ਖਾਦ ਦੀ ਬਲੈਕ ਜਾਂ ਵਾਧੂ ਸਮਾਨ ਮੜ੍ਹਨ ਵਾਲੇ ਡੀਲਰ ਵਿਰੁੱਧ ਹੋਵੇਗਾ ਪਰਚਾ ਦਰਜ- ਡਾ. ਬਰਾੜ
ਮੋਗਾ 25 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀੜੇਮਾਰ ਜ਼ਹਿਰਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਮਿਆਰੀ ਵਸਤਾਂ ਦੇਣ ਲਈ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸੰਦਰਭ ਵਿਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਡਾ. ਜਸਵਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਪਿੰਡ ਖੋਸਾ ਕੋਟਲਾ ਦੇ ਅਗਾਂਹਵਧੂ ਕਿਸਾਨ ਪਿਆਰਾ ਸਿੰਘ ਅਤੇ ਹੋਰ ਕਿਸਾਂਨਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕਿਸਾਨ ਸਾਉਣੀ ਦੀਆਂ ਫ਼ਸਲਾਂ ਵਿਚ ਪੀ.ਏ.ਯੂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਨਿਸ਼ਚਿਤ ਸਮੇਂ ਤੇ ਕਰਨ। ਜ਼ਿਆਦਾ ਮਾਤਰਾ ਵਿਚ ਅਤੇ ਸਮੇਂ ਤੋਂ ਬਾਅਦ ਕੀਤੀ ਗਈ ਯੂਰੀਆ ਖਾਦ ਦੀ ਵਰਤੋਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਨੂੰ ਜਨਮ ਦੇਵੇਗੀ ਜਿਸ ਕਾਰਨ ਕੀੜੇਮਾਰ ਦਵਾਈਆਂ ਦੀ ਖਪਤ ਵਧਣ ਕਰਕੇ ਕਿਸਾਨਾਂ ਤੇ ਆਰਥਿਕ ਬੋਝ ਪਵੇਗਾ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੋਵੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਾਉਣੀ ...








