Sunday, May 24Malwa News
Shadow

Hot News

ਪੰਜਾਬ ਦੇ 3.50 ਲੱਖ ਸਿੱਖਾਂ ਨੇ ਛੱਡਿਆ ਧਰਮ, ਬਣੇ ਇਸਾਈ

ਪੰਜਾਬ ਦੇ 3.50 ਲੱਖ ਸਿੱਖਾਂ ਨੇ ਛੱਡਿਆ ਧਰਮ, ਬਣੇ ਇਸਾਈ

Hot News, Unexpected
ਚੰਡੀਗੜ੍ਹ, 27 ਜਨਵਰੀ : ਪੰਜਾਬ ਵਿੱਚ 2 ਸਾਲਾਂ ਵਿੱਚ ਲਗਭਗ 3.50 ਲੱਖ ਲੋਕਾਂ ਨੇ ਆਪਣਾ ਧਰਮ ਛੱਡ ਕੇ ਈਸਾਈ ਧਰਮ ਅਪਣਾਇਆ ਹੈ। ਇਹ ਦਾਅਵਾ ਸਿੱਖ ਵਿਦਵਾਨ ਅਤੇ ਖੋਜਕਰਤਾ ਡਾ. ਰਣਬੀਰ ਸਿੰਘ ਨੇ ਕੀਤਾ ਹੈ। ਉਨ੍ਹਾਂ ਦੇ ਸਰਵੇਖਣ ਅਨੁਸਾਰ ਪੰਜਾਬ ਵਿੱਚ ਧਰਮ ਪਰਿਵਰਤਨ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਵੀ ਵੱਧ ਜਾਵੇਗੀ।ਡਾ. ਰਣਬੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 2023 ਵਿੱਚ 1.50 ਲੱਖ ਲੋਕ ਅਤੇ 2024 ਤੋਂ ਲੈ ਕੇ ਹੁਣ ਤੱਕ ਲਗਭਗ 2 ਲੱਖ ਲੋਕ ਈਸਾਈ ਧਰਮ ਅਪਣਾ ਚੁੱਕੇ ਹਨ। ਲੋਕਾਂ ਨੂੰ ਗਰੀਬੀ ਤੋਂ ਛੁਟਕਾਰਾ, ਬੇਰੁਜ਼ਗਾਰੀ, ਸਮੱਸਿਆਵਾਂ ਦਾ ਹੱਲ, ਮੁਫ਼ਤ ਸਹੂਲਤਾਂ ਦਾ ਲਾਲਚ ਅਤੇ ਬੀਮਾਰੀ ਦੇ ਸੰਬੰਧ ਵਿੱਚ ਧਾਰਮਿਕ ਚਮਤਕਾਰਾਂ ਦੀਆਂ ਕਹਾਣੀਆਂ ਸੁਣਾਈਆਂ ਜਾ ਰਹੀਆਂ ਹਨ।ਡਾ. ਰਣਬੀਰ ਦੱਸਦੇ ਹਨ ਕਿ ਪੰਜਾਬ ਦੀ 2.77 ਕਰੋੜ ਦੀ ਆਬਾਦੀ ਵਿੱਚ ਈਸਾਈ ਧਰਮ ਨਾਲ ਜੁੜੇ ਲੋਕ 1.26 ਫੀਸਦੀ ਸਨ। ਹੁਣ ਇਹ ਗਿਣਤੀ 15 ਫੀਸਦੀ ਤੱਕ ਵੱਧ ਚੁੱਕੀ ਹੈ। ਧਰਮ ਪਰਿਵਰਤਨ ਦੇ ਇਸ ਵੱਧਦੇ ਰੁਝਾਨ ਨਾਲ ਪੰਜਾਬ ਵਿੱਚ ਸਮਾਜਿਕ ਅਤੇ ਧਾਰਮਿਕ ਸੰਤੁਲਨ ਵਿਗੜਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਹ ...
ਰੰਗਲਾ ਪੰਜਾਬ ਬਣਾਉਣ ਲਈ ਸਾਥ ਦਿਓ : ਅਰੋੜਾ

