ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ
ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਜੋ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਆਪਣੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਚਲਾ ਰਿਹਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ .32 ਬੋਰ ਦਾ ਪਿਸਤੌਲ ਸਮੇਤ ਦੋ ਮੈਗਜ਼ੀਨਾਂ, 9 ਜਿੰਦਾ ਕਾਰਤੂਸ ਅਤੇ ਇੱਕ ਗੋਲੀ ਦਾ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਸਦਾ ਰਾਇਲ ਐਨਫੀਲਡ ਮੋਟਰਸਾਈਕਲ ਵੀ ਜ਼...








