ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ
ਬਠਿੰਡਾ, 15 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੀਆਂ ਕਮੇਟੀਆਂ ਬਣਾ ਕੇ ਲਗਾਤਾਰ ਹੰਭਲੇ ਮਾਰਨੇ ਜਾਰੀ ਰੱਖੇ ਜਾਣ।ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਕੋਲੋਂ ਨਸ਼ੇ ਦੇ ਖਾਤਮੇ ਲਈ ਲੋੜੀਂਦੇ ਸੁਝਾਅ ਵੀ ਲਏ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ/ਕਾਲਜਾਂ ਵਿੱਚ ਕੀਤੀਆਂ ਜਾ ਰਹੀਆ...