ਰੰਗਲਾ ਪੰਜਾਬ ਬਣਾਉਣ ਲਈ ਸਾਥ ਦਿਓ : ਅਰੋੜਾ

Hot News
ਜਲੰਧਰ, 26 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਜਲੰਧਰ ਵਿਖੇ ਕਰਵਾਏ ਗਏ ਗਣਤੰਤਰ ਦਿਸਵ ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ੍ਰੀ ਅਰੋੜਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਦੇਸ਼ ਦਾ ਅਗਾਂਹਵਧੂ ਤੇ ਮੋਹਰੀ ਸੂਬਾ ਬਣ ਸਕੇ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਵਲੋਂ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਬਕ ਲੈਣ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਮੋਹਾਲੀ ਦੇ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣਾ ਅਤੇ ਸਾਰੇ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਾਉਣਾ ਇਸ...
ਫਰੀਦਕੋਟ ‘ਚ ਲਹਿਰਾਇਆ ਸਪੀਕਰ ਨੇ ਝੰਡਾ

ਫਰੀਦਕੋਟ ‘ਚ ਲਹਿਰਾਇਆ ਸਪੀਕਰ ਨੇ ਝੰਡਾ

Hot News
ਫ਼ਰੀਦਕੋਟ 26 ਜਨਵਰੀ, : 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।  ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਨੂੰ ਆਪਣੇ ਮਹਾਨ ਯੋਧਿਆਂ ,ਸੂਰਬੀਰਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼  ਸਦਕਾ ਹੀ ਆਜ਼ਾਦੀ ਮਿਲੀ ਹੈ ਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਅ। ਭਾਰਤ ਨੂੰ  ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੈ।  ...
ਫਿਰੋਜ਼ਪੁਰ ‘ਚ ਹਰਭਜਨ ਸਿੰਘ ਈਟੀਓ ਨੇ ਲਹਿਰਾਇਆ ਝੰਡਾ

ਫਿਰੋਜ਼ਪੁਰ ‘ਚ ਹਰਭਜਨ ਸਿੰਘ ਈਟੀਓ ਨੇ ਲਹਿਰਾਇਆ ਝੰਡਾ

Hot News
ਫਿਰੋਜ਼ਪੁਰ, 26 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਗਣਤੰਤਰ ਦਿਵਸ ਮੌਕੇ ਫਿਰੋਜ਼ੁਪਰ ਵਿਖੇ ਕਰਵਾਏ ਗਏ ਜਿਲਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਾਜਰੀ ਲਵਾਈ। ਇਸ ਮੌਕੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲੀਸ ਦੀ ਪਰੇਡ ਤੋਂ ਸਲਾਮੀ ਲਈ। ਇਸ ਸਮਾਗਮ ਵਿਚ ਜਿਲੇ ਦੇ ਸਾਰੇ ਅਧਿਕਾਰੀ ਵੀ ਹਾਜਰ ਸਨ। ਸਮਾਗਮ ਦੌਰਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਕਲਾਕਾਰੀਆਂ ਵੀ ਪੇਸ਼ ਕੀਤੀਆਂ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...
ਉੜੀਸਾ ਵਿਚ ਹੋਇਆ ਖਨਣ ਬਾਰੇ ਰਾਸ਼ਟਰੀ ਸੰਮੇਲਨ

