ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼
ਚੰਡੀਗੜ੍ਹ, 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ ਪਹੁੰਚ ਸਕੇ।
ਬੁੱਧਵਾਰ ਨੂੰ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਬਲਬੀਰ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਨ ਸੰਚਾਰ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਵਿੱਦਿਅਕ ਅਤੇ ਸੰਚਾਰ ਗਤੀਵਿਧੀਆਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਪ੍ਰਸਾਰ ਕਰਨਾ ਐਮ.ਈ.ਐਮ. ਵਿੰਗ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਇਹ ਵਿੰਗ ਵਿਭਾਗ ਦੀਆਂ ਅੱਖਾਂ ਅਤੇ ਕੰਨ ਹਨ ਅਤੇ ...








