ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜਪੁਰਾ; 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ, ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਸਰਕਾਰ ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਸਾਰੇ ਅਹਿਮ ਮਸਲੇ ਹੱਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਚੰਗੀ ਪੈਦਾਵਾਰ ਕਿਸਾਨਾਂ ਲਈ ਦੀਵਾਲੀ ਨੂੰ ਹੋਰ ਖੁਸ਼ਹਾਲ ਬਣਾਏਗੀ। ਉਨ੍ਹਾਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ।
ਇਸ ਦੌਰੇ ਦੀ ਇੱਕ ਵੀਡੀਓ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' ਅਕਾਊਂਟ 'ਤੇ ਲਿਖਿਆ: "ਪੰਜਾਬ ਦੇ ਕਿਸਾਨ ਭਰਾਵਾਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ...