ਉੜੀਸਾ ਵਿਚ ਹੋਇਆ ਖਨਣ ਬਾਰੇ ਰਾਸ਼ਟਰੀ ਸੰਮੇਲਨ

Hot News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਖਨਨ ਮੰਤਰੀ ਬਰਿੰਦਰ ਗੋਇਲ ਨੇ ਉੜੀਸਾ ਵਿਚ ਕੋਣਾਰਕ ਵਿਖੇ ਕਰਵਾਏ ਗਏ ਤੀਜੇ ਰਾਸ਼ਟਰੀ ਖਨਨ ਸੰਮੇਲਨ ਵਿਚ ਭਾਗ ਲਿਆ। ਇਸ ਸੰਮੇਲਨ ਵਿਚ ਕੇਂਦਰੀ ਖਨਨ ਮੰਤਰੀ, 11 ਰਾਜਾਂ ਦੇ ਪ੍ਰਤੀਨਿਧੀ ਅਤੇ ਉੱਚ ਅਧਿਕਾਰੀ ਮੌਜੂਦ ਸਨ।ਗੋਇਲ ਨੇ ਦੱਸਿਆ ਕਿ ਪੰਜਾਬ ਦਾ ਖਨਨ ਦਾ ਨਜਰੀਆ ਹੋਰ ਰਾਜਾਂ ਤੋਂ ਵੱਖਰਾ ਹੈ। ਜਦੋਂ ਹੋਰ ਰਾਜਾਂ ਵਿਚ ਖਨਨ ਗਤੀਵਿਧੀਆਂ ਧਰਤੀ ਦੇ ਹੇਠਲੇ ਹਿੱਸੇ ਵਿਚ ਕੀਤੀਆਂ ਜਾਂਦੀਆਂ ਹਨ, ਉਥੇ ਪੰਜਾਬ ਵਿਚ ਇਹ ਗਤੀਵਿਧੀਆਂ ਸਿਰਫ ਉੱਪਰਲੀ ਸਤਹ 'ਤੇ ਹੀ ਸੀਮਤ ਰਹਿੰਦੀਆਂ ਹਨ।ਮੰਤਰੀ ਨੇ ਜੋਰ ਦਿੱਤਾ ਕਿ ਪੰਜਾਬ ਆਪਣੇ ਕੁਦਰਤੀ ਸਰੋਤਾਂ ਦਾ ਸਭ ਤੋਂ ਵਧੀਆ ਇਸਤੇਮਾਲ ਕਰ ਰਿਹਾ ਹੈ। ਉਸੇ ਤਰ੍ਹਾਂ ਜਿਵੇਂ ਰਾਜ ਨੇ ਸਾਲਾਂ ਤੋਂ ਜਿੰਮੇਵਾਰੀ ਨਾਲ ਖੇਤੀ ਦੀਆਂ ਗਤੀਵਿਧੀਆਂ ਨੂੰ ਵਧਾਇਆ ਅਤੇ ਪੂਰੇ ਦੇਸ਼ ਨੂੰ ਅਨਾਜ ਮੁਹੱਈਆ ਕੀਤਾ, ਉਸੇ ਤਰ੍ਹਾਂ ਖਨਨ ਖੇਤਰ ਵਿਚ ਵੀ ਕੁਦਰਤੀ ਸਰੋਤਾਂ ਦਾ ਸਹੀ ਵਰਤੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਪੰਜਾਬ ਵਿਚ ਪਾਰਦਰਸ਼ਤਾ ਲਿਆਉਣ ਦੇ ਯਤਨਾਂ 'ਤੇ ਜੋਰ ਦਿੱਤਾ, ਤਾਂ ਜੋ ਆਮ ਨਾਗਰਿਕਾਂ ਨੂੰ ਸਹੀ ਦਰਾਂ 'ਤੇ ਰੇਤ ਉਪਲਬਧ ਹੋ ਸਕੇ ਅਤੇ ਸਥਾਨਕ ਮਜ਼...
ਸੜਕ ਸੁਰੱਖਿਆ ਤੇ ਬਲੈਕ ਸਪਾਟਸ ਬਾਰੇ ਵਰਸ਼ਾਪ

