Sunday, October 11Malwa News
Shadow

Hot News

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

Hot News
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਸ਼ਾਮ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਦਿੱਤਾ ਲਿਖਤੀ ਭਰੋਸਾ ਸੌਂਪਿਆ। ਲਿਖਤੀ ਸਮਝੌਤੇ ਅਨੁਸਾਰ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇਗੀ, ਜਿਸ ਵਿੱਚ ਅਹਿਮ ਮੁੱਦਿਆਂ ਸਬੰਧੀ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਣਗੇ। ਇਨ੍ਹਾਂ ਵਿੱਚ ਦਹਾਕਿਆਂ ਪੁਰਾਣੇ ਗੈਰ-ਸੰਵਿਧਾਨਕ ਜਲ ਵੰਡ ਸਮਝੌਤਿਆਂ ’ਤੇ ਮੁੜ ਵਿਚਾਰ ਕਰਨ ਦੀ ਮੰਗ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਕੇ ਸੂਬੇ ਦੇ ਰਿਪੇਰੀਅਨ ਅਧਿਕਾਰ ਬਹਾਲ ਕਰਨ, ਡੈਮ ਸੇਫਟੀ ਐਕਟ ਨੂੰ ਰੱਦ ਕਰਨ ਅਤੇ ਸੀਡ ਬਿੱਲ, 2025 ਨੂੰ ਵਾਪਸ ਲੈਣ ਦੀ ਮੰਗ ਸ਼ਾਮਲ ਹੈ। ਕਿਸਾਨਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ੍ਹ ਵਚ...
ਹਰਜੋਤ ਬੈਂਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਹੁਕਮ

ਹਰਜੋਤ ਬੈਂਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਹੁਕਮ

Hot News
ਰੂਪਨਗਰ, 7 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਚੇਰੀ ਸਿੱਖਿਆ, ਸਿੱਖਿਆ, ਲੋਕ ਸੰਪਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਜਿਸ ਲਈ ਇਹ ਲਾਜ਼ਮੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਹੋਰ ਸਖ਼ਤੀ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਦੇ ਨਾਲ-ਨਾਲ ਨੌਜਵਾਨਾ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ ਮਲੋਟ ਦੀ ਸਫਾਈ ਵਿਵਸਥਾ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ ਮਲੋਟ ਦੀ ਸਫਾਈ ਵਿਵਸਥਾ ਦਾ ਲਿਆ ਜਾਇਜਾ

Hot News
ਮਲੋਟ / ਸ੍ਰੀ ਮੁਕਤਸਰ ਸਾਹਿਬ  7  ਸਤੰਬਰ-               ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਮਲੋਟ ਵਿਖੇ ਸਫਾਈ ਵਿਵਸਥਾ ਦਾ ਜਾਇਜਾ ਲਿਆ ਗਿਆ।              ਇਸ ਦੌਰਾਨ ਉਹਨਾਂ ਸਿਵਲ ਹਸਪਤਾਲ ਮਲੋਟ ਕੰਪਲੈਕਸ ਵਿੱਚ ਸਫ਼ਾਈ ਵਿਵਸਥਾ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਗੰਭੀਰਤਾ ਨਾਲ ਮੁਆਇਨਾ ਕੀਤਾ। ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਦੇ ਵੱਖ—ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨਾਲ ਗੱਲਬਾਤ ਕਰਕੇ ਮਿਲ ਰਹੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ।              ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਹਸਪਤਾਲ ਪ੍ਰਸ਼ਾਸਨ ਅਤੇ ਸਫ਼ਾਈ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਹਸਪਤਾਲ ਵਿੱਚ ਹਰ ਵੇਲੇ ਉੱਚ ਪੱਧਰੀ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਇਨਫੈਕਸ਼ਨ ਦਾ ਸਾਹਮਣਾ ਨਾ ਕਰਨਾ ਪਵੇ। ਸਾਰੀਆ...
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

