ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ
ਫਰੀਦਕੋਟ 14 ਅਗਸਤ,
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ ਕਰਦਿਆਂ ਬੀ.ਡੀ.ਪੀ.ਓ ਦਫਤਰ ਵੱਲੋਂ ਛੱਪੜ ਨੂੰ ਜਾਂਦੀਆਂ ਡਰੇਨ ਪਾਈਪਾਂ ਨੂੰ ਸਾਫ ਕਰਨ ਦਾ ਅਤੇ ਨਵੀਆਂ ਪਾਉਣ ਦਾ ਕੰਮ ਮੁਕੰਮਲ ਕਰਵਾ ਦਿੱਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੀ.ਡੀ.ਪੀ.ਓ ਕੋਟਕਪੂਰਾ ਨੇ ਦੱਸਿਆ ਕਿ ਪਿਛਲੇ ਦਿਨੀਂ 28 ਜੂਨ ਨੂੰ ਪਿੰਡ ਖਾਰਾ ਵਿੱਚ ਲਗਾਏ ਲੋਕ ਸੁਵਿਧਾ ਕੈਂਪ ਵਿੱਚ ਪਿੰਡ ਵਾਸੀਆਂ ਨੇ ਇਹ ਮਾਮਲਾ ਸਪੀਕਰ ਪੰਜਾਬ ਸਭਾ ਦੇ ਧਿਆਨ ਵਿੱਚ ਲਿਆਂਦਾ ਸੀ। ਇਸ ਸਬੰਧੀ ਉਨ੍ਹਾਂ ਨਿੱਜੀ ਦਿਲਚਸਪੀ ਲੈ ਕੇ ਇਸ ਕੰਮ ਦੀ ਸ਼ੁਰੂਆਤ ਕਰਵਾ ਕੇ ਇਸ ਨੂੰ ਜਲਦ ਨੇਪਰੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।
ਉਨ੍ਹਾਂ ਦੱਸਿਆ ਕਿ ਕਰੀਬ ਸਵਾ ਕਿਲੋਮੀਟਰ ਲੰਮੀ ਪਾਈਪਲਾਈਨ ਦੀ ਸਫਾਈ ਕਰਵਾਈ ਗਈ ...