ਸੜਕ ਸੁਰੱਖਿਆ ਤੇ ਬਲੈਕ ਸਪਾਟਸ ਬਾਰੇ ਵਰਸ਼ਾਪ

Hot News
ਚੰਡੀਗੜ੍ਹ, 25 ਜਨਵਰੀ : ਪੰਜਾਬ ਵਿਚ ਸੜਕ ਦੁਰਘਟਨਾਵਾਂ ਰੋਕਣ ਅਤੇ ਸੜਕ ਹਾਦਸਿਆਂ ਵਿਚ ਹੋ ਰਹੀਆਂ ਮੌਤਾਂ ਦੀ ਗਿਣਤੀ ਘਟਾਉਣ ਲਈ ਅੱਜ ਬਲੈਕ ਸਪਾਟ ਦੇ ਸੁਧਾਰ ਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ 'ਤੇ ਪ੍ਰਭਾਵ ਵਿਸ਼ੇ ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਆਫ ਇੰਡੀਆ ਵਲੋਂ ਕਰਵਾਈ ਗਈ ਇਸ ਵਰਕਸ਼ਾਪ ਲੋਕਾਂ ਨੂੰ ਬਲੈਕ ਸਪਾਟ ਬਾਰੇ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਪਹਿਲਾਂ ਵੀ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ। ਹੁਣ ਵੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੜਕਾਂ 'ਤੇ ਆਮ ਜਨਤਾ ਦੀ ਸੁਰੱਖਿਆ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧੁਨਿਕ ਤਕਨੀਕ ਨਾਲ ਸੜਕ ਸਰੱਖਿ...
ਮੰਤਰੀ ਨੇ ਕੀਤਾ ਬੁੱਢੇ ਨਾਲੇ ਦਾ ਦੌਰਾ

ਮੰਤਰੀ ਨੇ ਕੀਤਾ ਬੁੱਢੇ ਨਾਲੇ ਦਾ ਦੌਰਾ

Hot News
ਲੁਧਿਆਣਾ, 25 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੱਢੇ ਦਰਿਆ ਦੇ ਗਊਸ਼ਾਲਾ ਪੁਆਇੰਟ ਦੇ ਨੇੜੇ ਸਥਾਪਿਤ ਕੀਤੇ ਗਏ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਬੁੱਢੇ ਨਾਲੇ ਵਿਚ ਪੈ ਰਹੇ ਸੀਵਰੇਜ਼ ਦੇ ਪਾਣੀ ਰੋਕਣ ਲਈ ਯੋਜਨਾ ਉਲੀਕੀ ਗਈ ਹੈ ਅਤੇ ਜਲਦੀ ਹੀ ਬੁੱਢੇ ਨਾਲੇ ਦੀ ਮੁਕੰਮਲ ਸਫਾਈ ਕੀਤੀ ਜਾ ਸਕੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਇਸ ਮੌਕੇ ਮੇਅਰ ਇੰਦਰਜੀਤ ਕੌਰ, ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਐਸ ਡੀ ਐਮ ਜਸਲੀਨ ਕੌਰ ਭੁੱਲਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਆਦਿ ਅਧਿਕਾਰੀ ਵੀ ਹਾਜਰ ਸਨ।...
ਤਹਿਸੀਲਦਾਰ ਦਫਤਰਾਂ ‘ਚ ਵੀ ਲੱਗਣਗੇ ਸੀ ਸੀ ਟੀ ਵੀ ਕੈਮਰੇ

ਤਹਿਸੀਲਦਾਰ ਦਫਤਰਾਂ ‘ਚ ਵੀ ਲੱਗਣਗੇ ਸੀ ਸੀ ਟੀ ਵੀ ਕੈਮਰੇ

Hot News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਹੈ ਕਿ ਮਾਲ ਵਿਭਾਗ ਦੇ ਸਾਰੇ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿਚ ਸੇਵਾਵਾਂ ਨੂੰ ਪਾਰਦਰਸ਼ੀ ਅੇਤ ਸੁਖਾਲੀਆਂ ਕਰਨ ਲਈ ਸੀ ਸੀ ਟੀ ਵੀ ਕੈਮਰਿਆਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ। ਵਿਭਾਗ ਵਲੋਂ ਇਨ੍ਹਾਂ ਕੈਮਰਿਆਂ ਦੀ ਚੈਕਿੰਗ ਵੀ ਕੀਤੀ ਜਾਂਦੀ ਰਹੇਗੀ ਅਤੇ ਇਨ੍ਹਾਂ 'ਤੇ ਉੱਚ ਅਧਿਕਾਰੀਆਂ ਵਲੋਂ ਨਿਗਰਾਨੀ ਵੀ ਰੱਖੀ ਜਾਵੇਗਾ। ਇਸ ਨਾਲ ਮਾਲ ਵਿਭਾਗ ਦੇ ਦਫਤਰਾਂ ਵਿਚ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਕੋਈ ਅਣਗਹਿਲੀ ਵਰਤਣ ਦੀ ਸੰਭਾਵਨਾ ਨਹੀਂ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 31 ਜਨਵਰੀ ਤੱਕ ਸਾਰੇ ਦਫਤਰਾਂ ਦੇ ਸੀ ਸੀ ਟੀ ਵੀ ਕੈਮਰੇ ਚਾਲੂ ਹੋ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਵਲੋਂ ਵੀ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਕੀਤੀ ਜਾਵਗੀ।...
ਫਰੀਦਕੋਟ ‘ਚ ਮਨਾਇਆ ਰਾਸ਼ਟਰੀ ਵੋਟਰ ਦਿਵਸ

