ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਨੇ ਕੀਤੀ!
ਮਲੋਟ 21 ਜੁਲਾਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ। ਇਸ ਕੈੰਪ ਵਿੱਚ ਕੈਬਿਨਟ ਮੰਤਰੀ ਨੇ ਇਸ ਲੋਕ ਸੁਵਿਧਾ ਕੈਂਪ ਵਿੱਚ ਲੋਕਾਂ ਦੀਆਂ ਬਿਜਲੀ, ਪੀਣ ਵਾਲੇ ਪਾਣੀ, ਸ਼ਗਨ ਸਕੀਮ, ਰਾਸ਼ਨ ਕਾਰਡ, ਲਾਭ ਪਾਤਰੀ ਕਾਪੀਆਂ, ਬਿਜਲੀ ਦੇ ਬਿੱਲ ਨਾਲ ਸੰਬੰਧਿਤ ਨਿੱਜੀ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਵਾ ਕੇ ਮੌਕੇ ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ। ਇਸ ਮੌਕੇ ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਜਿਵੇਂ ਪਿੰਡ ਦੇ ਛੱਪੜ ਦੇ ਪਾਣੀ ਦੀ ਸਮੱਸਿਆ, ਪਿੰਡ ਵਿੱਚ ਬਿਜਲੀ ਦੇ ਗਰਿਡ ਬਣਾਉਣ ਲਈ ਮਨਜ਼ੂਰੀ, ਪਿ...








