Sunday, March 29Malwa News
Shadow

Hot News

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

Hot News
ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ ਵਿਖੇ ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਲਗਾਇਆ ਜਾ ਰਿਹਾ ਹੈ।       ਇਸ ਕੈਂਪ ਦਾ ਉਦਘਾਟਨ ਪਿੰਡ ਵਾਸੀ ਅਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ। ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਹਨਾਂ ਇਲਾਕੇ ਦੇ ਸਮੂਹ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ਤੇ ਖੂਨਦਾਨ ਕਰਕੇ ਜਿੱਥੇ ਪੰਡਿਤ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉੱਥੇ ਹੀ ਖੂਨ ਦਾਨ ਕਰਕੇ ਕਿਸੇ ਨੂੰ ਨਵਾਂ ਜੀਵਨ ਦੇਣ ਦੇ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ।    ਇਸ ਮੌਕੇ ਤੇ ਵੱਖ-ਵੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਅਤੁਲ ਸ਼ਰਮਾ,ਆਕਾਸ਼ ਕਾਲੀਆ, ਵਿਕਾਸ ਕਾਲੀਆ, ਪ੍ਰਮੋਦ ਕੁਮਾਰ ਹੈਰੀ ਅਗਨੀਹੋਤਰੀ, ਨਿਖਲ...
ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ

ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ

Hot News
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ-ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅ...
ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

Hot News
ਹੁਸ਼ਿਆਰਪੁਰ, 25 ਫਰਵਰੀ :-                ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ ਕੀਤੀ ਹੈ।                 ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੋਗਾ, ਗੁਰਦਾਸਪੁਰ, ਅਜਨਾਲਾ, ਪਠਾਨਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ 'ਤੇ ਕੰਮ ਕਰਕੇ ਵਿਆਪਕ ਤਜਰਬਾ ਹਾਸਲ ਕੀਤਾ ਹੈ।                 ਅਹੁਦਾ ਸੰਭਾਲਣ ਤੋਂ ਬਾਅਦ ਡਾ. ਨਿਧੀ ਕੁਮੁਦ ਬੰਬਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਯੋਗ ਨਾਗਰਿਕਾਂ ਨੂੰ ਸ...
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

Hot News
ਗੁਰਦਾਸਪੁਰ, 25 ਫਰਵਰੀ (     )  ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ 'ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਹੋਏ ਮੈਂਬਰਾਂ ਨੂੰ 27 ਫਰਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਮੇਂ ਸਿਰ ਪਹੁੰਚ ਦੀ ਅਪੀਲ ਕੀਤੀ ਹੈ।...
ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ  ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ  ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Hot News
ਚੰਡੀਗੜ੍ਹ, 25 ਫਰਵਰੀ  :-ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ ।  ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ  ਨੌਕਰੀ ਪ੍ਰਾਪਤ ਕੀਤੀ ਸੀ। ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ...
ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

Hot News
ਚੰਡੀਗੜ੍ਹ, 25 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 36ਵੇਂ ਦਿਨ ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਥ ਕੁੱਲ ਗ੍ਰਿਫਤਾਰੀਆਂ  ਦੀ ਗਿਣਤੀ 11,413 ਹੋ ਗਈ ਹੈ। ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ...
ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

Hot News
ਚੰਡੀਗੜ੍ਹ, 25 ਫਰਵਰੀ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ ਸੀਆਰਐਮ ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ 'ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

Hot News
ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਿ...
ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

Hot News
ਚੰਡੀਗੜ੍ਹ: 24 ਫਰਵਰੀ:- ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੇ ਉੱਦਮੀਆਂ ਲਈ ਪ੍ਰਦਰਸ਼ਨ-ਅਧਾਰਤ ਪ੍ਰੋਤਸਾਹਨਾਂ ਦੀ ਵੀ ਸ਼ੁਰੂਆਤ ਕੀਤੀ, ਜਿਸ ਤਹਿਤ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ਉਤੇ ਰੁਜ਼ਗਾਰ ਦੇ ਮੌਕੇ ਦੇਣ ਦਾ ਵਾਅਦਾ ਕੀਤਾ ਗਿਆ। ਇਸ ਤੋਂ ਇਲਾਵਾ ਯੋਜਨਾ ਦੇ 100 ਫੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਸੂਬਾ ਪੱਧਰੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਗਈ। ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਰਵਾਇਤੀ ਤਰੀਕਿਆਂ ਤੋਂ ਹੱਟ ਕੇ ਰਜਿਸਟ੍...
ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ

ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ

Hot News
ਸ੍ਰੀ ਚਮਕੌਰ ਸਾਹਿਬ 24 ਫਰਵਰੀ: ਸ. ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾ ਉਪ ਮੰਡਲ ਪਾਇਲ (ਲੁਧਿਆਣਾ) ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।  ਅਹੁਦਾ ਸੰਭਾਲਣ ਉਪਰੰਤ ਵਿਸੇਸ਼ ਗੱਲਬਾਤ ਦੌਰਾਨ ਸ. ਬੈਂਸ ਨੇ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਰਕਾਰੀ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾਂ ਨੂੰ ਹਰ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਦੇ ਚੱਲ ਰਹੇ ਕੰਮਾਂ ਵਿਚ ਪੂਰੀ ਪਾਰਦਰਸ਼ਤਾ ਲਿਆਦੀ ਜਾਵੇਗੀ।  ਉਨ੍ਹਾਂ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਭਾਗਾ ਵਾਲਾ ਸਮਾਂ ਹੈ ਕਿ ਮੈਨੂੰ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਤੇ ਇਤਿਹਾਸਕ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗੇ।...