ਫਰੀਦਕੋਟ ‘ਚ ਮਨਾਇਆ ਰਾਸ਼ਟਰੀ ਵੋਟਰ ਦਿਵਸ

Hot News
ਫਰੀਦਕੋਟ, 25 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਇਥੋਂ ਦੇ ਸਰਕਾਰੀ ਪੰਡਤ ਚੇਤਨ ਦੇਵ ਕਾਲਜ ਆਫ ਐਜੂਕੇਸ਼ਨ ਵਿਚ ਰਾਸ਼ਟਰੀ ਵੋਟਰ ਦਿਵਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪਿਛਲੀਆਂ ਚੋਣਾ ਦੌਰਾਨ ਸਭ ਤੋਂ ਵਧੀਆ ਕੰਮ ਕਰਨ ਵਾਲੇ ਅਧਿਕਾਰੀ ਵਰਿੰਦਰ ਸਿੰਘ, ਗਗਨਦੀਪ ਸਿੰਘ, ਪਰਮਜੀਤ ਸਿੰਘ ਅਤੇ ਹੋਰ ਅਧਿਾਕਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰ ਦਿਸਵ ਦੀ ਮਹੱਤਤਾ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਵੋਟ ਦੇ ਅਧਿਕਾਰ ਦੀ ਹਰ ਵਿਅਕਤੀ ਨੂੰ ਯੋਗ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਵੋਟ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ।...
ਦਿੜ੍ਹਬਾ ‘ਚ 7 ਕਰੋੜ ਦੀ ਲਾਗਤ ਨਾਲ ਬਣੇਗਾ ਬਹੁ ਮੰਤਰੀ ਖੇਡ ਸਟੇਡੀਅਮ

ਦਿੜ੍ਹਬਾ ‘ਚ 7 ਕਰੋੜ ਦੀ ਲਾਗਤ ਨਾਲ ਬਣੇਗਾ ਬਹੁ ਮੰਤਰੀ ਖੇਡ ਸਟੇਡੀਅਮ

Hot News
ਦਿੜ੍ਹਬਾ, 25 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜਬਾ ਵਿੱਚ ਬਹੁ-ਉਦੇਸ਼ੀ ਇਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਸਟੇਡੀਅਮ 'ਤੇ 7.20 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਸਟੇਡੀਅਮ ਸ਼ਹੀਦ ਬਚਨ ਸਿੰਘ ਦੀ ਯਾਦ ਵਿਚ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪਦਮਸ਼੍ਰੀ ਕੌਰ ਸਿੰਘ ਦੀ ਪਤਨੀ ਰਣਜੀਤ ਕੌਰ ਅਤੇ ਸ਼੍ਰੀਮਤੀ ਪਰਮਜੀਤ ਕੌਰ ਵੀ ਹਾਜਰ ਸਨ।ਵਿੱਤ ਮੰਤਰੀ ਨੇ ਕਿਹਾ ਕਿ ਇਸ ਸਟੇਡੀਅਮ ਵਿਚ 11 ਤਰਾਂ ਦੀਆਂ ਵੱਖ ਵੱਖ ਖੇਡਾਂ ਲਈ ਖਿਡਾਰੀ ਆਪਣੀ ਪ੍ਰੈਕਟਿਸ ਕਰ ਸਕਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਇਸ ਨੂੰ ਖਿਡਾਰੀਆਂ ਲਈ ਵਰਦਾਨ ਦੱਸਿਆ ਅਤੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੜਬਾ ਦੀ ਤਰੱਕੀ ਦੀ ਸ਼ਲਾਘਾ ਕੀਤੀ।...