ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ ‘ਤੇ
ਪਠਾਨਕੋਟ, 20 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਭ ਤੋਂ ਵਧੀਆ ਗੁਣਵੱਤਾ ਵਾਲੀ ਜ਼ਿਲ੍ਹਾ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਨਾਲ ਕਾਸ਼ਤਕਾਰਾਂ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਨਾਲ-ਨਾਲ ਧਰਤੀ ਹੇਠਲੇ ਪਾਣੀ 'ਤੇ ਕਿਸਾਨਾਂ ਦੀ ਨਿਰਭਰਤਾ ਨੂੰ ਵੀ ਘਟਾਇਆ ਜਾ ਸਕੇਗਾ।
ਇਹ ਐਲਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੁਜਾਨਪੁਰ ਸਥਿਤ ਲੀਚੀ ਜ਼ੋਨ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਲੀਚੀ ਪ੍ਰਦਰਸ਼ਨੀ ਅਤੇ ਵਿਚਾਰ ਗੋਸ਼ਟੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵਧੀਆ ਕੁਆਲਿਟੀ ਦੀ ਲੀਚੀ ਜ਼ਿਲ੍ਹਾ ਪਠਾਨਕੋਟ ਵਿੱਚ ਪਾਈ ਜਾਂਦੀ ਹੈ ਅਤੇ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਲੀਚੀ ਦੀ ਪੈਦਾਵਾਰ ਵਿੱਚ 60 ਫ਼ੀਸਦੀ ਯੋਗਦਾਨ ਜ...








