Wednesday, February 11Malwa News
Shadow

Hot News

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ। ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ। 149.53 ਕਿਲੋਮੀਟਰ ਲੰਬੀ ਇਸ...
ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

Breaking News, Hot News, Punjab News
ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ। ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ। ਮੀਤ ਹੇਅ...
ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

Breaking News, Hot News, Punjab News
 ਅੰਮ੍ਰਿਤਸਰ, 27 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਕਰਿਆਨਾ ਅਤੇ ਡਰਾਈ ਫਰੂਟ ਵਪਾਰਕ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।  ਅਨਿਲ ਮਹਿਰਾ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦਾ ਨੈੱਟਵਰਕ, ਘੱਟ ਕੇਵੀ ਟਰਾਂਸਫਾਰਮਰ, ਗਲੀਆਂ ਅਤੇ ਬਾਜ਼ਾਰਾਂ ਦੀ ਉਸਾਰੀ, ਸੀਵਰੇਜ ਅਤੇ ਸੈਨੀਟੇਸ਼ਨ ਸਿਸਟਮ ਦੀਆਂ ਸਮੱਸਿਆਵਾਂ ਹਨ।  ਜ਼ਿਲ੍ਹਾ ਜੰਗਲਾਤ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।  ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ  ਵਿਧਾਇਕ ਡਾ: ਅਜੇ ਗੁਪਤਾ ਨੇ  ਕਿਹਾ ਕਿ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਸਬੰਧੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ।  ਆਉਣ ਵਾਲੇ ਦਿਨਾਂ ਵਿੱਚ ਸਫ਼ਾਈ ਪ੍ਰਬੰਧ ਬਿਹਤਰ ਨਜ਼ਰ ਆਉਣਗੇ।  ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਵੀ ਹ...
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

Breaking News, Hot News, Punjab News
ਚੰਡੀਗੜ੍ਹ, 26 ਜੁਲਾਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ "ਕਿੱਥੇ ਤੁਰ ਗਿਆਂ ਯਾਰਾ" ਗੀਤ ਅਤੇ ਵੀਡਿਓ ਰਲੀਜ ਕੀਤੀ। ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਆਵਾਜ਼ ਦਿੱਤੀ  ਹੈ।ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਨੇ ਆਪਣੇ ਗੀਤਾਂ ਰਾਹੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸ ਨਾਲ ਅਜੋਕੀ ਪੀੜੀ ਨੂੰ ਰੁਬਰੂ ਕਰਵਾਇਆ ਹੈ।  ਮੰਤਰੀ ਨੇ ਕਿਹਾ ਕਿ ਹਰਪ੍ਰੀਤ ਸੇਖੋਂ ਵੱਲੋਂ ਮਰਹੂਮ ਸੁਰਿੰਦਰ ਛਿੰਦਾ ਨੁੰ ਸਮਰਪਿਤ  ਗੀਤ ਲਿਖ ਕੇ ਬਹੁਤ ਵੱਡਾ ਉਪਰਾਲਾ ਕੀਤਾ ਗਿਆ ਹੈ। ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿ...
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ

ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ

Breaking News, Hot News, Punjab News
ਚੰਡੀਗੜ੍ਹ, 26 ਜੁਲਾਈ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਜੰਗੀ ਯਾਦਗਾਰ ਵਿਖੇ ਕਾਰਗਿਲ ਜੰਗ ਦੇ ਮਹਾਨ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਸ਼ਰਧਾਜਲੀ ਭੇਟ ਕੀਤੀ।ਜ਼ਿਕਰਯੋਗ ਹੈ ਕਿ ਕਾਰਗਿਲ ਯੁੱਧ (ਆਪ੍ਰੇਸ਼ਨ ਵਿਜੈ) ਮਈ ਤੋਂ ਜੁਲਾਈ 1999 ਤੱਕ ਜੰਮੂ-ਕਸ਼ਮੀਰ ਦੇ ਕਾਰਗਿਲ ਸੈਕਟਰ ਵਿੱਚ ਹੋਇਆ ਸੀ। ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਇਸ ਯੁੱਧ ਨੂੰ ਜਿੱਤਿਆ ਅਤੇ ਦੇਸ਼ ਦੀਆਂ ਸਰਹੱਦਾਂ ਤੋਂ ਦੁਸ਼ਮਣ ਸੈਨਿਕਾਂ ਨੂੰ ਬਾਹਰ ਕੱਢ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ। ਇਸ ਜੰਗ ਦੌਰਾਨ ਪੰਜਾਬ ਦੇ 65 ਬਹਾਦਰ ਸਪੂਤਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਨ। ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਹਰ ਸਾਲ 26 ਜੁਲਾਈ ਨੂੰ ਦੇਸ਼ ਭਰ ਵਿੱਚ ਕਾਰਗਿਲ ਵਿਜੇ ਦਿਵਸ ਮਨਾਇਆ ਜਾਂਦਾ ਹੈ।ਇਸ ਸਬੰਧੀ ਚੰਡੀਗੜ੍ਹ ਤੋਂ ਇਲਾਵਾ ਗੁਰਦਾਸਪੁਰ, ਬਠਿੰਡਾ, ਹੁਸ਼ਿਆਰਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਖੇ ਸਮਾਗਮ ਕਰਵਾਏ ਗਏ ਜਿੱਥੇ ਵੀਰ...
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ  : ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ  : ਹਰਭਜਨ ਸਿੰਘ ਈ.ਟੀ.ਓ

Breaking News, Hot News, Punjab News
ਚੰਡੀਗੜ੍ਹ, 26 ਜੁਲਾਈਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ ਜਦੋਂਕਿ ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, ਪੀ.ਐਸ.ਪੀ.ਸੀ.ਐਲ, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਮਾਨ ਦੀ ਅਚਨਚੇਤ ਚੈਕ...
1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News, Hot News, Punjab News
ਚੰਡੀਗੜ੍ਹ, 26 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ...
ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

Breaking News, Hot News, Punjab News
ਤਿਰੂਵਨੰਤਪੁਰਮ (ਕੇਰਲਾ)/ਚੰਡੀਗੜ੍ਹ, 26 ਜੁਲਾਈ: ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ 'ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ...
ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ – ਜ਼ਿਲ੍ਹਾ ਅਤੇ ਸੈਸ਼ਨ ਜੱਜ

ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ – ਜ਼ਿਲ੍ਹਾ ਅਤੇ ਸੈਸ਼ਨ ਜੱਜ

Breaking News, Hot News, Punjab News
ਫ਼ਿਰੋਜ਼ਪੁਰ 26 ਜੁਲਾਈ 2024:           ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ ਵੱਲੋਂ ਭਾਰਤੀ ਨਿਆਂ ਸੰਹਿਤਾ ’ਤੇ ਦੇਵ ਸਮਾਜ ਕਾਲਜ ਫ਼ਾਰ ਵੂਮਨ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਕਿਹਾ ਕਿ ਸਾਲ 2020 ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਖਰੜਾ ਤਿਆਰ ਕਰਨ ਲਈ ਡਾਕਟਰ ਰਣਬੀਰ ਸਿੰਘ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ...
ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ

ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ

Breaking News, Hot News, Punjab News
ਬਠਿੰਡਾ, 26 ਜੁਲਾਈ : ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਕਾਰਗਿਲ ਦੀ ਜੰਗ ਵ...