ਦਿਲਪ੍ਰੀਤ ਸਿੰਘ ਦੇ ਇਸ਼ਾਰੇ ‘ਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼
ਅੰਮ੍ਰਿਤਸਰ, 1 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ...





