ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਫਰੀਦਕੋਟ 16 ਅਗਸਤ,2024
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ&...