Hot News
ਚੰਡੀਗੜ੍ਹ, 7 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 230ਵੇਂ ਦਿਨ, ਪੁਲਿਸ ਟੀਮਾਂ ਨੇ 311 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,699 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ: ਹਰਜੋਤ ਸਿੰਘ ਬੈਂਸ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ: ਹਰਜੋਤ ਸਿੰਘ ਬੈਂਸ

Hot News
ਰੂਪਨਗਰ, 7 ਸਤੰਬਰ: ਪੰਜਾਬ ਦੇ ਉਚੇਰੀ ਸਿੱਖਿਆ, ਸਿੱਖਿਆ, ਲੋਕ ਸੰਪਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਸਥਾਪਿਤ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਵਪਾਰੀ ਵਰਗ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਇੱਕ ਥਾਂ ’ਤੇ ਸੁਣਨਾ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਉਣਾ ਅਤੇ ਯੋਗ ਮਾਮਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਹੈ। ਜ਼ਿਲ੍ਹਾ ਪੱਧਰ ’ਤੇ ਦਫ਼ਤਰ ਦੀ ਸਥਾਪਨਾ ਨਾਲ ਵਪਾਰੀਆਂ ਨੂੰ ਆਪਣੀਆਂ ਜਾਇਜ਼ ਮੰਗਾਂ, ਸਮੱਸਿਆਵਾਂ ਅਤੇ ਸੁਝਾਅ ਦਰਜ ਕਰਵਾਉਣ ਲਈ ਸੁਚੱਜਾ ਅਤੇ ਸਿੱਧਾ ਮੰਚ ਮਿਲਿਆ ਹੈ। ਸ. ਬੈਂਸ ਨੇ ਜ਼ਿਲ੍ਹਾ ਟੀਮ ਨੂੰ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਜ਼ਬੂਤ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ...
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

Hot News
*ਚੰਡੀਗੜ੍ਹ, 7 ਸਤੰਬਰ:* ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਇਸ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਇੱਥੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ (ਐਮ.ਜੀ.ਐਸ.ਆਈ.ਪੀ.ਏ.) ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਪੀ.ਡੀ.ਐਸ.: ਸੁਧਾਰ, ਪਾਰਦਰਸ਼ਤਾ, ਤਕਨਾਲੋਜੀ ਅਤੇ ਪੋਰਟੇਬਿਲਟੀ 'ਤੇ ਕੇਂਦਰਿਤ ਇਸ ਸੈਮੀਨਾਰ ਵਿੱਚ ਵੱਖ-ਵੱਖ ਬੁਲਾਰਿਆਂ ਨੇ ਲਾਭਪਾਤਰੀਆਂ ਦੇ ਲਾਭ ਲਈ ਪੀ.ਡੀ.ਐਸ. ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਚਰਚਾ ਦੀ ਅਗਵਾਈ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਪੀ.ਡੀ.ਐਸ. ਸਬੰਧੀ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਇਸ ਪ੍ਰਣਾਲੀ ਦੀ ਵਿਆਪਕ ਸਮੀਖਿਆ ਲਈ ਜ਼ਰੂਰੀ ਹੈ। ਉਨ੍ਹਾਂ ਭਵਿੱਖੀ ਸੁਧਾਰਾਂ ਲਈ ਫੀਡਬੈਕ 'ਤੇ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਦੀ ਵੀ ਗੱਲ ਕਹੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੀ ਫੀਲਡ ਟੀਮ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਆਂਗਣਵਾੜ...
ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ‘ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ‘ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

