Wednesday, February 11Malwa News
Shadow

Hot News

ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

Breaking News, Hot News, Punjab News
ਅੰਮ੍ਰਿਤਸਰ 9 ਅਗਸਤ 2024—                 ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ ਬੱਚਿਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਉਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਐਸ.ਐਸ.ਪੀ. ਸ: ਚਰਨਜੀਤ ਸਿੰਘ, ਅਤੇ ਹੋਰ ਅਧਿਕਾਰੀ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦੇ ਸ: ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੜ੍ਹਾਈ ਦਾ ਪੱਧਰ ਵਧਿਆ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਮੈਂ 80 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਅਜਿਹੇ ਬੱਚਿਆਂ ਦਾ ਸਨਮਾਨ ਕੀਤਾ ਸੀ, ਜਿਨ੍ਹਾਂ ਦੀ ਗਿਣਤੀ 250 ਦੇ ਕਰੀਬ ਸੀ। ਇਸ ਵਾਰ ਅਸੀਂ ਆਪਣਾ ਟੀਚਾ ਵਧਾ ਕੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਬੱਚਿਆਂ ਨੂੰ ...
ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

Hot News
ਚੰਡੀਗੜ੍ਹ/ਛੱਤਬੀੜ (ਐਸ.ਏ.ਐਸ. ਨਗਰ), 8 ਅਗਸਤ ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਛੱਤਬੀੜ ਵਿਖੇ ਚੇਨਈ ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਦਾ ਐਲਾਨ ਕੀਤਾ ਤਾਂ ਜੋ ਇਨ੍ਹਾਂ ਬੱਚਿਆਂ ਦੇ ਬਿਹਤਰ ਪੁਨਰਵਾਸ ਲਈ ਕਲਾ-ਆਧਾਰਿਤ ਤੰਦਰੁਸਤੀ ਅਤੇ ਤਬਦੀਲੀ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਜਾ ਸਕੇ। ਇਸ ਕਦਮ ਨੂੰ ਪੰਜਾਬ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਤੇ ਨਵੇਕਲਾ ਕਦਮ ਕਰਾਰ ਦਿੰਦਿਆਂ ਸਮਾਜਿਕ ਸੁੱਰਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸਰਕਾਰੀ ਬਾਲ ਸੰਭਾਲ ਸੰਸਥਾਵਾਂ ਵਿੱਚ ਰਹਿ ਰਹੇ ਬੇਸਹਾਰਾ ਬੱਚਿਆਂ ਸਮੇਤ ਲੋੜਵੰਦ ਬੱਚਿਆਂ ਦੀ ਦੇਖਭਾਲ ਤੇ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਸਾਹਮਣਾ ਕਰ ਰਹੇ ਬੱਚਿਆਂ ਨੂੰ 21...
ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ  ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋ...
ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

Hot News
ਚੰਡੀਗੜ੍ਹ, 8 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ 'ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਇਸ ਪਹਿਲਕਦਮੀ ਦਾ ਉਦੇਸ਼ ਓ.ਟੀ.ਐਸ-3 ਦਾ ਲਾਭ ਉਠਾਉਣ ਤੋਂ ਖੁੰਝ ਗਈਆਂ ਫਰਮਾਂ ਨੂੰ ਇਸ ਯੋਜਨਾ ਤਹਿਤ ਆਪਣੇ ਕਰ ਬਕਾਏ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕਰਨਾ ਹੈ। ਇੱਥੇ ਪੰਜਾਬ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਓ.ਟੀ.ਐਸ.-3 ਤਹਿਤ ਹੋਈ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ 30 ਜੂਨ ਦੀ ਸਮਾਂ ਸੀਮਾ ਤੋਂ ਖੁੰਝ ਗਏ ਬਾਕੀ ਬਚੇ 11,130 ਡੀਲਰਾਂ ਜਿੰਨ੍ਹਾਂ ਅਜੇ ਇਸ ਸਕੀਮ ਅਧੀਨ ਅਪਲਾਈ ਕਰਨਾ ਹੈ, ਤੱਕ ਪਹੁੰਚਣ ਲਈ ਡਵੀਜ਼ਨ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪਣੇ ਯਤਨ ਤੇਜ਼ ਕਰਨ ਲਈ ਕਿਹਾ। ਮੀਟਿੰਗ ਵਿ...
15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ         ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,...
ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ

ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ

Hot News
ਚੰਡੀਗੜ,  07 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿੱਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿੱਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ...
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

