ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ
ਈਸੜੂ (ਲੁਧਿਆਣਾ), 15 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।
ਇੱਥੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਸਕੂਲਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ, ਉੱਥੇ ਹੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਨੇ ਸੂਬੇ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ...








