ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ
ਚੰਡੀਗੜ੍ਹ, 21 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
274ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 226 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 79,868 ਹੋ ਗਈ ਹੈ।
ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।...