Hot News
ਐੱਸ.ਏ.ਐੱਸ. ਨਗਰ/ਚੰਡੀਗੜ੍ਹ, 07 ਅਗਸਤਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਕਰੀਬ 03 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਸਬੰਧੀ ਇਥੇ ਨਾਈਪਰ, ਸੈਕਟਰ 67 ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਅੱਜ ਦੇ ਸਮਾਗਮ ਦੌਰਾਨ ਇਸ ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਸਕੀਮ ਦੇ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੀ ਸੌਂਪੇ ਗਏ। ਹੁਣ ਤਕ ਦੇ ਲਾਭਪਾਤਰੀਆਂ ਵਿੱਚੋਂ ਸਭ ਤੋਂ ਵੱਧ ਜ਼ਿਲ੍ਹਾ ਮੁਕਤਸਰ ...
ਮਨੁੱਖਾਂ ਦੀ ਜਨਮ ਤੋਂ ਲੈ ਕੇ ਮਰਨ ਤੱਕ ਰੁੱਖਾ ਨਾਲ ਸਾਂਝ ਰਹਿੰਦੀ ਹੈ-ਵਿਧਾਇਕ ਸੇਖੋਂ

ਮਨੁੱਖਾਂ ਦੀ ਜਨਮ ਤੋਂ ਲੈ ਕੇ ਮਰਨ ਤੱਕ ਰੁੱਖਾ ਨਾਲ ਸਾਂਝ ਰਹਿੰਦੀ ਹੈ-ਵਿਧਾਇਕ ਸੇਖੋਂ

Hot News
ਫਰੀਦਕੋਟ 6 ਅਗਸਤ ()ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ ਕੁਝ ਰੁੱਖ ਲਗਦੇ ਮਾਵਾਂ, ਕੁਝ ਰੁੱਖ ਨੂੰਹਾਂ ਧੀਆਂ ਲੱਗਦੇ ਕੁਝ ਰੁੱਖ ਵਾਂਗ ਭਰਾਵਾਂ, ਕੁਝ ਰੁੱਖ ਮੇਰੇ ਬਾਬੇ ਵਾਕਣ ਪੱਤਰ ਟਾਵਾਂ ਟਾਵਾਂ । ਸ਼ਿਵ ਕੁਮਾਰ ਬਟਾਲਵੀ ਵੱਲੋਂ ਲਿਖੀਆਂ ਇਨ੍ਹਾਂ ਸਤਰਾਂ ਨੂੰ ਅੱਜ 76ਵੇਂ ਵਣ ਮਹਾਂਉਤਸਵ ਮੌਕੇ ਚੇਤੇ ਕਰਦਿਆਂ ਫਰੀਦਕੋਟ ਵਿਧਾਇਕ ਗੁਰਦਿੱਤ ਸੇਖੋਂ ਨੇ ਜਿਲ੍ਹਾ ਪ੍ਰਸ਼ਾਸਨ ਦੇ ਸਮੂਹ ਵਿਭਾਗਾਂ ਨੂੰ ਜ਼ਿਲ੍ਹੇ ਵਿੱਚ 6.66 ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੂੰ ਜਾਂਦਾ ਹੈ ਜਿਨ੍ਹਾਂ ਦੀ ਯੋਗ ਅਗਵਾਈ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਪੱਧਰੀ ਵਣ ਮਹਾਂਉਤਸਵ ਮਨਾਉਣ ਮੌਕੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਜਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਮੁੜ ਤੋਂ ਹਰਿਆ ਭਰਿਆ ਬਣਾਇਆ ਜਾਵੇ...
ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

Hot News
ਚੰਡੀਗੜ੍ਹ, 6 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।  ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਤਿਆਚਾਰ ਐਕਟ, 1989 ਨੂੰ ਲਾਗੂ ਕਰਨ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ।  ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਵਧੀਕ ਇੰਸਪੈਕਟਰ ਜਨਰਲ (ਏਆਈਜੀ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਡਾ: ਬਲਜੀਤ ਕੌਰ ਨੇ ਹਦਾਇਤ ਕੀਤੀ ਕਿ ਐਟ੍ਰੋਸਿਟੀ ਐਕਟ, 1989 ਤਹਿਤ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰਾਜ ਪੱਧਰ ਤੇ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ 'ਤੇ ਵੀ  ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਰੈਂਕ ਦਾ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਾਅ ਅਫਸਰ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਪੀੜਤਾਂ ਨੂੰ ਸਹੂਲ...
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ  ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ  ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

Hot News
ਚੰਡੀਗੜ੍ਹ, ਅਗਸਤ 6 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ 'ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ 'ਚ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ।   ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ...