ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਟਨਾਸ਼ਕ ਦੇ ਛਿੜਕਾਅ ਦੀ ਲੋੜ:
ਸ੍ਰੀ ਮੁਕਤਸਰ ਸਾਹਿਬ 19 ਜੁਲਾਈ
ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 08:00 ਵਜੇ ਤੋਂ 10:00 ਵਜੇ ਤੱਕ ਫ਼ਸਲ ਦਾ ਸਰਵੇਖਣ ਕੀਤਾ ਜਾਂਦਾ ਹੈ। ਨਰਮੇਂ ਦੀ ਫ਼ਸਲ ਤੇ ਕੀਤੇ ਗਏ ਸਰਵੇਖਣ ਦੇ ਅਧਾਰ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਿ਼ਫਾਰਸ਼ ਕੀਤੀ ਜਾਂਦੀ ਹੈ। ਮਿਤੀ 17 ਜੁਲਾਈ 2024 ਨੂੰ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ 27 ਪੈਸਟ ਸਰਵੇਲੈਂਸ ਟੀਮਾਂ ਵੱਲੋਂ ਕੁੱਲ 101 ਖੇਤਾਂ ਦਾ ਸਰਵੇਖਣ ਕੀਤਾ ਗਿਆ। ਕੁੱਲ ਦੇਖੇ ਗਏ 101 ਖੇਤਾਂ ਵਿੱਚੋਂ ਸਰਵੇਖਣ ਦੌਰਾਨ 8 ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਪਾਇਆ ਗਿਆ ਅਤੇ ਮੌਕੇ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੇ ਸਪਰੇਅ ਦੀ ਸਿ਼ਫਾਰ਼ਸ ਕੀਤੀ ਗਈ। ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ...