Hot News
ਹੁਸ਼ਿਆਰਪੁਰ 6 ਸਤੰਬਰ- ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਸੁਧਾਰਾਂ ਨੂੰ ਇਸ ਚਰਚਾ ਦੇ ਕੇਂਦਰ ਵਿੱਚ ਰੱਖਿਆ। ਉਨ੍ਹਾਂ ਨੇ ਜਮਾਤਾਂ ਵਿੱਚ ਪੜ੍ਹਾਈ ਦੇ ਨਤੀਜਿਆਂ ਵਿੱਚ ਪੰਜਾਬ ਦੇ ਪਹਿਲੇ ਸਥਾਨ 'ਤੇ ਰਹਿਣ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਅਧਿਆਪਕਾਂ ਦੀ ਸਿਖਲਾਈ 'ਤੇ ਕੀਤੇ ਜਾ ਰਹੇ ਨਿਵੇਸ਼, ਜਿਸ ਵਿੱਚ ਸਿੰਗਾਪੁਰ, ਫਿਨਲੈਂਡ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐਮ) ਅਹਿਮਦਾਬਾਦ ਦੇ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ, ਦਾ ਖਾਸ ਜ਼ਿਕਰ ਕੀਤਾ। ਟਾਂਡਾ ਦੇ ਇੱਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ 40 ਤੋਂ ਘੱਟ ਤੋਂ ਵੱਧ ਕੇ 400 ਤੋਂ ਵੱਧ ਹੋਣ ਅਤੇ ਵਿਦਿਆਰਥੀਆਂ ਦੁਆਰਾ ਨੀਟ ਅਤੇ ਜੇਈਈ ਪਾਸ ਕਰਨ ਦੀਆਂ ਮਿਸਾਲਾਂ ਦਿੰਦਿਆਂ, ਉਨ੍ਹਾਂ ਨੇ ਅਧਿਆਪਕਾਂ ਨੂੰ ਇਸ ਤਬਦੀਲੀ ਦਾ ਮੁੱਖ ਸਰੋਤ ਦੱਸਿਆ। ਉਨ੍ਹਾਂ ਕਿਹਾ ਕਿ ਅਸਲ ਬਦਲਾਅ ਜਮਾਤਾਂ ਦੇ ਅੰਦਰ ਹੋ ਰਿਹਾ ਹੈ, ਜਿੱਥੇ ਅਧਿਆਪਕ ਪੰਜਾਬ ਦੇ ਵਿਦਿਆਰਥੀਆਂ ਦੇ ਆ...
ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

Hot News
ਚੰਡੀਗੜ੍ਹ, 6 ਸਤੰਬਰ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 229ਵੇਂ ਦਿਨ, ਪੁਲਿਸ ਟੀਮਾਂ ਨੇ 273 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,388 ਗ੍ਰਿਫ਼ਤਾਰੀਆਂ ਹੋਈਆਂ । ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾ...
ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ 5 ਸਤੰਬਰ - ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਰਾਸ਼ਟਰੀ ਪੱਧਰ 'ਤੇ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ, ਜਿਸ ਨਾਲ ਰਾਜ ਵਿੱਚ ਬਿਜਲੀ ਉਤਪਾਦਨ 1,500 ਮੈਗਾਵਾਟ ਤੱਕ ਘਟ ਗਿਆ ਹੈ ਅਤੇ ਵੱਡੇ ਥਰਮਲ ਪਲਾਂਟ ਘੱਟ ਸਮਰੱਥਾ 'ਤੇ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਲੇ ਦੀ ਘਾਟ ਕਾਰਨ ਦੇਸ਼ ਭਰ ਵਿੱਚ 63 ਜੀ.ਡਬਲਯੂ  ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਜਦੋਂ ਕਿ ਕੇਂਦਰ ਵੱਲੋਂ ਕੋਲੇ ਦੀ ਘੱਟ ਕੀਤੀ ਗਈ ਸਪਲਾਈ ਨੇ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਪੰਜਾਬ ਦੇ ਬਿਜਲੀ ਪ੍ਰਬੰਧ 'ਤੇ ਹੋਰ ਮਾੜਾ ਅਸਰ ਪਿਆ ਹੈ। ਬਿਜਲੀ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਤੇ ਇੰਡਸਟਰੀ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕੇ। ਇੱਕ ਵੀਡੀਓ ਸੰਦੇਸ਼ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲ...
ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

Hot News, Punjab Politics
ਚੰਡੀਗੜ੍ਹ/ਸਮਰਾਲਾ 5 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ। ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਹੋਰ ਕਈ ਮਹਿਲਾ ਆਗੂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀ ਔਰਤਾਂ ਨੇ ਬਾਦਲ ਪਰਿਵਾਰ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ ਅਤੇ ਇਸ ਘਟਨਾ 'ਤੇ ਚੁੱਪ ਧਾਰਨ ਲਈ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰ...