ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 3 ਅਗਸਤ ( )-‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਾਰੇ ਸਕੂਲਾਂ ਦੀ ਦਸ਼ਾ ਨੂੰ ਬਦਲ ਰਹੀ ਹੈ । ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਇਸ ਗੱਲ ਦੀ ਗਵਾਹੀ ਹਨ ਕਿ ਸੂਬੇ ਭਰ ਦੇ ਸਕੂਲਾਂ ਵਿੱਚ ਨਵੇ ਖੇਡ ਮੈਦਾਨ ,ਨਵੀਆਂ ਲੈਬੋਟਰੀਆਂ ਨਵੇਂ ਕੰਪਿਊਟਰ ਸੈਂਟਰ ਬਣ ਰਹੇ ਹਨ ਜੋ ਆਉਣ ਵਾਲੇ ਬੱਚਿਆਂ ਦੇ ਹਾਣੀ ਹੋਣਗੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਕੂਲੀ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਹਨਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮ...








