ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ 24 ਫਰਵਰੀ 2026- ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਮੈਡਮ ਖੁਸ਼ਬੂ ਸਵਨਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ।ਪ੍ਰੋਗਰਾਮ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਵਿਕਾਸ ਵਿਚ ਮਹਿਲਾਵਾਂ/ਔਰਤਾਂ ਦਾ ਅਹਿਮ ਰੋਲ ਹੈ | ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰ ਖੇਤਰ ਵਿਚ ਮਲਾਂ ਮਾਰਦਿਆਂ ਆਪਣੀ ਮਿਸਾਲ ਪੇਸ਼ ਕੀਤੀ ਹੈ| ਉਨ੍ਹਾਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿਚ ਲੜਕਾ—ਲੜਕੀ ਵਿਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵਡੇ—ਵਡੇ ਮੁਕਾਮਾਂ *ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ।ਉਨ੍ਹਾਂ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂ...








