ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ
ਅੰਮ੍ਰਿਤਸਰ, 28 ਅਕਤੂਬਰ: ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅਤੇ 6 ਹਥਿਆਰਾਂ ...







