ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਅੰਮ੍ਰਿਤਸਰ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੀ ਇੱਕ ਵੱਡੀ ਮੱਛੀ ਗੁਰਬਖਸ਼ ਉਰਫ਼ ਲਾਲਾ ਵਾਸੀ ਛੇਹਰਟਾ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ (ਪ੍ਰੀਕਰਸਰ ਕੈਮੀਕਲ ) ਸਣੇ ਕਾਬੂ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਾ ਤਸਕਰ ਗੁਰਬਖਸ਼ ਉਰਫ਼ ਲਾਲਾ ਸਰਗਰਮੀ ਨਾਲ ਪ੍ਰੀਕਰਸਰ ਕੈਮੀਕਲ ਦੀ ਸਪਲਾਈ ਕਰਦਾ ਸੀ। ਦੱਸਣਯੋਗ ਹੈ ਕਿ ਇਸ ਰਸਾਇਣ(ਸੂਡੋਫੈਡਰਾਈਨ) ਦੀ ਵਰਤੋਂ ਕਰੂਡ ਹੈਰੋਇਨ ਵਿੱਚ ਮਿਲਾਵਟ ਕਰਨ ਲਈ ਕੀਤੀ ਜਾਂਦੀ ਹੈ ਤਾਂ ਜੋ ਇਸ ਦੇ ਅਸਰ ਨੂੰ ਹੋਰ ਵਧਾਇਆ ਜਾ ਸਕੇ ਅਤੇ ਇਸ ਦਾ ਇਸਤੇਮਾਲ ਕ੍ਰਿਸਟਲ ਮੇਥਾਮਫੇਟਾਮਾਈਨ (ਆਈਸੀਈ) ਤਿਆਰ ਕਰਨ ਲਈ...








