਉਂਕਿ ਤੁਹਾਨੂੰ ਸਰਕਾਰੀ ਸਕੂਲਾ...
ਪੰਜਾਬ ‘ਚ ਹੁਣ ਬਿਜਲੀ ਦੀ ਕੋਈ ਕਮੀ ਨਹੀਂ, ਇਸ ਵਾਰ ਵੀ ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ- ਭਗਵੰਤ ਮਾਨ

ਪੰਜਾਬ ‘ਚ ਹੁਣ ਬਿਜਲੀ ਦੀ ਕੋਈ ਕਮੀ ਨਹੀਂ, ਇਸ ਵਾਰ ਵੀ ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ- ਭਗਵੰਤ ਮਾਨ

Hot News
ਗੁਰਦਾਸਪੁਰ, 16 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਇੱਥੇ ਪ੍ਰਤਾਪ ਬਾਜਵਾ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ 'ਤੇ ਜਨਤਾ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਦੇ ਹੁਣ ਤੱਕ ਕਿਸੇ ਵੀ ਸੰਸਦ ਮੈਂਬਰ ਨੇ ਇੱਥੋਂ ਦੇ ਲੋਕਾਂ ਲਈ ਕੋਈ ਵੀ ਕੰਮ ਨਹੀਂ ਕੀਤਾ। ਹਰ ਕਿਸੇ ਨੇ ਸਿਰਫ਼਼ ਆਪਣਾ ਅਤੇ ਆਪਣੇ ਪਰਿਵਾਰ ਦਾ ਹੀ ਵਿਕਾਸ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਤੁਹਾਡੇ ਕੋਲ ਆਪਣੀ ਪਿਛਲੀ ਗ਼ਲਤੀ ਨੂੰ ਸੁਧਾਰਨ ਦਾ ਮੌਕਾ ਹੈ। ਸ਼ੈਰੀ ਕਲਸੀ ਤੁਹਾਡੇ ਘਰ ਦਾ ਮੁੰਡਾ ਹੈ। ਉਹ ਇਸ ਇਲਾਕੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਉਸ ਨੂੰ ਜਿਤਾਓ, ਐਮਪੀ ਬਣਨ ਤੋਂ ਬਾਅਦ ਤੁਸੀ...