ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ
ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸ਼ਿਵ ਸੈਨਾ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਹਮਲਿਆਂ ਦੇ ਕੇਸ ਨੂੰ ਸੁਲਝਾ ਲਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਬੂਥਗੜ੍ਹ ਜ਼ਿਲ੍ਹਾ ਲੁਧਿਆਣਾ, ਰਵਿੰਦਰ ਪਾਲ ਸਿੰਘ ਉਰਫ਼ ਰਵੀ (38), ਮਨੀਸ਼ ਸਾਹਿਦ ਉਰਫ਼ ਸੰਜੂ (30) ਅਤੇ ਅਨਿਲ ਕੁਮਾਰ ਉਰਫ਼ ਹਨੀ (27) ਤਿੰਨੋਂ ਵਾਸੀ ਰਾਹੋਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਲਾਲ ਰੰਗ ਦਾ ਟੀਵੀਐਸ ਰੇਡਰ ਮੋਟਰਸਾਈਕਲ (ਪੀਬੀ ...








