ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ
ਫਾਜ਼ਿਲਕਾ 27 ਜੁਲਾਈ 2024…..
ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਦੇ ਅਧੀਨ ਆਉਂਦੇ ਪਿੰਡ ਝੁੱਗੇ ਗੁਲਾਬ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।
ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆਂ, ਗਮਲਿਆਂ ਵਿੱਚ ਖੜ੍ਹੇ ਪਾਣੀ ਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਉਨ੍ਹਾ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨ...








