ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਜੁਲਾਈ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ (ਓ.ਟੀ.ਐਸ.-3) ਪਿਛਲੀਆਂ ਸਕੀਮਾਂ ਨੂੰ ਪਛਾੜਦਿਆਂ ਦੇਸ਼ ਦੇ ਸਭ ਤੋਂ ਸਫਲ ਵਿੱਤੀ ਪ੍ਰਬੰਧਨ ਵਿੱਚੋਂ ਇੱਕ ਸਾਬਿਤ ਹੋਈ ਹੈ।
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਓ.ਟੀ.ਐਸ.-3 ਦੌਰਾਨ ਕਰ ਮਾਲੀਏ ਵਿੱਚ 137.66 ਕਰੋੜ ਰੁਪਏ ਇਕੱਤਰ ਹੋਏ ਹਨ ਜੋ ਪਿਛਲੀਆਂ ਸਰਕਾਰਾਂ ਦੁਆਰਾ ਲਾਗੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਤੋਂ ਇਕੱਤਰ ਹੋਏ ਕੁੱਲ 13.15 ਕਰੋੜ ਦੇ ਮੁਕਾਬਲੇ ਕਿਤੇ ਜਿਆਦਾ ਹੈ। ਵਿਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਇਸ ਯੋਜਨਾ ਦੀ ਪ੍ਰਭਾਵਸ਼ੀਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕਰਪਾਲਣਾ ਵਾਲੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਓ.ਟੀ.ਐੱਸ.-3 ਲਈ ਬਿਨੈ ਕਰਨ ਸਮੇਂ ਵਧੀਕ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਨੇ ਡੀਲ...








